CEC Gyanesh Kumar News: ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਸੰਭਾਲਿਆ ਚਾਰਜ, 2029 ਤੱਕ ਰਹੇਗਾ ਕਾਰਜਕਾਲ
Published : Feb 19, 2025, 11:06 am IST
Updated : Feb 19, 2025, 11:06 am IST
SHARE ARTICLE
CEC Gyanesh Kumar takes charge News in punjab
CEC Gyanesh Kumar takes charge News in punjab

ਗਿਆਨੇਸ਼ ਕੁਮਾਰ ਮਾਰਚ 2024 ਤੋਂ ਚੋਣ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਸਨ ਅਤੇ ਸੋਮਵਾਰ ਨੂੰ ਉਨ੍ਹਾਂ ਨੂੰ ਮੁੱਖ ਚੋਣ ਕਮਿਸ਼ਨਰ ਵਜੋਂ ਤਰੱਕੀ ਦਿੱਤੀ ਗਈ

ਗਿਆਨੇਸ਼ ਕੁਮਾਰ ਨੇ ਅੱਜ 26ਵੇਂ ਮੁੱਖ ਚੋਣ ਕਮਿਸ਼ਨਰ (CEC) ਵਜੋਂ ਅਹੁਦਾ ਸੰਭਾਲ ਲਿਆ ਹੈ। ਗਿਆਨੇਸ਼ ਕੁਮਾਰ ਮਾਰਚ 2024 ਤੋਂ ਚੋਣ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਸਨ ਅਤੇ ਸੋਮਵਾਰ ਨੂੰ ਉਨ੍ਹਾਂ ਨੂੰ ਮੁੱਖ ਚੋਣ ਕਮਿਸ਼ਨਰ ਵਜੋਂ ਤਰੱਕੀ ਦਿੱਤੀ ਗਈ।

ਰਾਜੀਵ ਕੁਮਾਰ ਦੇ ਮੰਗਲਵਾਰ ਨੂੰ ਸੇਵਾਮੁਕਤ ਹੋਣ ਦੇ ਇਕ ਦਿਨ ਬਾਅਦ ਗਿਆਨੇਸ਼ ਕੁਮਾਰ ਨੂੰ ਚੋਣ ਕਮਿਸ਼ਨ ਦੀ ਅਗਵਾਈ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਸੁਖਬੀਰ ਸਿੰਘ ਸੰਧੂ ਚੋਣ ਕਮਿਸ਼ਨਰ ਹਨ, ਜਦਕਿ ਵਿਵੇਕ ਜੋਸ਼ੀ ਨੂੰ ਸੋਮਵਾਰ ਨੂੰ ਚੋਣ ਕਮਿਸ਼ਨਰ ਦੇ ਅਹੁਦੇ 'ਤੇ ਨਿਯੁਕਤ ਕੀਤਾ ਗਿਆ ਸੀ।

ਅਹੁਦਾ ਸੰਭਾਲਣ ਤੋਂ ਬਾਅਦ ਨਵੇਂ ਨਿਯੁਕਤ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੇ ਕਿਹਾ, 'ਵੋਟਿੰਗ ਰਾਸ਼ਟਰ ਨਿਰਮਾਣ ਲਈ ਪਹਿਲਾ ਕਦਮ ਹੈ। ਇਸ ਲਈ 18 ਸਾਲ ਦੀ ਉਮਰ ਪੂਰੀ ਕਰਨ ਵਾਲੇ ਭਾਰਤ ਦੇ ਹਰ ਨਾਗਰਿਕ ਨੂੰ ਵੋਟਰ ਬਣਨਾ ਚਾਹੀਦਾ ਹੈ ਅਤੇ ਹਮੇਸ਼ਾ ਵੋਟ ਪਾਉਣੀ ਚਾਹੀਦੀ ਹੈ। ਭਾਰਤ ਦੇ ਸੰਵਿਧਾਨ, ਚੋਣ ਕਾਨੂੰਨਾਂ, ਨਿਯਮਾਂ ਅਤੇ ਇਸ ਵਿੱਚ ਜਾਰੀ ਹਦਾਇਤਾਂ ਅਨੁਸਾਰ ਭਾਰਤ ਦਾ ਚੋਣ ਕਮਿਸ਼ਨ ਵੋਟਰਾਂ ਦੇ ਨਾਲ ਸੀ, ਹੈ ਅਤੇ ਹਮੇਸ਼ਾ ਰਹੇਗਾ।
 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement