Delhi Water Crisis: ਆਤਿਸ਼ੀ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ, ਹੱਲ ਨਾ ਨਿਕਲਿਆ ਤਾਂ 21 ਜੂਨ ਤੋਂ ਕਰਨਗੇ ਭੁੱਖ ਹੜਤਾਲ
Published : Jun 19, 2024, 1:40 pm IST
Updated : Jun 19, 2024, 1:56 pm IST
SHARE ARTICLE
Delhi water crisis: Atishi threatens indefinite fast, seeks PM Modi’s intervention
Delhi water crisis: Atishi threatens indefinite fast, seeks PM Modi’s intervention

ਹਰਿਆਣਾ ਸਰਕਾਰ ਤੋਂ ਦਿੱਲੀ ਲਈ ਪਾਣੀ ਦਿਵਾਉਣ ਦੀ ਕੀਤੀ ਅਪੀਲ

Delhi Water Crisis: ਦਿੱਲੀ ਦੀ ਮੰਤਰੀ ਆਤਿਸ਼ੀ ਨੇ ਬੁੱਧਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਰਾਸ਼ਟਰੀ ਰਾਜਧਾਨੀ 'ਚ ਪਾਣੀ ਦੇ ਸੰਕਟ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ ਅਤੇ ਜੇਕਰ ਇਸ ਸੰਕਟ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਉਹ 21 ਜੂਨ ਤੋਂ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ 'ਤੇ ਬੈਠ ਜਾਣਗੇ।

ਆਤਿਸ਼ੀ ਨੇ ਇਥੇ ਪ੍ਰੈੱਸ ਕਾਨਫਰੰਸ 'ਚ ਕਿਹਾ ਕਿ ਹਰਿਆਣਾ ਰਾਜਧਾਨੀ ਦੇ ਹਿੱਸੇ ਦਾ ਪਾਣੀ ਨਹੀਂ ਛੱਡ ਰਿਹਾ, ਜਿਸ ਕਾਰਨ ਦਿੱਲੀ ਨੂੰ ਪਾਣੀ ਦੇ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਉਨ੍ਹਾਂ ਕਿਹਾ ਕਿ ਕੱਲ੍ਹ ਹਰਿਆਣਾ ਨੇ ਦਿੱਲੀ ਲਈ 613 ਐਮਜੀਡੀ ਦੀ ਬਜਾਏ 513 ਐਮਜੀਡੀ ਪਾਣੀ ਛੱਡਿਆ ਹੈ। ਇਕ ਐਮਜੀਡੀ ਪਾਣੀ 28,500 ਲੋਕਾਂ ਲਈ ਹੈ। ਇਸ ਦਾ ਮਤਲਬ ਹੈ ਕਿ 28 ਲੱਖ ਤੋਂ ਵੱਧ ਲੋਕਾਂ ਲਈ ਪਾਣੀ ਨਹੀਂ ਛੱਡਿਆ ਗਿਆ। 

ਆਤਿਸ਼ੀ ਨੇ ਕਿਹਾ ਕਿ ਇਕ ਪਾਸੇ ਲੋਕਾਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਦੂਜੇ ਪਾਸੇ ਪਾਣੀ ਦੇ ਸੰਕਟ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ।

ਉਨ੍ਹਾਂ ਕਿਹਾ, “ਮੈਂ ਪਾਣੀ ਦੇ ਸੰਕਟ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਇਸ ਮੁੱਦੇ ਨੂੰ ਹੱਲ ਕਰਨ ਦੀ ਬੇਨਤੀ ਕੀਤੀ ਹੈ। ਜੇਕਰ ਦੋ ਦਿਨਾਂ 'ਚ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਮੈਂ 21 ਜੂਨ ਤੋਂ ਅਣਮਿੱਥੇ ਸਮੇਂ ਲਈ ਮਰਨ ਵਰਤ 'ਤੇ ਬੈਠਾਂਗਾ”। ਆਤਿਸ਼ੀ ਨੇ ਕਿਹਾ ਕਿ ਉਨ੍ਹਾਂ ਨੇ ਇਸ ਮੁੱਦੇ ਦੇ ਹੱਲ ਲਈ ਹਰਿਆਣਾ ਸਰਕਾਰ ਨੂੰ ਕਈ ਪੱਤਰ ਲਿਖੇ ਹਨ।

 (For more Punjabi news apart from Delhi water crisis: Atishi threatens indefinite fast, seeks PM Modi’s intervention, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement