ਸ਼ਾਹਜਹਾਂਪੁਰ ਵਿਚ ਵਿਅਕਤੀ ਦਾ ਡੰਡਿਆਂ ਨਾਲ ਕੁੱਟ-ਕੁੱਟ ਕੀਤਾ ਕਤਲ
Published : Aug 19, 2021, 5:57 pm IST
Updated : Aug 19, 2021, 5:57 pm IST
SHARE ARTICLE
File Photo
File Photo

ਘਟਨਾ ਤੋਂ ਬਾਅਦ ਦੋਸ਼ੀ ਫਰਾਰ ਹਨ ਅਤੇ ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਹੈ।

ਸ਼ਾਹਜਹਾਂਪੁਰ - ਸ਼ਾਹਜਹਾਂਪੁਰ ਜ਼ਿਲ੍ਹੇ ਵਿਚ, ਇੱਕ ਵਿਅਕਤੀ ਨੂੰ ਕੱਚੀ ਸ਼ਰਾਬ ਮਿਲਣ ਦੇ ਸ਼ੱਕ ਵਿਚ ਕਥਿਤ ਤੌਰ 'ਤੇ ਡੰਡਿਆਂ ਨਾਲ ਕੁੱਟ -ਕੁੱਟ ਕੇ ਮਾਰ ਦਿੱਤਾ ਗਿਆ, ਜਦੋਂ ਕਿ ਹਮਲਾਵਰਾਂ ਨੇ ਉਸ ਵਿਅਕਤੀ ਦੇ ਭਰਾ ਨੂੰ ਵੀ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ। ਥਾਣਾ ਕਲਾਂ ਦੇ ਇੰਚਾਰਜ ਧਰਮਿੰਦਰ ਕੁਮਾਰ ਨੇ ਵੀਰਵਾਰ ਨੂੰ ਦੱਸਿਆ ਕਿ ਖਮਾਰਿਆ ਪਿੰਡ ਵਿਚ ਅੱਜ ਸਵੇਰੇ ਦੋ ਧਿਰਾਂ ਵਿਚ ਝਗੜਾ ਹੋ ਗਿਆ, ਜਿਸ ਕਾਰਨ ਸੁਨੀਲ ਕੁਮਾਰ (40) ਨੂੰ ਹਮਲਾਵਰਾਂ ਨੇ ਡੰਡਿਆਂ ਨਾਲ ਕੁੱਟ-ਕੁੱਟ ਕੇ ਮਾਰ ਦਿੱਤਾ।

File Photo

ਉਹਨਾਂ ਦੱਸਿਆ ਕਿ ਆਰੋਪੀਆਂ ਨੂੰ ਸ਼ੱਕ ਸੀ ਕਿ ਸੁਨੀਲ ਕੁਮਾਰ ਨੇ ਹੀ ਪੁਲਿਸ ਨੂੰ ਉਹਨਾਂ ਦੇ ਘਰ ਭੇਜਿਆ ਹੈ ਤੇ ਕੱਚੀ ਸ਼ਰਾਬ ਜ਼ਬਤ ਫੜਵਾਈ ਹੈ। ਉਸ ਨੇ ਦੱਸਿਆ ਕਿ ਪੁਲਿਸ ਨੇ ਇੱਕ ਹਫ਼ਤਾ ਪਹਿਲਾਂ ਦੋਸ਼ੀ ਦੇ ਘਰੋਂ ਕੱਚੀ ਸ਼ਰਾਬ ਫੜੀ ਸੀ। ਉਸ ਨੇ ਦੱਸਿਆ ਕਿ ਜਦੋਂ ਹਮਲਾਵਰ ਸੁਨੀਲ ਨੂੰ ਡੰਡਿਆਂ ਨਾਲ ਕੁੱਟ ਰਹੇ ਸਨ ਤਾਂ ਸੁਨੀਲ ਦਾ ਭਰਾ ਜੋਧਾ ਉਸ ਨੂੰ ਛੁਡਾਉਣ ਲਈ ਆਇਆ ਅਤੇ ਹਮਲਾਵਰਾਂ ਨੇ ਉਸ ਨੂੰ ਵੀ ਡੰਡਿਆਂ ਨਾਲ ਮਾਰ ਕੇ ਜ਼ਖਮੀ ਕਰ ਦਿੱਤਾ।

Photo

ਉਨ੍ਹਾਂ ਦੱਸਿਆ ਕਿ ਜੋਧਾ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਜਦਕਿ ਸੁਨੀਲ ਦੀ ਮੌਤ ਹੋ ਗਈ। ਪੁਲਿਸ ਨੇ ਇਸ ਮਾਮਲੇ ਵਿਚ ਛੇ ਲੋਕਾਂ ਦੇ ਖਿਲਾਫ਼ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਘਟਨਾ ਤੋਂ ਬਾਅਦ ਦੋਸ਼ੀ ਫਰਾਰ ਹਨ ਅਤੇ ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement