ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦਾ ਜਨਮ ਦਿਨ ਅੱਜ, ਪੀਐਮ ਮੋਦੀ ਨੇ ਦਿੱਤੀ ਵਧਾਈ
Published : Jun 19, 2019, 11:18 am IST
Updated : Jun 19, 2019, 11:18 am IST
SHARE ARTICLE
PM Modi wishes Rahul Gandhi on his birthday
PM Modi wishes Rahul Gandhi on his birthday

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅੱਜ ਅਪਣਾ 49ਵਾਂ ਜਨਮ ਦਿਨ ਮਨਾ ਰਹੇ ਹਨ।

ਨਵੀਂ ਦਿੱਲੀ: ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅੱਜ ਅਪਣਾ 49ਵਾਂ ਜਨਮ ਦਿਨ ਮਨਾ ਰਹੇ ਹਨ। ਰਾਹੁਲ ਗਾਂਧੀ ਦਾ ਜਨਮ 19 ਜੂਨ 1970 ਨੂੰ ਦਿੱਲੀ ਵਿਚ ਹੋਇਆ ਸੀ। ਅੱਜ ਦੇ ਸਮੇਂ ਵਿਚ ਰਾਹੁਲ ਗਾਂਧੀ ਭਾਰਤੀ ਸਿਆਸਤ ਦੇ ਵੱਡੇ ਆਗੂ ਹਨ। ਭਾਰਤ ਦੇ ਸਭ ਤੋਂ ਤਾਕਤਵਰ ਸਿਆਸੀ ਪਰਵਾਰਾਂ ਵਿਚੋਂ ਇਕ ਨਹਿਰੂ-ਗਾਂਧੀ ਪਰਿਵਾਰ ਵਿਚ ਜੰਮੇ ਰਾਹੁਲ ਮੌਜੂਦਾ ਸਮੇਂ ਵਿਚ ਭਾਰਤੀ ਕਾਂਗਰਸ ਦੀ ਅਗਵਾਈ ਕਰ ਰਹੇ ਹਨ।


ਰਾਹੁਲ ਗਾਂਧੀ ਦੇ ਜਨਮ ਦਿਨ ‘ਤੇ ਬੁੱਧਵਾਰ ਸਵੇਰੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਅਤੇ ਵਰਕਰ ਉਹਨਾਂ ਨੂੰ ਫ਼ੋਨ ਜਾਂ ਟਵਿਟਰ ਦੇ ਜ਼ਰੀਏ ਵਧਾਈ ਦੇ ਰਹੇ ਹਨ। ਉਥੇ ਹੀ ਸੱਤਾਧਾਰੀ ਪਾਰਟੀ ਸਮੇਤ ਹੋਰ ਦਲਾਂ ਦੇ ਆਗੂਆਂ ਨੇ ਵੀ ਰਾਹੁਲ ਗਾਂਧੀ ਨੂੰ ਵਧਾਈ ਦਿੱਤੀ। ਇਸ ਦੇ ਨਾਲ ਹੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਹੁਲ ਗਾਂਧੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਅਤੇ ਉਹਨਾਂ ਦੀ ਲੰਬੀ ਉਮਰ ਲਈ ਕਾਮਨਾ ਕੀਤੀ।


ਕਾਂਗਰਸ ਦੇ ਸੀਨੀਅਰ ਆਗੂ ਦਿਗਵਿਜੈ ਸਿੰਘ ਨੇ ਵੀ ਰਾਹੁਲ ਗਾਂਧੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ। ਰਾਸ਼ਟਰੀ ਕਾਂਗਰਸ ਨੇ ਵੀ ਟਵਿਟਰ ‘ਤੇ ਰਾਹੁਲ ਗਾਂਧੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ। ਕਾਂਗਰਸ ਆਗੂ ਅਤੇ ਫ਼ਿਲਮ ਅਦਾਕਾਰਾ ਨਗਮਾ ਨੇ ਵੀ ਰਾਹੁਲ ਗਾਂਧੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ।



          

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement