ਜੰਮੂ-ਕਸ਼ਮੀਰ 'ਚ ਹੜ੍ਹ ਅਤੇ ਜ਼ਮੀਨ ਖਿਸਕਣ ਕਾਰਨ 8 ਲੋਕਾਂ ਦੀ ਮੌਤ

By : GAGANDEEP

Published : Jul 19, 2023, 3:06 pm IST
Updated : Jul 19, 2023, 3:06 pm IST
SHARE ARTICLE
photo
photo

ਮ੍ਰਿਤਕਾਂ 'ਚ ਤਿੰਨ ਬੱਚੇ ਸ਼ਾਮਲ

 

ਜੰਮੂ: ਜੰਮੂ-ਕਸ਼ਮੀਰ ਦੇ ਕੁਝ ਜ਼ਿਲ੍ਹਿਆਂ ਵਿਚ ਲਗਾਤਾਰ ਮੀਂਹ ਪੈ ਰਿਹਾ ਹੈ। ਕਠੂਆ ਜ਼ਿਲ੍ਹੇ ਵਿਚ ਬੁੱਧਵਾਰ ਨੂੰ ਭਾਰੀ ਮੀਂਹ ਕਾਰਨ ਜ਼ਮੀਨ ਖਿਸਕ ਗਈ। ਜ਼ਮੀਨ ਖਿਸਕਣ ਕਾਰਨ ਕਈ ਘਰਾਂ ਨੂੰ ਨੁਕਸਾਨ ਪੁੱਜਾ ਹੈ। ਇਸ ਕਾਰਨ ਤਿੰਨ ਬੱਚਿਆਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ। ਕਠੂਆ ਦੇ ਡਿਪਟੀ ਕਮਿਸ਼ਨਰ ਰਾਕੇਸ਼ ਮਿਨਹਾਸ ਨੇ ਮ੍ਰਿਤਕ ਦੇ ਵਾਰਸਾਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਤੁਰੰਤ ਅਦਾ ਕਰਨ ਦੇ ਹੁਕਮ ਦਿਤੇ ਹਨ।

ਇਹ ਵੀ ਪੜ੍ਹੋ: ਪਟਿਆਲਾ ’ਚ ਮਕਾਨ ਦੀ ਛੱਤ ਡਿੱਗਣ ਕਰਨ ਦੋ ਸਕੇ ਭਰਾਵਾਂ ਦੀ ਮੌਤ

ਮਿਨਹਾਸ ਨੇ ਕਿਹਾ ਕਿ ਮੀਂਹ ਨਾਲ ਸਬੰਧਤ ਘਟਨਾਵਾਂ ਵਿਚ ਪੰਜ ਲੋਕਾਂ ਦੀ ਮੌਤ ਦੀ ਪੁਸ਼ਟੀ ਹੋਈ ਹੈ, ਜਦੋਂ ਕਿ ਤਿੰਨ ਹੋਰ ਅਜੇ ਵੀ ਬਨੀ ਤਹਿਸੀਲ ਵਿਚ ਇਕ ਢਹਿ-ਢੇਰੀ ਹੋਏ ਮਕਾਨ ਦੇ ਮਲਬੇ ਹੇਠ ਦੱਬੇ ਹੋਏ ਹਨ।

ਇਹ ਵੀ ਪੜ੍ਹੋ: ਉਤਰਾਖੰਡ: ਟਰਾਂਸਫਾਰਮਰ 'ਚ ਹੋਇਆ ਧਮਾਕਾ, 15 ਲੋਕਾਂ ਦੀ ਹੋਈ ਮੌਤ 

ਜਾਨੀ ਨੁਕਸਾਨ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੇ ਵਾਰਸਾਂ ਲਈ 50,000 ਰੁਪਏ ਅਤੇ ਜ਼ਖਮੀਆਂ ਲਈ 25,000 ਰੁਪਏ ਦੀ ਫੌਰੀ ਰਾਹਤ ਮਨਜ਼ੂਰ ਕੀਤੀ ਗਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement