ਦਿੱਲੀ ਵਿਚ ਫੈਲੀ 'ਅਰਾਜਕਤਾ' ਤੋਂ ਲੋਕ ਪ੍ਰੇਸ਼ਾਨ : ਰਾਹੁਲ
Published : Jun 19, 2018, 2:15 am IST
Updated : Jun 19, 2018, 2:15 am IST
SHARE ARTICLE
Rahul Gandhi
Rahul Gandhi

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਉਪ ਰਾਜਪਾਲ ਦਫ਼ਤਰ ਵਿਚ ਧਰਨੇ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ...

ਨਵੀਂ ਦਿੱਲੀ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਉਪ ਰਾਜਪਾਲ ਦਫ਼ਤਰ ਵਿਚ ਧਰਨੇ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾਇਆ ਅਤੇ ਕਿਹਾ ਕਿ ਰਾਸ਼ਟਰੀ ਰਾਜਧਾਨੀ ਵਿਚ ਅਰਾਜਕਤਾ ਫੈਲੀ ਹੋਈ ਹੈ ਅਤੇ ਲੋਕ ਪ੍ਰੇਸ਼ਾਨ ਹਨ ਪਰ ਮੋਦੀ ਨੇ 'ਅਵਿਵਸਥਾ' ਸੁਲਝਾਉਣ ਵਲ ਧਿਆਨ ਦੇਣ ਦੀ ਬਜਾਏ ਅੱਖਾਂ ਬੰਦ ਕੀਤੀਆਂ ਹੋਈਆਂ ਹਨ। 

ਗਾਂਧੀ ਨੇ ਕਿਹਾ, 'ਦਿੱਲੀ ਦੇ ਮੁੱਖ ਮੰਤਰੀ ਉਪ ਰਾਜਪਾਲ ਦਫ਼ਤਰ ਵਿਚ ਧਰਨੇ 'ਤੇ ਬੈਠੇ ਹੋਏ ਹਨ। ਭਾਜਪਾ ਮੁੱਖ ਮੰਤਰੀ ਦਫ਼ਤਰ ਵਿਚ ਧਰਨੇ 'ਤੇ ਬੈਠੀ ਹੋਈ ਹੈ। ਦਿੱਲੀ ਦੇ ਨੌਕਰਸ਼ਾਹ ਪੱਤਰਕਾਰ ਸੰਮੇਲਨ ਕਰ ਰਹੇ ਹਨ।' ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਨੇ ਦਿੱਲੀ ਵਿਚ ਅਰਾਜਕਤਾ ਦੇ ਹੱਲ ਲਈ ਪਹਿਲ ਕਰਨ ਦੀ ਬਜਾਏ ਅੱਖਾਂ ਮੀਟ ਲਈਆਂ ਹਨ। ਗਾਂਧੀ ਨੇ ਕਿਹਾ ਕਿ ਦਿੱਲੀ ਵਿਚ ਜੋ ਨਾਟਕ ਚੱਲ ਰਿਹਾ ਹੈ, ਜਨਤਾ ਉਸ ਤੋਂ ਪ੍ਰੇਸ਼ਾਨ ਹੈ। ਇਸ ਤੋਂ ਪਹਿਲਾਂ ਮਨੀਸ਼ ਤਿਵਾੜੀ ਨੇ ਕਿਹਾ ਕਿ ਦਿੱਲੀ ਵਿਚ ਜੋ ਕੁੱਝ ਹੋ ਰਿਹਾ ਹੈ, ਉਹ ਮਾੜਾ ਹੈ।                                     (ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement