ਪੁਲਵਾਮਾ ਹਮਲੇ ਤੋਂ ਬਾਅਦ: ਦੇਸ਼ਧ੍ਰੋਹ ਦੇ ਦੋਸ਼ ਹੇਠ ਪੂਰੇ ਦੇਸ਼ ਅੰਦਰ ਅੱਠ ਹੋਰ ਨੌਜੁਆਨ ਗ੍ਰਿਫ਼ਤਾਰ
Published : Feb 19, 2019, 10:19 am IST
Updated : Feb 19, 2019, 10:19 am IST
SHARE ARTICLE
Arrested
Arrested

ਜੰਮੂ ਕਸ਼ਮੀਰ ਦੇ ਪੁਲਵਾਮਾ ਵਿਚ ਅਤਿਵਾਦੀ ਹਮਲੇ ਮਗਰੋ ਦੇਸ਼ ਧ੍ਰੋਹ ਦੇ ਮਾਮਲੇ ਵਿਚ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ......

ਸ਼ਿਮਲਾ/ਹੈਦਰਾਬਾਦ/ਉਮਰੀਆ/ਸ਼ਾਹਜਹਾਂਪੁਰ/ਭਦੋਹੀ : ਜੰਮੂ ਕਸ਼ਮੀਰ ਦੇ ਪੁਲਵਾਮਾ ਵਿਚ ਅਤਿਵਾਦੀ ਹਮਲੇ ਮਗਰੋ ਦੇਸ਼ ਧ੍ਰੋਹ ਦੇ ਮਾਮਲੇ ਵਿਚ ਅੱਠ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਜੰਮੂ ਕਸ਼ਮੀਰ ਵਾਸੀ ਪੀਰਜਾਦਾ ਤਾਬਿਸ਼ ਫ਼ੈਈਜ ਨੇ ਅਪਣੇ ਫ਼ੇਸਬੁੱਕ ਪੇਜ਼ ''ਰਾਸ਼ਟਰ ਵਿਰੋਧੀ''  ਟਿੱਪਣੀਆਂ ਕੀਤੀਆਂ ਅਤੇ ਆਕਿਬ ਰਸੂਲ ਦੇ ਵੀ ਇਸ ਵਿਚ ਸ਼ਾਮਲ ਹੋਣ ਦੇ ਦੋਸ਼ਾਂ ਤਹਿਤ ਦੋਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸੇ ਅਧੀਨ ਤੇਲੰਗਾਨਾ ਦੇ ਨਿਜਾਮਾਬਾਦ ਜ਼ਿਲ੍ਹੇ 'ਚ ਸੋਮਵਾਰ ਨੂੰ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਮੁਲਜ਼ਮਾਂ ਵਿਚੋਂ ਦੋ ਉਤਰ ਪ੍ਰਦੇਸ਼ ਅਤੇ ਇਕ ਤੇਲੰਗਾਨਾ ਦਾ ਰਹਿਣ ਵਾਲਾ ਹੈ। ਸ਼ਹੀਦ ਹੋਏ ਜਵਾਨਾਂ ਸਬੰਧੀ ਫ਼ੇਸਬੁੱਕ 'ਤੇ ਇਤਰਾਜ਼ਯੋਗ ਟਿੱਪਣੀ ਕੀਤੇ ਜਾਣ 'ਤੇ ਉਮਰੀਆ, ਮੱਧ ਪ੍ਰਦੇਸ਼ ਦੇ ਇਕ ਨੌਜੁਆਨ ਨੂੰ ਗ੍ਰਿਫ਼ਤਾਰ ਕੀਤਾ ਗਿਆ। ਯੂ.ਪੀ ਦੇ ਸ਼ਾਹਜਹਾਂਪੁਰ ਜ਼ਿਲ੍ਹੇ ਦੇ ਫ਼ਰਹਾਨ ਨਾਂ ਦੇ ਨੌਜੁਆਨ ਨੇ ਸੋਸ਼ਲ ਮੀਡੀਆ 'ਤੇ ''ਹਿੰਦੂਸਾਤਨ ਮੁਰਦਾਬਾਦ'' ਅਤੇ ਕੌਮੀ ਝੰਡੇ ਨੂੰ ਅੱਗ ਲਗਾਉਣ ਦੀ ਪੋਸਟ ਪਾਈ। ਇਸ ਤਰ੍ਹਾਂ ਭਦੋਹੀ ਦੇ ਜੀਸ਼ਾਨ ਖ਼ਾਨ ਵਲੋਂ ''ਇਹ ਨਹੀਂ ਭੁਲਣਾ ਚਾਹੀਦਾ ਕਿ ਪਾਕਿਸਤਾਨ ਕੋਲ ਵੀ ਪਰਮਾਣੂ ਹਥਿਆਰ ਹਨ

ਅਤੇ ਉਹ ਵੀ ਭਾਰਤ ਤੋਂ ਜ਼ਿਆਦਾ'' ਉਕਤ ਪੋਸਟ ਪਾਉਣ 'ਤੇ ਦੇਸ਼ ਧ੍ਰੋਹ ਦੇ ਮਾਮਲੇ 'ਚ ਗ੍ਰਿਫ਼ਤਾਰ ਕਰ ਲਿਆ ਗਿਆ। ਇਕ ਜਾਂਚ ਅਧਿਕਾਰੀ ਨੇ ਦਸਿਆ ਕਿ ਵੀਡੀਉ ਵਿਚ ਤਿੰਨੇ ਡਾਂਸ ਕਰਦੇ ਦੇਖੇ ਜਾ ਰਹੇ ਹਨ ਅਤੇ ਪਿਛੋਂ ''ਭਾਰਤ ਵਿਰੋਧੀ'' ਅਤੇ ''ਪਾਕਿਸਤਾਨ ਸਮੱਰਥਕ'' ਨਾਹਰਿਆਂ ਦੀ ਆਵਾਜ਼ ਆ ਰਹੀ ਹੈ। ਮੁਲਜ਼ਮਾਂ ਵਿਰੁਧ ਆਈਪੀਸੀ ਦੀ ਧਾਰਾ 153-ਏ ਅਤੇ 505 (2) ਤਹਿਤ ਮਾਮਲਾ ਦਰਜ ਕੀਤਾ ਗਿਆ ਅਤੇ ਤਿੰਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।  (ਪੀਟੀਆਈ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement