ਧਾਰਵਾੜ 'ਚ ਨਿਰਮਾਣ ਅਧੀਨ ਇਮਾਰਤ ਡਿੱਗੀ, 1 ਦੀ ਮੌਤ
Published : Mar 19, 2019, 7:40 pm IST
Updated : Mar 19, 2019, 7:44 pm IST
SHARE ARTICLE
Dharwad Building Collapse
Dharwad Building Collapse

40 ਲੋਕਾਂ ਦੇ ਮਲਬੇ 'ਚ ਦੱਬੇ ਹੋਣ ਦਾ ਖ਼ਦਸ਼ਾ

ਕਰਨਾਟਕ : ਧਾਰਵਾੜ 'ਚ ਇਕ ਨਿਰਮਾਣ ਅਧੀਨ ਇਮਾਰਤ ਡਿੱਗਣ ਕਾਰਨ 1 ਵਿਅਕਤੀ ਦੀ ਮੌਤ ਹੋ ਗਈ ਅਤੇ 6 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। 40 ਤੋਂ ਵੱਧ ਲੋਕਾਂ ਦੇ ਮਲਬੇ 'ਚ ਫਸੇ ਹੋਣ ਦਾ ਖ਼ਦਸ਼ਾ ਹੈ। ਕਰਨਾਟਕ ਪੁਲਿਸ ਨੇ ਇਹ ਜਾਣਕਾਰੀ ਦਿੱਤੀ।

ਪੁਲਿਸ ਨੇ ਦੱਸਿਆ ਕਿ ਧਾਰਵਾੜ ਦੇ ਕੁਮਾਰੇਸ਼ਵਰ ਨਗਰ 'ਚ ਹੋਏ ਹਾਦਸੇ ਵਿੱਚ ਕਈ ਲੋਕਾਂ ਦੇ ਦੱਬੇ ਹੋਣ ਦਾ ਖ਼ਦਸ਼ਾ ਹੈ। ਜਿਹੜੀ ਥਾਂ 'ਤੇ ਹਾਦਸਾ ਵਾਪਰਿਆ ਉੱਥੋਂ ਬੰਗਲੁਰੂ 700 ਕਿਲੋਮੀਟਰ ਦੂਰ ਹੈ। ਹੁਣ ਤਕ 10 ਐਂਬੁਲੈਂਸਾਂ ਅਤੇ ਅੱਧੀ ਦਰਜਨ ਦਮਕਲ ਗੱਡੀਆਂ ਮੌਕੇ 'ਤੇ ਪਹੁੰਚੀਆਂ ਹਨ। ਰਾਹਤ ਤੇ ਬਚਾਅ ਕਾਰਜ ਜਾਰੀ ਹੈ। 15 ਮਜ਼ਦੂਰਾਂ ਨੂੰ ਜ਼ਿੰਦਾ ਬਚਾਇਆ ਗਿਆ ਹੈ।

ਸਥਾਨਕ ਮੀਡੀਆ ਰਿਪੋਰਟਾਂ ਮੁਤਾਬਕ ਪਿਛਲੇ 2 ਸਾਲ ਤੋਂ ਇੱਥੇ ਕੰਮ ਚੱਲ ਰਿਹਾ ਸੀ। ਜਿਸ ਸਮੇਂ ਹਾਦਸਾ ਵਾਪਰਿਆ ਉਦੋਂ ਤੀਜੀ ਮੰਜ਼ਲ 'ਤੇ ਕੰਮ ਚੱਲ ਰਿਹਾ ਸੀ। ਪਹਿਲੀ ਦੋ ਮੰਜ਼ਲਾਂ 'ਤੇ ਲਗਭਗ 150 ਦੁਕਾਨਾਂ ਬਣੀਆਂ ਹੋਈਆਂ ਸਨ। ਕੁਝ ਰਿਪੋਰਟਾਂ ਮੁਤਾਬਕ ਜਿਸ ਸਮੇਂ ਹਾਦਸਾ ਵਾਪਰਿਆ ਉਦੋਂ ਲਗਭਗ 150 ਲੋਕ ਦੁਕਾਨਾਂ ਅੰਦਰ ਮੌਜੂਦ ਸਨ। 

Location: India, Karnataka

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement