ਮਹਾਰਾਸ਼ਟਰ: ਕਿਸਾਨਾਂ ਨੇ ਵਾਪਸ ਲਿਆ ਮੁੰਬਈ ਕੂਚ, ਸਰਕਾਰ ਨੇ ਮੰਨੀਆਂ ਕਿਸਾਨਾਂ ਦੀਆਂ ਮੰਗਾਂ
Published : Mar 19, 2023, 12:57 pm IST
Updated : Mar 19, 2023, 12:57 pm IST
SHARE ARTICLE
Farmers
Farmers

ਕਿਸਾਨਾਂ ਦੀਆਂ ਸਾਰੀਆਂ ਮੰਗਾਂ 'ਤੇ ਵਿਧਾਨ ਮੰਡਲ 'ਚ ਵਿਚਾਰ ਕੀਤਾ ਗਿਆ ਅਤੇ ਜ਼ਿਲ੍ਹਾ ਅਧਿਕਾਰੀਆਂ ਤੇ ਤਹਿਸੀਲਦਾਰਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ

ਮੁੰਬਈ - ਮਹਾਰਾਸ਼ਟਰ ’ਚ ਪੈਦਲ ਮੁੰਬਈ ਵੱਲ ਵਧ ਰਹੇ ਪ੍ਰਦਰਸ਼ਨਕਾਰੀ ਕਿਸਾਨਾਂ ਅਤੇ ਆਦਿਵਾਸੀਆਂ ਨੇ ਮੁੰਬਈ ਕੂਚ ਵਾਪਸ ਲੈ ਲਿਆ ਹੈ। ਮਾਕਰਸਵਾਦੀ ਕਮਿਊਨਿਸਟ ਪਾਰਟੀ (ਮਾਕਪਾ) ਦੇ ਵਿਧਾਇਕ ਵਿਨੋਦ ਨਿਕੋਲੇ ਨੇ ਇਹ  ਸਾਰੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀਆਂ ਸਾਰੀਆਂ ਮੰਗਾਂ ’ਤੇ ਸੂਬੇ ਦੇ ਵਿਧਾਇਕਾਂ ਵੱਲੋਂ ਵਿਚਾਰ ਕੀਤਾ ਗਿਆ ਅਤੇ ਜ਼ਮੀਨੀ ਪੱਧਰ ਦੇ ਅਧਿਕਾਰੀਆਂ ਨੂੰ ਸਰਕਾਰੀ ਹੁਕਮਾਂ ਨੂੰ ਲਾਗੂ ਕਰਨ ਦਾ ਹੁਕਮ ਮਿਲ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਲਈ ਅਸੀਂ ਆਪਣੀ ਪੈਦਲ ਯਾਤਰਾ ਵਾਪਸ ਲੈ ਰਹੇ ਹਾਂ। 

ਨਿਕੋਲੇ ਨੇ ਕਿਹਾ ਕਿ ਸਾਡੀਆਂ ਮੰਗਾਂ ਮੰਨ ਲਈਆਂ ਗਈਆਂ ਹਨ। ਕਿਸਾਨਾਂ ਦੀਆਂ ਸਾਰੀਆਂ ਮੰਗਾਂ 'ਤੇ ਵਿਧਾਨ ਮੰਡਲ 'ਚ ਵਿਚਾਰ ਕੀਤਾ ਗਿਆ ਅਤੇ ਜ਼ਿਲ੍ਹਾ ਅਧਿਕਾਰੀਆਂ ਤੇ ਤਹਿਸੀਲਦਾਰਾਂ ਨੂੰ ਹੁਕਮ ਜਾਰੀ ਕੀਤੇ ਗਏ ਹਨ। ਉਹਨਾਂ ਕਿਹਾ ਕਿ ਉਹਨਾਂ ਕੋਲ ਉਹਨਾਂ ਦੇ ਵਰਕਰਾਂ ਦੀ ਕਾਲ ਆ ਰਹੀ ਹੈ ਕਿ ਕੰਮ ਸ਼ੁਰੂ ਹੋ ਗਿਆ ਹੈ। ਇਸ ਲਈ ਅਸੀਂ ਪੈਦਲ ਮਾਰਚ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ।

ਦੱਸ ਦਈਏ ਕਿ ਨਾਸਿਕ ਜ਼ਿਲ੍ਹੇ ਦੇ ਡਿੰਡੋਰੀ ਤੋਂ ਹਜ਼ਾਰਾਂ ਕਿਸਾਨਾਂ ਅਤੇ ਆਦਿਵਾਸੀਆਂ ਨੇ ਆਪਣੀਆਂ ਮੰਗਾਂ ਦੇ ਸਮਰਥਨ ’ਚ ਬੀਤੇ ਐਤਵਾਰ ਨੂੰ ਆਪਣੀ ਪੈਦਲ ਯਾਤਰਾ ਸ਼ੁਰੂ ਕੀਤੀ ਸੀ। ਉਨ੍ਹਾਂ ਦੀਆਂ ਮੰਗਾਂ ’ਚ ਪਿਆਜ਼ ਕਾਸ਼ਤਕਾਰਾਂ ਨੂੰ 600 ਰੁਪਏ ਪ੍ਰਤੀ ਕੁਇੰਟਲ ਦੀ ਦਰ ਨਾਲ ਰਾਹਤ, ਕਿਸਾਨਾਂ ਨੂੰ 12 ਘੰਟੇ ਨਿਰਵਿਘਨ ਬਿਜਲੀ ਸਪਲਾਈ ਅਤੇ ਖੇਤੀਬਾੜੀ ਕਰਜ਼ੇ ਦੀ ਮੁਆਫੀ ਸ਼ਾਮਲ ਹਨ। ਇਸ ਤੋਂ ਪਹਿਲਾਂ ਪੈਦਲ ਯਾਤਰਾ ’ਚ ਸ਼ਾਮਲ 58 ਸਾਲਾ ਇਕ ਵਿਅਕਤੀ ਦੀ ਮੌਤ ਵੀ ਹੋ ਗਈ ਸੀ। ਨਾਸਿਕ ’ਚ ਡਿੰਡੋਰੀ ਦੇ ਕੋਲ ਇਕ ਪਿੰਡ ਦੇ ਨਿਵਾਸੀ ਪੁੰਡਲਿਕ ਅੰਬੋ ਜਾਧਵ ਨੂੰ ਘਬਰਾਹਟ ਦੀ ਸ਼ਿਕਾਇਤ ਤੋਂ ਬਾਅਦ ਹਸਪਤਾਲ ਲਿਜਾਇਆ ਗਿਆ ਸੀ, ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement