ਪ੍ਰਦੂਸ਼ਣ ਖਿਲਾਫ਼ ਸਾਰੀਆਂ ਸਰਕਾਰਾਂ ਮਿਲ ਕੇ ਕੰਮ ਕਰੀਏ ਤਾਂ ਹੋਵੇਗਾ ਫਾਇਦਾ - ਕੇਜਰੀਵਾਲ
Published : Oct 19, 2020, 6:06 pm IST
Updated : Oct 19, 2020, 6:06 pm IST
SHARE ARTICLE
Arvind Kejriwal
Arvind Kejriwal

ਪ੍ਰਦੂਸ਼ਣ ਦੇ ਮੁੱਦੇ 'ਤੇ ਪੰਜਾਬ, ਹਰਿਆਣਾ, ਦਿੱਲੀ ਅਤੇ ਯੂਪੀ ਦੇ ਮੁੱਖ ਮੰਤਰੀਆਂ ਦੀ ਬੈਠਕ ਸੱਦਣ ਕੇਂਦਰੀ ਵਾਤਾਵਰਣ ਮੰਤਰੀ

ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰਦੂਸ਼ਣ ਦੇ ਮੁੱਦੇ ਨੂੰ ਲੈ ਕੇ ਕੇਂਦਰੀ ਵਾਤਾਵਰਣ ਮੰਤਰੀ ਨੂੰ ਪੰਜਾਬ, ਹਰਿਆਣਾ, ਦਿੱਲੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀਆਂ ਦੀ ਬੈਠਣ ਸੱਦਣ ਦਾ ਸੁਝਾਅ ਦਿੱਤਾ।  ਸੋਮਵਾਰ ਨੂੰ ਇਕ ਡਿਜੀਟਲ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ, ' ਪਰਾਲੀ ਦੀ ਸਮੱਸਿਆ ਨਾਲ ਨਜਿੱਠਣ ਲਈ ਡੈੱਡਲਾਈਨ ਤੈਅ ਕੀਤੀ ਜਾਵੇ'।

Arvind kejriwal Arvind kejriwal

ਉਹਨਾਂ ਕਿਹਾ ਕਿ ਸਾਨੂੰ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਜੰਗੀ ਪੱਧਰ 'ਤੇ ਕੰਮ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕੇਂਦਰੀ ਵਾਤਾਵਰਣ ਮੰਤਰੀ ਹਰ ਮਹੀਨੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਦਿੱਲੀ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਨ।

parkash javadekarParkash javadekar

ਅਰਵਿੰਦ ਕੇਜਰੀਵਾਲ ਨੇ ਕਿਹਾ, 'ਪਰਾਲੀ ਨਾਲ ਪ੍ਰਦੂਸ਼ਣ ਪੂਰੇ ਉੱਤਰ ਭਾਰਤ ਵਿਚ ਹੁੰਦਾ ਹੈ। ਦਿੱਲੀ ਤੋਂ ਜ਼ਿਆਦਾ ਉਹਨਾਂ ਕਿਸਾਨਾਂ ਲਈ ਚਿੰਤਾ ਹੁੰਦੀ ਹੈ ਜੋ ਪਰਾਲੀ ਸਾੜਦੇ ਹਨ। ਪੂਸਾ ਦੇ ਇਕ ਪ੍ਰਯੋਗ 'ਤੇ ਦਿੱਲੀ ਸਰਕਾਰ ਦਿੱਲੀ ਵਿਚ ਛੜਕਾਅ ਕਰ ਰਹੀ ਹੈ। ਇਸ ਨਾਲ ਖਾਦ ਬਣੇਗੀ। ਕਰਾਨਲ ਵਿਚ ਪਰਾਲੀ ਨਾਲ ਸੀਐਨਜੀ ਬਣਾਉਣ ਦਾ ਬਹੁਤ ਵੱਡਾ ਕਾਰਖਾਨਾ ਵੀ ਸ਼ੁਰੂ ਹੋ ਗਿਆ ਹੈ। ਇਸ ਵਿਚ ਕਿਸਾਨਾਂ ਨੂੰ ਪੈਸਾ ਮਿਲਦਾ ਹੈ। ਕਿਸਾਨਾਂ ਦਾ ਕੋਈ ਖਰਚ ਨਹੀਂ ਹੈ'।

Air pollutionPollution

ਉਹਨਾਂ ਕਿਹਾ ਕਿ ਪੰਜਾਬ ਵਿਚ ਪਰਾਲੀ ਨਾਲ ਕੋਲਾ ਬਣਾਉਣ ਵਾਲੀਆਂ ਸੱਤ ਫੈਕਟਰੀਆਂ ਚੱਲ ਰਹੀਆਂ ਹਨ। ਇਹ ਐਨਟੀਪੀਸੀ ਨੂੰ ਕੋਚਾ ਵੇਚਦੀਆਂ ਹਨ। ਪਰਾਲੀ ਨਾਲ ਗੱਤਾ ਬਣਦਾ ਹੈ। ਉਹਨਾਂ ਕਿਹਾ ਕਿ ਜੇਕਰ  ਅਸੀਂ ਸਾਰੀਆਂ ਸਰਕਾਰਾਂ ਮਿਲ ਕੇ ਅਜਿਹੇ ਕੰਮ ਕਰੀਏ ਤਾਂ ਕਿੰਨਾ ਫਾਇਦਾ ਹੋਵੇਗਾ'।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement