ਕੋਰੋਨਾ ਦਾ ਕਹਿਰ ਜਾਰੀ, ਪਿਛਲੇ 24 ਘੰਟਿਆਂ ’ਚ ਦਰਜ ਹੋਏ 39,726 ਨਵੇਂ ਮਾਮਲੇ
Published : Mar 19, 2021, 10:07 am IST
Updated : Mar 19, 2021, 10:07 am IST
SHARE ARTICLE
corona
corona

ਇਸ ਤੋਂ ਪਹਿਲਾਂ 29 ਨਵੰਬਰ, 2020 ਨੂੰ 38,772 ਕੋਰੋਨਾ ਦੇ ਕੇਸ ਦਰਜ ਹੋਏ ਸਨ।

ਨਵੀਂ ਦਿੱਲੀ : ਦੇਸ਼ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਭਾਰਤ ਵਿਚ ਕੋਵਿਡ 19 ਦੇ ਨਵੇਂ ਮਾਮਲਿਆਂ ਵਿਚ 24 ਫ਼ੀਸਦੀ ਦਾ ਵਾਧਾ ਦੇਖਣ ਨੂੰ ਮਿਲਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਦੇ 39,726 ਨਵੇਂ ਮਾਮਲੇ ਦਰਜ ਕੀਤੇ ਗਏ। ਸਿਹਤ ਮੰਤਰਾਲੇ ਦੀ ਤਾਜ਼ਾ ਰਿਪੋਰਟ ਦੇ ਅਨੁਸਾਰ, ਪਿਛਲੇ 24 ਘੰਟਿਆਂ ਵਿੱਚ 39,726 ਹਜ਼ਾਰ ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ ਅਤੇ 154 ਲੋਕਾਂ ਨੇ ਆਪਣੀਆਂ ਜਾਨ ਗੁਆਈ ਹੈ। ਹਾਲਾਂਕਿ, 20,654 ਲੋਕ ਵੀ ਕੋਰੋਨਾ ਤੋਂ ਠੀਕ ਹੋਏ ਹਨ। ਇਸ ਤੋਂ ਪਹਿਲਾਂ 29 ਨਵੰਬਰ, 2020 ਨੂੰ 38,772 ਕੋਰੋਨਾ ਦੇ ਕੇਸ ਦਰਜ ਹੋਏ ਸਨ।

coronacorona

ਗੌਰਤਲਬ ਹੈ ਕਿ ਬੀਤੇ ਦਿਨੀ ਕੋਰੋਨਾ ਮਾਮਲਿਆਂ ਦੇ ਚਲਦੇ ਗੁਜਰਾਤ ਦੇ ਅਹਿਮਦਾਬਾਦ ’ਚ ਜਿਮ, ਸਪੋਰਟਸ ਕਲੱਬ, ਗੇਮਿੰਗ ਜੋਨ ਇਕ ਵਾਰ ਫਿਰ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਇਸੇ ਤਰ੍ਹਾਂ ਦਿੱਲੀ ਨੇੜਲੇ ਨੋਇਡਾ ਤੇ ਗਾਜ਼ੀਆਬਾਦ ਵਿਚ 30 ਅਪ੍ਰੈਲ ਤਕ ਧਾਰਾ 144 ਲਾਗੂ ਕਰ ਦਿਤੀ ਗਈ ਹੈ। ਬੀਤੇ ਦਿਨੀਂ ਗੁਜਰਾਤ ਵਿਚ ਕੋਵਿਡ -19 ਦੇ 1,122 ਨਵੇਂ ਕੇਸ ਸਾਹਮਣੇ ਆਏ ਹਨ।

Coronavirus Coronavirus

ਮਹਾਰਾਸ਼ਟਰ ਵਿਚ ਕੋਰੋਨਾ ਤੋਂ ਸਭ ਤੋਂ ਵੱਧ ਮੌਤਾਂ ਹੋਈਆਂ ਹਨ ਪਰ ਦੇਸ਼ ਵਿਚ ਕੁਝ ਅਜਿਹੇ ਰਾਜ ਹਨ ਜਿਥੇ ਕੋਰੋਨਾ ਤੋਂ ਇਕ ਵੀ ਸੰਕਰਮਿਤ ਵਿਅਕਤੀ ਦੀ ਮੌਤ ਨਹੀਂ ਹੋਈ ਹੈ। ਸਿਹਤ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਅੰਕੜਿਆਂ ਤੋਂ ਇਹ ਜਾਣਕਾਰੀ ਮਿਲੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement