ਭਾਰਤ ਨੇ ਵਟਸਐਪ ਨੂੰ ਗੋਪਨੀਯਤਾ ਨੀਤੀ ਵਿਚ ਪ੍ਰਸਤਾਵਿਤ ਤਬਦੀਲੀਆਂ ਵਾਪਸ ਲੈਣ ਲਈ ਕਿਹਾ
Published : Jan 19, 2021, 10:38 pm IST
Updated : Jan 19, 2021, 10:38 pm IST
SHARE ARTICLE
picture
picture

ਚਿੱਠੀ ਵਿਚ ਕਿਹਾ ਹੈ ਕਿ ਭਾਰਤ ਵਿਸ਼ਵਵਿਆਪੀ ਤੌਰ ’ਤੇ ਵਟਸਐਪ ਦਾ ਸਭ ਤੋਂ ਵੱਡਾ ਉਪਭੋਗਤਾ ਹੈ ਅਤੇ ਇਸ ਦੀਆਂ ਸੇਵਾਵਾਂ ਲਈ ਸੱਭ ਤੋਂ ਵੱਡਾ ਬਾਜ਼ਾਰ ਹੈ

ਨਵੀਂ ਦਿੱਲੀ : ਭਾਰਤ ਸਰਕਾਰ ਨੇ ਵਟਸਐਪ ਨੂੰ ਅਪਣੀ ਗੋਪਨੀਯਤਾ ਦੀਆਂ ਸ਼ਰਤਾਂ ਵਿਚ ਬਦਲਾਅ ਵਾਪਸ ਲੈਣ ਲਈ ਕਿਹਾ ਹੈ, ਕਿਉਂਕਿ ਕੋਈ ਵੀ ਇਕਪਾਸੜ ਤਬਦੀਲੀਆਂ ਉਚਿਤ ਅਤੇ ਮਨਜ਼ੂਰ ਨਹੀਂ ਹਨ। ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਵਟਸਐਪ ਦੇ ਸੀਈਓ ਵਿਲ ਕੈਥਾਰਟ ਨੂੰ ਸਖ਼ਤ ਸ਼ਬਦਾਂ ਵਿਚ ਲਿਖੀ ਗਈ ਚਿੱਠੀ ਵਿਚ ਕਿਹਾ ਹੈ ਕਿ ਭਾਰਤ ਵਿਸ਼ਵਵਿਆਪੀ ਤੌਰ ’ਤੇ ਵਟਸਐਪ ਦਾ ਸਭ ਤੋਂ ਵੱਡਾ ਉਪਭੋਗਤਾ ਹੈ ਅਤੇ ਇਸ ਦੀਆਂ ਸੇਵਾਵਾਂ ਲਈ ਸੱਭ ਤੋਂ ਵੱਡਾ ਬਾਜ਼ਾਰ ਹੈ। 

photophotoਪੱਤਰ ਵਿਚ ਕਿਹਾ ਗਿਆ ਹੈ ਕਿ ਵਟਸਐਪ ਦੀ ਸੇਵਾ ਅਤੇ ਗੋਪਨੀਯਤਾ ਨੀਤੀ ਵਿਚ ਪ੍ਰਸਤਾਵਿਤ ਬਦਲਾਅ ਭਾਰਤੀ ਨਾਗਰਿਕਾਂ ਦੀ ਪਸੰਦ ਅਤੇ ਖੁਦਮੁਖਤਿਆਰੀ ਬਾਰੇ ਗੰਭੀਰ ਚਿੰਤਾਵਾਂ ਪੈਦਾ ਕਰਦੇ ਹਨ।  ਮੰਤਰਾਲੇ ਨੇ ਵਟਸਐਪ ਨੂੰ ਪ੍ਰਸਤਾਵਿਤ ਤਬਦੀਲੀਆਂ ਵਾਪਸ ਲੈਣ ਅਤੇ ਜਾਣਕਾਰੀ ਦੀ ਨਿੱਜਤਾ, ਚੋਣ ਦੀ ਆਜ਼ਾਦੀ ਅਤੇ ਡਾਟਾ ਸੁਰੱਖਿਆ ਨੂੰ ਲੈ ਕੇ ਆਪਣੇ ਨਜ਼ਰੀਏ ’ਤੇ ਮੁੜ ਵਿਚਾਰ ਕਰਨ ਲਈ ਕਿਹਾ। ਪੱਤਰ ਵਿਚ ਕਿਹਾ ਗਿਆ ਹੈ ਕਿ ਭਾਰਤੀਆਂ ਦਾ ਸਹੀ ਢੰਗ ਨਾਲ ਸਤਿਕਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਵਟਸਐਪ ਦੀ ਸੇਵਾ, ਗੋਪਨੀਯਤਾ ਦੀਆਂ ਸ਼ਰਤਾਂ ’ਚ ਕੋਈ ਵੀ ਇੱਕਪਾਸੜ ਤਬਦੀਲੀ ਸਹੀ ਅਤੇ ਸਵੀਕਾਰਯੋਗ ਨਹੀਂ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement