ਪੁੱਤਰ ਦੀ ਬੁਰੀ ਆਦਤ ਨੇ ਮਾਂ ਨੂੰ ਖੌਫ਼ਨਾਕ ਕਦਮ ਚੁੱਕਣ ਲਈ ਕੀਤਾ ਮਜਬੂਰ
Published : Feb 19, 2020, 1:16 pm IST
Updated : Apr 9, 2020, 7:04 pm IST
SHARE ARTICLE
Photo
Photo

ਤਮਿਲਨਾਡੂ ਤੋਂ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ

ਥੇਨੀ: ਤਮਿਲਨਾਡੂ ਤੋਂ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿਸ ਵਿਚ ਇਕ ਇੰਜੀਨੀਅਰ ਨੂੰ ਕਥਿਤ ਤੌਰ ‘ਤੇ ਉਸ ਦੀ ਮਾਂ ਨੇ ਜ਼ਹਿਰ ਦੇ ਕੇ ਮਾਰ ਦਿੱਤਾ ਅਤੇ ਉਸ ਦੀ ਮ੍ਰਿਤਕ ਦੇਹ ਨੂੰ ਕਈ ਟੁਕੜਿਆਂ ਵਿਚ ਕੱਟ ਦਿੱਤਾ। ਮੰਗਲਵਾਰ ਨੂੰ ਪੁਲਿਸ ਨੇ ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਹਿਲਾ ਅਪਣੇ ਪੁੱਤਰ ਦੀ ਨਸ਼ੇ ਦੀ ਆਦਤ ਤੋਂ ਨਰਾਜ਼ ਸੀ।

ਮ੍ਰਿਤਕ ਦੀ ਉਮਰ 25 ਤੋਂ 30 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ। ਉਸ ਦੀ ਸਿਰ ਕੱਟੀ ਲਾਸ਼ ਮਿਲੀ ਸੀ, ਜਿਸ ਦੇ ਹੱਥ ਅਤੇ ਪੈਰ ਵੀ ਕੱਟੇ ਹੋਏ ਸਨ।ਪੁਲਿਸ ਨੇ ਮਾਮਲਾ ਦਰਜ ਕਰਨ ਤੋਂ ਬਾਅਦ ਜਾਂਚ ਸ਼ੁਰੂ ਕੀਤੀ। ਪੁਲਿਸ ਨੇ ਦੱਸਿਆ ਕਿ ਟੁਕੜਿਆਂ ਨੂੰ ਕਸਬੇ ਦੇ ਵੱਖ-ਵੱਖ ਹਿੱਸਿਆਂ ਵਿਚ ਸੁੱਟਿਆ ਗਿਆ ਸੀ।

ਪੁਲਿਸ ਮੁਤਾਬਕ ਜਾਂਚ ਵਿਚ ਪਤਾ ਚੱਲਿਆ ਕਿ ਇਕ ਔਰਤ ਅਤੇ ਇਕ ਪੁਰਸ਼ ਨੂੰ ਇਕ ਬੋਰੇ ਵਿਚ ਕੁੱਝ ਸੁੱਟਦੇ ਹੋਏ ਦੇਖਿਆ ਗਿਆ ਸੀ। ਉਸ ਤੋਂ ਬਾਅਦ ਸੀਸੀਟੀਵੀ ਫੁਟੇਜ ਦੇਖ ਕੇ ਔਰਤ ਕੋਲੋਂ ਪੁੱਛ-ਗਿੱਛ ਕੀਤੀ ਗਈ, ਜਿਸ ਨੇ ਅਪਣੇ ਪੁੱਤਰ ਦੀ ਹੱਤਿਆ ਦੀ ਗੱਲ ਕਬੂਲ ਲਈ। ਮਹਿਲਾ ਅਪਣੇ ਪੁੱਤਰ ਦੀ ਨਸ਼ੇ ਦੀ ਆਦਤ ਤੋਂ ਪਰੇਸ਼ਾਨ ਸੀ, ਜੋ ਅਕਸਰ ਨਸ਼ੇ ਵਿਚ ਹੰਗਾਮਾ ਕਰਦਾ ਸੀ।

ਪੁਲਿਸ ਮੁਤਾਬਕ ਉਹ ਕਥਿਤ ਤੌਰ ‘ਤੇ ਚੋਰੀ ਦੇ ਕੁਝ ਮਾਮਲਿਆਂ ਵਿਚ ਸ਼ਾਮਲ ਸੀ। ਪੁਲਿਸ ਨੇ ਦੱਸਿਆ ਕਿ ਜਦੋਂ ਉਹ ਐਤਵਾਰ ਨੂੰ ਘਰ ਆਇਆ ਤਾਂ ਉਸ ਦੀ ਮਾਂ ਨੇ ਉਸ ਦੇ ਖਾਣੇ ਵਿਚ ਜ਼ਹਿਰ ਮਿਲਾ ਦਿੱਤਾ। ਖਾਣਾ ਖਾਣ ਤੋਂ ਬਾਅਦ ਉਸ ਦ ਮੌਤ ਹੋ ਗਈ। ਪੁਲਿਸ ਨੇ ਕਿਹਾ ਕਿ ਔਰਤ ਨੇ ਪੁੱਤਰ ਦੀ ਲਾਸ਼ ਨੂੰ ਟਿਕਾਣੇ ਲਗਾਉਣ ਵਿਚ ਕਿਸੇ ਦੀ ਮਦਦ ਲਈ, ਉਸ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement