ਸਾਬਕਾ ਕੇਂਦਰੀ ਮੰਤਰੀ ਚਿਦੰਬਰਮ ਨੂੰ 3 ਅਕਤੂਬਰ ਤੱਕ ਖਾਣੀ ਪਵੇਗੀ ਜੇਲ੍ਹ ਦੀ ਰੋਟੀ
Published : Sep 19, 2019, 6:57 pm IST
Updated : Sep 19, 2019, 6:57 pm IST
SHARE ARTICLE
Chidamram
Chidamram

ਆਈਐਨਐਕਸ ਮੀਡੀਆ ਭ੍ਰਿਸ਼ਟਾਚਾਰ ਮਾਮਲੇ ‘ਚ ਦਿੱਲੀ ਦੀ ਅਦਾਲਤ ਨੇ ਵੀਰਵਾਰ...

ਨਵੀਂ ਦਿੱਲੀ: ਆਈਐਨਐਕਸ ਮੀਡੀਆ ਭ੍ਰਿਸ਼ਟਾਚਾਰ ਮਾਮਲੇ ‘ਚ ਦਿੱਲੀ ਦੀ ਅਦਾਲਤ ਨੇ ਵੀਰਵਾਰ ਨੂੰ ਸਾਬਕਾ ਕੇਂਦਰ ਮੰਤਰੀ ਪੀ. ਚਿਦੰਬਰਮ ਦੀ ਨਿਆਇਕ ਹਿਰਾਸਤ ਨੂੰ ਤਿੰਨ ਅਕਤੂਬਰ ਤਕ ਵਧਾ ਦਿੱਤਾ ਹੈ। ਵਿਸ਼ੇਸ਼ ਜੱਜ ਅਜੇ ਕੁਮਾਰ ਕੁਹਾੜ ਨੇ ਚਿਦੰਬਰਮ ਦੀ ਮੈਡੀਕਲ ਜਾਂਚ ਦੀ ਵੀ ਇਜਾਜ਼ਤ ਦੇ ਦਿੱਤੀ ਹੈ। ਸੀਬੀਆਈ ਨੇ ਸੀਨੀਅਰ ਕਾਂਗਰਸ ਨੇਤਾ ਦੀ ਨਿਆਇਕ ਹਿਰਾਸਤ ਦੀ ਸਮਾਂ ਸੀਮਾ ਵਧਾਉਣ ਦੀ ਮੰਗ ਕੀਤੀ ਸੀ।

P ChidambramP Chidambram

ਸੀਬੀਆਈ ਵੱਲੋਂ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਨਿਆਇਕ ਹਿਰਾਸਤ ਵਧਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਚਿਦੰਬਰਮ ਨੂੰ ਜਿਸ ਦਿਨ ਪਹਿਲੀ ਵਾਰ ਜੇਲ੍ਹ ਭੇਜਿਆ ਸੀ, ਉਦੋਂ ਤੋਂ ਸਥਿਤੀ ‘ਚ ਕੋਈ ਬਦਲਾਅ ਨਹੀਂ ਹੋਇਆ। ਚਿਦੰਬਰਮ ਦੀ ਪੈਰਵੀ ਕਰ ਰਹੇ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਨਿਆਇਕ ਹਿਰਾਸਤ ਦੇ ਸਮੇਂ ‘ਚ ਕੀਤੇ ਵਾਧੇ ਦਾ ਵਿਰੋਧ ਕੀਤਾ ਹੈ।

P ChidambramP Chidambram

ਸਿੱਬਲ ਦਾ ਕਹਿਣਾ ਹੈ ਕਿ ਚਿਦੰਬਰਮ ਨੂੰ ਨਿਆਇਕ ਹਿਰਾਸਤ ਦੌਰਾਨ ਤਿਹਾੜ ਜੇਲ੍ਹ ‘ਚ ਸਮੇਂ-ਸਮੇਂ ‘ਤੇ ਮੈਡੀਕਲ ਮਦਦ ਤੇ ਪੂਰਕ ਆਹਾਰ ਮੁਹੱਈਆ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ 73 ਸਾਲਾ ਚਿਦੰਬਰਮ ਨੂੰ ਕਈ ਬਿਮਾਰੀਆਂ ਹਨ। ਕਾਂਗਰਸ ਨੇਤਾ ਪੰਜ ਸਤੰਬਰ ਤੋਂ ਨਿਆਇਕ ਹਿਰਾਸਤ ‘ਚ ਹਨ। ਸਿੱਬਲ ਨੇ ਚਿਦੰਬਰਮ ਦੀ ਏਮਜ਼ ‘ਚ ਜਾਂਚ ਦੀ ਇਜਾਜ਼ਤ ਮੰਗੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement