ਦਿੱਲੀ ਬਾਰਡਰ ‘ਤੇ ਪਹੁੰਚੀ ਕਿਸਾਨ ਦੀ ਧੀ ਨੇ ਮੋਦੀ ਸਰਕਾਰ ਨੂੰ ਸੁਣਾਈਆਂ ਖਰੀਆਂ ਖਰੀਆਂ
Published : Jan 19, 2021, 8:04 pm IST
Updated : Jan 19, 2021, 8:04 pm IST
SHARE ARTICLE
farmer protest
farmer protest

ਕਿਹਾ ਦੇਸ਼ ਦੀ ਰਾਜਧਾਨੀ ਦੀਆਂ ਸੜਕਾਂ ‘ਤੇ ਕੜਾਕੇ ਦੀ ਠੰਢ ਵਿੱਚ ਮਰਨ ਵਾਲੇ ਕਿਸਾਨਾਂ ਲਈ ਕੋਈ ਚਿੰਤਾ ਨਹੀਂ ਹੈ ।

ਨਵੀਂ ਦਿੱਲੀ  : ਦਿੱਲੀ ਬਾਰਡਰ ‘ਤੇ ਪਹੁੰਚੀ ਕਿਸਾਨ ਦੀ ਧੀ ਨੇ ਮੋਦੀ ਸਰਕਾਰ ਨੂੰ ਖਰੀਆਂ ਖਰੀਆਂ ਸੁਣਾਉਂਦਿਆਂ ਕਿਹਾ ਕਿ ਅਮਰੀਕਾ ਵਿੱਚ ਵਾਪਰੀ ਘਟਨਾ ਦੀ ਤਾਂ ਪ੍ਰਧਾਨਮੰਤਰੀ ਨੂੰ ਚਿੰਤਾ ਹੈ ਪਰ ਦੇਸ਼ ਦੀ ਰਾਜਧਾਨੀ ਦੀਆਂ ਸੜਕਾਂ ‘ਤੇ ਕੜਾਕੇ ਦੀ ਠੰਢ ਵਿੱਚ ਮਰਨ ਵਾਲੇ ਕਿਸਾਨਾਂ ਲਈ ਕੋਈ ਚਿੰਤਾ ਨਹੀਂ ਹੈ । ਕਿਸਾਨ ਦੀ ਧੀ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਦਿੱਲੀ ਦੀਆਂ ਸੜਕਾਂ ਉੱਤੇ ਸੱਤਰ ਕਿਸਾਨ ਤੋਂ ਵੱਧ ਕਿਸਾਨ ਮਰ ਚੁੱਕੇ ਹਨ ਪਰ ਮੋਦੀ ਸਰਕਾਰ ਉਨ੍ਹਾਂ ਲੋਕਾਂ ਦੀ ਚਿੰਤਾ ਹੈ ਜੋ ਏਸੀ ਕਮਰਿਆਂ ਵਿੱਚ ਬੈਠ ਕੇ ਕਿਸਾਨਾਂ ਨੂੰ ਲੁੱਟਣ ਦੀਆਂ ਨੀਤੀਆਂ ਬਣਾਉਂਦੇ ਹਨ।  

photophotoਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਜਿੰਨਾ ਮਰਜ਼ੀ ਜੋਰ ਲਵੇ ਇਹ ਕਿਸਾਨੀ ਅੰਦੋਲਨ ਖਤਮ ਨਹੀਂ ਹੋਵੇਗਾ  ਕਿਉਂਕਿ ਦੇਸ਼ ਦੇ ਕਿਸਾਨ ਆਰ ਪਾਰ ਦੀ ਲੜਾਈ ਲੜਨ ਦਾ ਫ਼ੈਸਲਾ ਕਰ ਚੁੱਕੇ ਹਨ । ਕਿਸਾਨ ਦੀ ਧੀ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨਾਲ ਸਾਜ਼ਸ਼ਾਂ ਰਚ ਰਹੀ ਹੈ , ਕਿਸਾਨਾਂ ਦੇ ਸੰਘਰਸ਼ ਨੂੰ ਅੱਤਵਾਦੀ , ਨਕਸਲੀ ਅਤੇ ਵੱਖਵਾਦੀ ਕਹਿ ਕੇ ਸੰਘਰਸ਼ ਨੂੰ ਬਦਨਾਮ ਕਰਨ ਦੀਆਂ ਕੋਝੀਆਂ ਚਾਲਾਂ ਚਲ ਰਹੀ ਹੈ ।

pm modi and ambani pm modi and ambani ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਕਮੇਟੀ ਦੀ ਕਿਸਾਨਾਂ ਨੇ ਕਦੇ ਵੀ ਮੰਗ ਨਹੀਂ ਸੀ ਕੀਤੀ ਫਿਰ ਸੁਪਰੀਮ ਕੋਰਟ ਧੱਕੇ ਨਾਲ ਕਿਸਾਨਾਂ ਅੱਗੇ ਉਸ ਕਮੇਟੀ ਨੂੰ ਪਰੋਸ ਰਹੀ ਹੈ । ਉਨ੍ਹਾਂ ਨੇ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਕਮੇਟੀ ਨੂੰ ਗੋਦੀ ਕਮੇਟੀ ਐਲਾਨਦਿਆਂ ਕਿਹਾ ਕਿ ਕਮੇਟੀ ਕਿਸਾਨਾਂ ਨੂੰ ਧੋਖਾ ਦੇਣ ਲਈ ਬਣਾਈ ਹੈ । ਇਸ ਲਈ ਦੇਸ਼ ਦੇ ਕਿਸਾਨ ਨੂੰ ਸੁਪਰੀਮ ਕੋਰਟ ਵੱਲੋਂ ਬਣਾਈ ਗਈ ਗੋਦੀ ਕਮੇਟੀ ਕੋਲ ਨਹੀਂ ਜਾਣਗੇ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਲੋਕਤੰਤਰ ਦਾ ਗਲਾ ਘੁੱਟ ਰਹੀ ਹੈ , ਦੇਸ਼ ਵਿੱਚ ਸਰਕਾਰ ਖ਼ਿਲਾਫ਼ ਬੋਲਣ ਵਾਲੇ ਹਰ ਵਿਅਕਤੀਆਂ ‘ਤੇ ਝੂਠੇ ਮੁਕੱਦਮੇ ਪਾ ਕੇ ਜੇਲ੍ਹਾਂ ਵਿੱਚ ਸੁੱਟਿਆ ਜਾ ਰਿਹਾ ਹੈ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement