ਖ਼ਬਰਾਂ |

ਤਾਜ਼ਾ |

ਨਵੀਂ ਦਿੱਲੀ: ਕਾਕਰੋਚ ਜਨਤਾ ਪਾਰਟੀ ਦੇ ਮਾਰਚ ਦੇ ਸੱਦੇ ਤੋਂ ਬਾਅਦ ਧਾਰਾ 163 ਲਾਗੂ
Published : Jul 19, 2026, 9:20 pm IST
Updated : Jul 19, 2026, 9:20 pm IST
SHARE ARTICLE
New Delhi: Section 163 imposed after Cockroach Janata Party's call for march
New Delhi: Section 163 imposed after Cockroach Janata Party's call for march

ਮਾਨਸੂਨ ਇਜਲਾਸ ਤੋਂ ਪਹਿਲਾਂ ਸੁਰੱਖਿਆ ਪ੍ਰਬੰਧ ਕੀਤੇ ਗਏ ਸਖ਼ਤ

ਨਵੀਂ ਦਿੱਲੀ: ਸੰਸਦ ਦੇ ਮਾਨਸੂਨ ਇਜਲਾਸ ਅਤੇ ਕਾਕਰੋਚ ਜਨਤਾ ਪਾਰਟੀ (ਕਾਜਪਾ) ਦੇ ਸੋਮਵਾਰ ਨੂੰ ਪ੍ਰਸਤਾਵਿਤ 'ਚਲੋ ਸੰਸਦ' ਮਾਰਚ ਤੋਂ ਪਹਿਲਾਂ ਨਵੀਂ ਦਿੱਲੀ ਜ਼ਿਲ੍ਹੇ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਦਿੱਲੀ ਪੁਲਿਸ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (BNSS) ਦੀ ਧਾਰਾ 163 ਦੇ ਤਹਿਤ ਪਾਬੰਦੀਆਂ ਲਾਗੂ ਕਰ ਦਿੱਤੀਆਂ ਹਨ।

ਕਾਜਪਾ ਨੇ ਰਾਸ਼ਟਰੀ ਯੋਗਤਾ ਸਹਿ ਪ੍ਰਵੇਸ਼ ਪ੍ਰੀਖਿਆ (NEET) ਵਿੱਚ ਕਥਿਤ ਬੇਨਿਯਮੀਆਂ ਦੇ ਵਿਰੋਧ ਵਿੱਚ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਨੂੰ ਲੈ ਕੇ ਮਾਰਚ ਦਾ ਸੱਦਾ ਦਿੱਤਾ ਸੀ, ਜਿਸ ਤੋਂ ਬਾਅਦ ਦਿੱਲੀ ਵਿੱਚ ਸੁਰੱਖਿਆ ਪ੍ਰਬੰਧ ਪੁਖ਼ਤਾ ਕੀਤੇ ਗਏ ਹਨ।

ਪੁਲਿਸ ਡਿਪਟੀ ਕਮਿਸ਼ਨਰ (DCP) ਸਚਿਨ ਸ਼ਰਮਾ ਨੇ ਐਤਵਾਰ ਨੂੰ 'ਐਕਸ' (X) 'ਤੇ ਜਾਰੀ ਇੱਕ ਜਨਤਕ ਸਲਾਹ (ਐਡਵਾਈਜ਼ਰੀ) ਵਿੱਚ ਦੱਸਿਆ, "ਦਿੱਲੀ ਪੁਲਿਸ ਸਪੱਸ਼ਟ ਕਰਦੀ ਹੈ ਕਿ ਇਸ ਤਰ੍ਹਾਂ ਦੇ ਕਿਸੇ ਵੀ ਵਿਰੋਧ ਮਾਰਚ ਜਾਂ ਜਲੂਸ ਲਈ ਨਾ ਤਾਂ ਇਜਾਜ਼ਤ ਮੰਗੀ ਗਈ ਹੈ ਅਤੇ ਨਾ ਹੀ ਦਿੱਤੀ ਗਈ ਹੈ।"

ਪੋਸਟ ਦੇ ਅਨੁਸਾਰ, ਨਵੀਂ ਦਿੱਲੀ ਜ਼ਿਲ੍ਹੇ ਵਿੱਚ ਬੀ.ਐੱਨ.ਐੱਸ.ਐੱਸ. (BNSS) ਦੀ ਧਾਰਾ 163 ਦੇ ਤਹਿਤ ਪਾਬੰਦੀਆਂ ਲਾਗੂ ਹਨ।

ਪੋਸਟ ਵਿੱਚ ਦੱਸਿਆ ਗਿਆ, "ਇਸ ਦੇ ਤਹਿਤ ਜੰਤਰ-ਮੰਤਰ ਸਥਿਤ ਮਿਥੇ ਗਏ ਪ੍ਰਦਰਸ਼ਨ ਵਾਲੀ ਥਾਂ ਨੂੰ ਛੱਡ ਕੇ, ਉਹ ਵੀ ਪੂਰਵ ਇਜਾਜ਼ਤ ਦੇ ਨਾਲ, ਵਿਰੋਧ ਮਾਰਚ, ਜਲੂਸ, ਪ੍ਰਦਰਸ਼ਨ ਅਤੇ ਪੰਜ ਜਾਂ ਇਸ ਤੋਂ ਵੱਧ ਲੋਕਾਂ ਦੇ ਇਕੱਠੇ ਹੋਣ 'ਤੇ ਸਖ਼ਤ ਰੋਕ ਹੈ।"

ਪੁਲਿਸ ਡਿਪਟੀ ਕਮਿਸ਼ਨਰ ਨੇ ਚੇਤਾਵਨੀ ਦਿੱਤੀ ਕਿ ਪਾਬੰਦੀਆਂ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਖ਼ਿਲਾਫ਼ ਭਾਰਤੀ ਨਿਆ ਸੰਹਿਤਾ (BNS) ਦੀ ਧਾਰਾ 223 ਅਤੇ ਹੋਰ ਸਬੰਧਤ ਕਾਨੂੰਨੀ ਉਪਬੰਧਾਂ ਤਹਿਤ ਕਾਰਵਾਈ ਕੀਤੀ ਜਾ ਸਕਦੀ ਹੈ।

ਪੋਸਟ ਮੁਤਾਬਕ, "ਦਿੱਲੀ ਪੁਲਿਸ ਸਾਰੇ ਨਾਗਰਿਕਾਂ ਨੂੰ ਕਾਨੂੰਨ ਦੀ ਪਾਲਣਾ ਕਰਨ, ਕਿਸੇ ਵੀ ਗੈਰ-ਕਾਨੂੰਨੀ ਸਭਾ ਜਾਂ ਮਾਰਚ ਵਿੱਚ ਸ਼ਾਮਲ ਨਾ ਹੋਣ ਅਤੇ ਜਨਤਕ ਸ਼ਾਂਤੀ, ਸੁਰੱਖਿਆ ਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਵਿੱਚ ਸਹਿਯੋਗ ਕਰਨ ਦੀ ਅਪੀਲ ਕਰਦੀ ਹੈ।"

ਸੂਤਰਾਂ ਨੇ ਐਤਵਾਰ ਨੂੰ ਦੱਸਿਆ ਕਿ ਦਿੱਲੀ ਪੁਲਿਸ ਨੇ ਸੁਰੱਖਿਆ ਯਕੀਨੀ ਬਣਾਉਣ ਲਈ ਵਾਧੂ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਹੈ, ਬੈਰੀਕੇਡ ਲਗਾਏ ਹਨ ਅਤੇ ਮੁੱਖ ਪ੍ਰਵੇਸ਼ ਮਾਰਗਾਂ 'ਤੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ।

ਪੁਲਿਸ ਨੇ ਦੱਸਿਆ ਕਿ ਕੌਜਪਾ ਨੇ ਪ੍ਰਸਤਾਵਿਤ ਮਾਰਚ ਲਈ ਇਜਾਜ਼ਤ ਨਹੀਂ ਲਈ ਹੈ।

ਪੁਲਿਸ ਮੁਤਾਬਕ, "ਅਸੀਂ ਉੱਚ ਸੁਰੱਖਿਆ ਵਾਲੇ ਖੇਤਰ ਵੱਲ ਕਿਸੇ ਵੀ ਗੈਰ-ਕਾਨੂੰਨੀ ਮਾਰਚ ਨੂੰ ਜਾਣ ਦੀ ਇਜਾਜ਼ਤ ਨਹੀਂ ਦੇਵਾਂਗੇ।"

ਪੁਲਿਸ ਨੇ ਦੱਸਿਆ ਕਿ ਸੰਸਦ ਦੇ ਇਜਲਾਸ ਦੌਰਾਨ ਇਹਤਿਆਤ ਵਜੋਂ ਵਾਧੂ ਸੁਰੱਖਿਆ ਪ੍ਰਬੰਧ ਜਾਰੀ ਰਹਿਣਗੇ।

ਪੁਲਿਸ ਮੁਤਾਬਕ, ਨਵੀਂ ਦਿੱਲੀ, ਮੱਧ ਦਿੱਲੀ ਅਤੇ ਉੱਤਰੀ ਦਿੱਲੀ ਦੇ ਕੁਝ ਹਿੱਸਿਆਂ ਵਿੱਚ ਕਈ ਪ੍ਰਵੇਸ਼ ਮਾਰਗਾਂ 'ਤੇ ਬੈਰੀਕੇਡ ਲਗਾਏ ਗਏ ਹਨ ਅਤੇ ਸਖ਼ਤ ਨਿਗਰਾਨੀ ਤੇ ਚੌਵੀ ਘੰਟੇ ਗਸ਼ਤ ਦੇ ਨਾਲ ਇਸ ਨੂੰ ਉੱਚ ਸੁਰੱਖਿਆ ਖੇਤਰ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ।

ਪੁਲਿਸ ਦੇ ਇੱਕ ਸੀਨੀਅਰ ਸੂਤਰ ਨੇ ਦੱਸਿਆ ਕਿ ਸੰਸਦ ਇਜਲਾਸ ਦੌਰਾਨ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਵਿਆਪਕ ਇਹਤਿਆਤੀ ਪ੍ਰਬੰਧ ਕੀਤੇ ਗਏ ਹਨ।

ਸੂਤਰ ਨੇ ਦੱਸਿਆ, "ਨਵੀਂ ਦਿੱਲੀ ਜ਼ਿਲ੍ਹੇ ਵਿੱਚ ਦਾਖਲ ਹੋਣ ਵਾਲੇ ਹਰ ਵਾਹਨ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ। ਅਹਿਮ ਥਾਵਾਂ 'ਤੇ ਵਾਧੂ ਪੁਲਿਸ ਚੌਕੀਆਂ ਬਣਾਈਆਂ ਗਈਆਂ ਹਨ ਅਤੇ ਰਿਜ਼ਰਵ ਫੋਰਸ ਨੂੰ ਤਿਆਰ ਰੱਖਿਆ ਗਿਆ ਹੈ। ਸੰਵੇਦਨਸ਼ੀਲ ਇਲਾਕਿਆਂ ਵਿੱਚ ਸੀ.ਸੀ.ਟੀ.ਵੀ. (CCTV) ਰਾਹੀਂ ਨਿਗਰਾਨੀ ਵੀ ਵਧਾ ਦਿੱਤੀ ਗਈ ਹੈ।"

ਸੂਤਰਾਂ ਮੁਤਾਬਕ ਜੰਤਰ-ਮੰਤਰ, ਸੰਸਦ ਮਾਰਗ, ਸੈਂਟਰਲ ਵਿਸਟਾ, ਕਨਾਟ ਪਲੇਸ, ਸ਼ੰਕਰ ਚੌਕ ਅਤੇ ਹੋਰ ਮਹੱਤਵਪੂਰਨ ਅਦਾਰਿਆਂ ਦੇ ਆਲੇ-ਦੁਆਲੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ ਅਤੇ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਰੈਪਿਡ ਐਕਸ਼ਨ ਫੋਰਸ (RAF) ਨੂੰ ਵੀ ਤਾਇਨਾਤ ਕੀਤਾ ਗਿਆ ਹੈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM

ਮਹਾਨ ਰੇਡਰ ਕਬੱਡੀ ਖਿਡਾਰੀ ਗੁਰਜੀਤ ਤੂਤ ਦਾ ਦੇਹਾਂਤ

12 Aug 2026 2:53 PM

ਰਾਜਪਾਲ ਨੂੰ ਮਿਲੇ CM Bhagwant Mann, ਬਾਹਰ ਆ ਕੇ CM ਮਾਨ ਨੇ ਦੱਸੀ ਸਾਰੀ ਗੱਲ

12 Aug 2026 2:52 PM

ਪੰਜਾਬ ਦੀ ਸਿਆਸਤ 'ਚ ਡਰ ਨਹੀਂ, ਭਰੋਸਾ ਪੈਦਾ ਕਰੇ ਭਾਜਪਾ, ਕੈਪਟਨ ਅਮਰਿੰਦਰ ਦੀ ਪਾਰਟੀ ਨੂੰ ਨਸੀਹਤ

09 Aug 2026 2:20 PM

ਜਲੰਧਰ ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ

08 Aug 2026 3:06 PM
Advertisement