ਮੇਰੇ ਉਤੇ ਹੋਏ ਹਮਲੇ ਦੀ ਨਿਆਂਇਕ ਜਾਂਚ ਹੋਵੇ : ਸਵਾਮੀ ਅਗਨੀਵੇਸ਼
Published : Jul 19, 2018, 12:08 pm IST
Updated : Jul 19, 2018, 12:08 pm IST
SHARE ARTICLE
Swamy Agnivesh
Swamy Agnivesh

ਸਮਾਜਕ ਕਾਰਕੁਨ ਸਵਾਮੀ ਅਗਨੀਵੇਸ਼ ਨੇ ਉਨ੍ਹਾਂ ਉਤੇ ਹੋਏ ਹਮਲੇ ਦੀ ਨਿਆਂਇਕ ਜਾਂਚ ਮੰਗੀ ਹੈ। ਕਲ ਭਾਜਪਾ ਯੁਵਾ ਮੋਰਚੇ ਦੇ ਕਾਰਕੁਨਾਂ ਨੇ ਕਥਿਤ ਤੌਰ 'ਤੇ ਸਵਾਮੀ...

ਰਾਂਚੀ,  ਸਮਾਜਕ ਕਾਰਕੁਨ ਸਵਾਮੀ ਅਗਨੀਵੇਸ਼ ਨੇ ਉਨ੍ਹਾਂ ਉਤੇ ਹੋਏ ਹਮਲੇ ਦੀ ਨਿਆਂਇਕ ਜਾਂਚ ਮੰਗੀ ਹੈ। ਕਲ ਭਾਜਪਾ ਯੁਵਾ ਮੋਰਚੇ ਦੇ ਕਾਰਕੁਨਾਂ ਨੇ ਕਥਿਤ ਤੌਰ 'ਤੇ ਸਵਾਮੀ ਅਗਨੀਵੇਸ਼ ਦੀ ਕੁੱਟਮਾਰ ਕੀਤੀ ਸੀ ਅਤੇ ਕਪੜੇ ਪਾੜ ਦਿਤੇ ਸਨ।ਅਗਨੀਵੇਸ਼ ਨੇ ਕਿਹਾ ਕਿ ਉਹ ਅਜਿਹੇ ਹਮਲਿਆਂ ਤੋਂ ਨਹੀਂ ਡਰਨਗੇ। ਪੁਲਿਸ ਸੁਰੱਖਿਆ ਹੇਠ ਇਥੇ ਪਹੁੰਚੇ ਅਗਨੀਵੇਸ਼ ਨੇ ਘਟਨਾ ਦੀ ਨਿਆਂਇਕ ਜਾਂਚ ਕਰਾਉਣ ਦੀ ਮੰਗ ਕੀਤੀ।

Swamy AgniveshSwamy Agnivesh

ਕਾਂਗਰਸ ਨੇਤਾ ਸੁਬੋਧਕਾਤ ਸਹਾਏ ਅਤੇ ਝਾਰਖੰਡ ਵਿਕਾਸ ਮੋਰਚੇ ਦੇ ਪ੍ਰਧਾਨ ਬਾਬੂਲਾਲ ਮਰਾਂਡੀ ਨਾਲ ਪੱਤਰਕਾਰ ਸੰਮੇਲਨ ਵਿਚ ਅਗਨੀਵੇਸ਼ ਨੇ ਕਿਹਾ ਕਿ ਉਨ੍ਹਾਂ ਖ਼ੁਦ ਮੁੱਖ ਮੰਤਰੀ ਨੂੰ ਅਪਣੇ ਪ੍ਰੋਗਰਾਮ ਦੀ ਜਾਣਕਾਰੀ ਦੇ ਕੇ ਉਨ੍ਹਾਂ ਨੂੰ ਮਿਲਣ ਲਈ ਸਮਾਂ ਮੰਗਿਆ ਸੀ, ਇਸ ਤਰ੍ਹਾਂ ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਪਾਕੁੜ ਜ਼ਿਲ੍ਹਾ ਪ੍ਰਸ਼ਾਸਨ ਦੀ ਸੀ। ਉਨ੍ਹਾਂ ਕਿਹਾ, 'ਮੈਂ ਅਜਿਹੀਆਂ ਘਟਨਾਵਾਂ ਤੋਂ ਡਰਨ ਵਾਲਾ ਨਹੀਂ ਹਾਂ। ਸੱਦਾ ਮਿਲਣ 'ਤੇ ਫਿਰ ਲਿਟਪਾੜਾ ਜਾਵਾਂਗਾ। ਫ਼ਾਸ਼ੀਵਾਦ ਵਿਰੁਧ ਸਾਨੂੰ ਇਕਜੁਟ ਹੋਣਾ ਪਵੇਗਾ। ਜਮਹੂਰੀਅਤ ਨੂੰ ਬਚਾਉਣ ਲਈ ਸਾਰੇ ਇਕਜੁਟ ਹੋਣ।' (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement