ਵਧਦੀ ਮਹਿੰਗਾਈ ਨੂੰ ਲੈ ਕੇ ਰਾਹੁਲ ਗਾਂਧੀ ਦੀ ਕੇਂਦਰ ਨੂੰ ਅਪੀਲ, 'ਜਨਤਾ ਦੀ ਸੁਰੱਖਿਆ ਲਈ ਸਰਕਾਰ ਚੁੱਕੇ ਕਦਮ'
Published : Mar 19, 2022, 12:58 pm IST
Updated : Mar 19, 2022, 12:58 pm IST
SHARE ARTICLE
Rahul Gandhi
Rahul Gandhi

ਕੋਵਿਡ ਨੇ ਗਲੋਬਲ ਸਪਲਾਈ ਚੇਨ ਨੂੰ ਵਿਗਾੜ ਦਿੱਤਾ ਹੈ।

 

ਨਵੀਂ ਦਿੱਲੀ: ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸ਼ਨੀਵਾਰ ਨੂੰ ਚੇਤਾਵਨੀ ਦਿੱਤੀ ਕਿ ਮਹਿੰਗਾਈ ਹੋਰ ਵਧੇਗੀ, ਅਤੇ ਸਰਕਾਰ ਨੂੰ ਦੇਸ਼ ਦੇ ਲੋਕਾਂ ਦੀ ਸੁਰੱਖਿਆ ਲਈ ਕਦਮ ਚੁੱਕਣ ਦੀ ਅਪੀਲ ਕੀਤੀ। ਰਾਹੁਲ ਨੇ ਕਿਹਾ ਕਿ ਰੂਸ-ਯੂਕਰੇਨ ਯੁੱਧ ਸ਼ੁਰੂ ਹੋਣ ਤੋਂ ਪਹਿਲਾਂ ਹੀ ਕੀਮਤਾਂ 'ਚ ਰਿਕਾਰਡ ਵਾਧੇ ਨੇ ਗਰੀਬ ਅਤੇ ਮੱਧ ਵਰਗ ਨੂੰ ਕੁਚਲ ਦਿੱਤਾ ਸੀ।

 

Rahul gandhiRahul gandhi

 

“ਇਹ (ਮਹਿੰਗਾਈ) ਹੋਰ ਵਧੇਗੀ ਕਿਉਂਕਿ ਕੱਚੇ ਤੇਲ ਦੀ ਕੀਮਤ 100 ਡਾਲਰ ਪ੍ਰਤੀ ਬੈਰਲ ਤੋਂ ਵੱਧ ਹੈ, ਭੋਜਨ ਦੀਆਂ ਕੀਮਤਾਂ 22 ਫੀਸਦੀ ਵਧਣ ਦੀ ਉਮੀਦ ਹੈ। ਕੋਵਿਡ ਨੇ ਗਲੋਬਲ ਸਪਲਾਈ ਚੇਨ ਨੂੰ ਵਿਗਾੜ ਦਿੱਤਾ ਹੈ।

 

ਰਾਹੁਲ ਨੇ ਅੱਗੇ ਕਿਹਾ ਕਿ ਭਾਰਤ ਸਰਕਾਰ ਨੂੰ ਹੁਣ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਲੋਕਾਂ ਦੀ ਸੁਰੱਖਿਆ ਕਰਨੀ ਚਾਹੀਦੀ ਹੈ। ਸਰਕਾਰ ਵਲੋਂ ਸੋਮਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ ਕੱਚੇ ਤੇਲ ਅਤੇ ਗੈਰ-ਭੋਜਨ ਪਦਾਰਥਾਂ ਦੀਆਂ ਕੀਮਤਾਂ 'ਚ ਵਾਧਾ ਹੋਣ ਕਾਰਨ ਫਰਵਰੀ 'ਚ ਪ੍ਰਚੂਨ ਮਹਿੰਗਾਈ ਦਰ 6.07 ਫੀਸਦੀ ਦੇ ਅੱਠ ਮਹੀਨਿਆਂ ਦੇ ਉੱਚ ਪੱਧਰ 'ਤੇ ਪਹੁੰਚ ਗਈ।

Rahul GandhiRahul Gandhi

ਇਸ ਸਮੇਂ ਦੌਰਾਨ ਥੋਕ ਮੁੱਲ ਆਧਾਰਿਤ ਮਹਿੰਗਾਈ ਦਰ ਵਧ ਕੇ 13.11 ਫੀਸਦੀ ਹੋ ਗਈ। 24 ਫਰਵਰੀ ਨੂੰ ਯੂਕਰੇਨ 'ਤੇ ਰੂਸੀ ਹਮਲੇ ਤੋਂ ਬਾਅਦ ਕੱਚੇ ਤੇਲ ਅਤੇ ਕੁਦਰਤੀ ਗੈਸ ਦੀਆਂ ਕੀਮਤਾਂ 'ਚ ਵਾਧੇ ਦਾ ਥੋਕ ਮੁੱਲ ਸੂਚਕ ਅੰਕ 'ਤੇ ਬੁਰਾ ਅਸਰ ਪਿਆ ਹੈ।

Rahul gandhi Rahul gandhi

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement