MP News: ਹੈਵਾਨੀਅਤ ਦੀਆਂ ਹੱਦਾਂ ਪਾਰ, ਪ੍ਰੇਮੀ ਨੇ ਲੜਕੀ ਦੇ 'ਪ੍ਰਾਈਵੇਟ ਪਾਰਟਸ' 'ਚ ਪਾਇਆ ਮਿਰਚ ਪਾਊਡਰ
Published : Apr 19, 2024, 12:36 pm IST
Updated : Apr 19, 2024, 12:36 pm IST
SHARE ARTICLE
Girl
Girl

ਬੁੱਲ੍ਹਾਂ ਨੂੰ ਫੈਵੀਕਵਿਕ ਨਾਲ ਚਿਪਕਾਇਆ

MP News: ਮੱਧ ਪ੍ਰਦੇਸ਼ ਦੇ ਗੁਨਾ ਜ਼ਿਲ੍ਹੇ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਨੌਜਵਾਨ ਨੇ ਆਪਣੀ ਪ੍ਰੇਮਿਕਾ 'ਤੇ ਹੈਵਾਨੀਅਤ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ। 

ਆਰੋਪੀ ਅਯਾਨ ਪਠਾਨ ਨੇ ਨਾ ਸਿਰਫ ਲੜਕੀ ਨੂੰ ਬੰਧਕ ਬਣਾ ਕੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ, ਸਗੋਂ ਉਸ ਦੇ ਗੁਪਤ ਅੰਗ ਅਤੇ ਮੂੰਹ ਵਿਚ ਲਾਲ ਮਿਰਚ ਪਾਊਡਰ ਵੀ ਪਾ ਦਿੱਤਾ। ਇੰਨਾ ਹੀ ਨਹੀਂ ਉਸ ਨੇ ਕੁੜੀ ਦੇ ਬੁੱਲਾਂ ਨੂੰ ਫੈਵੀਕਵਿਕ ਨਾਲ ਚਿਪਕਾ ਦਿੱਤਾ।

ਇਸ ਅਣਮਨੁੱਖੀ ਘਟਨਾ ਤੋਂ ਬਾਅਦ ਪੀੜਤਾ ਨੂੰ ਗੰਭੀਰ ਹਾਲਤ 'ਚ ਜ਼ਿਲਾ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਲੜਕੀ ਨੇ ਦੱਸਿਆ ਕਿ ਅਯਾਨ ਉਸ ਦਾ ਗੁਆਂਢੀ ਹੈ ਅਤੇ ਉਸ ਦੀ ਨਜ਼ਰ ਉਸ ਦੇ ਜੱਦੀ ਘਰ 'ਤੇ ਸੀ। ਉਹ ਚਾਹੁੰਦਾ ਸੀ ਕਿ ਲੜਕੀ ਉਸ ਨੂੰ ਘਰ ਉਸ ਦੇ ਨਾਂਅ ਦੇਵੇ। ਜਦੋਂ ਲੜਕੀ ਨੇ ਅਜਿਹਾ ਕਰਨ ਤੋਂ ਇਨਕਾਰ ਕੀਤਾ ਤਾਂ ਅਯਾਨ ਨੇ ਉਸ ਨਾਲ ਇਹ ਹੈਵਾਨੀਅਤ ਕੀਤੀ।

ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਸ ਨੇ ਅਯਾਨ ਨੂੰ ਗ੍ਰਿਫਤਾਰ ਕਰ ਲਿਆ ਹੈ। ਜਾਂਚ 'ਚ ਸਾਹਮਣੇ ਆਇਆ ਕਿ ਦੋਵੇਂ ਪਿਛਲੇ ਦੋ ਸਾਲਾਂ ਤੋਂ ਰਿਲੇਸ਼ਨਸ਼ਿਪ 'ਚ ਸਨ ਅਤੇ ਇਸ ਗੱਲ ਨੂੰ ਲੈ ਕੇ ਦੋਵਾਂ 'ਚ ਤਕਰਾਰ ਚੱਲ ਰਹੀ ਸੀ। 

ਮੁਲਜ਼ਮ ਦੇ ਘਰੋਂ ਨਾਜਾਇਜ਼ ਸ਼ਰਾਬ ਵੀ ਬਰਾਮਦ ਹੋਈ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਪੀੜਤਾ ਦੇ ਬਿਆਨ ਦਰਜ ਕਰ ਲਏ ਗਏ ਹਨ। ਇਹ ਘਟਨਾ ਸਮਾਜ ਲਈ ਸ਼ਰਮਨਾਕ ਮਿਸਾਲ ਹੈ ਅਤੇ ਇਸ ਨੇ ਇੱਕ ਵਾਰ ਫਿਰ ਔਰਤਾਂ ਦੀ ਸੁਰੱਖਿਆ 'ਤੇ ਸਵਾਲ ਖੜ੍ਹੇ ਕਰ ਦਿੱਤੇ ਹਨ।

 

Location: India, Madhya Pradesh

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement