ਮਨੀ ਲਾਂਡਰਿੰਗ ਮਾਮਲੇ ਵਿਚ ਸਤੇਂਦਰ ਜੈਨ ਨੂੰ ਰਾਹਤ: ਸੁਪ੍ਰੀਮ ਕੋਰਟ ਵਲੋਂ ਅੰਤਰਿਮ ਜ਼ਮਾਨਤ ਵਿਚ ਵਾਧਾ
Published : Oct 19, 2023, 3:14 pm IST
Updated : Oct 19, 2023, 3:14 pm IST
SHARE ARTICLE
Satyendar Jain (File Photo)
Satyendar Jain (File Photo)

ਸਤੇਂਦਰ ਜੈਨ ਦੀ ਨਿਯਮਤ ਜ਼ਮਾਨਤ 'ਤੇ ਸੁਪ੍ਰੀਮ ਕੋਰਟ 'ਚ 6 ਨਵੰਬਰ ਨੂੰ ਸੁਣਵਾਈ ਹੋਵੇਗੀ।

 

ਨਵੀਂ ਦਿੱਲੀ: ਸੁਪ੍ਰੀਮ ਕੋਰਟ ਨੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀ ਅੰਤਰਿਮ ਜ਼ਮਾਨਤ 6 ਨਵੰਬਰ ਤਕ ਵਧਾ ਦਿਤੀ ਹੈ। ਸੁਪ੍ਰੀਮ ਕੋਰਟ ਨੇ ਮੈਡੀਕਲ ਆਧਾਰ 'ਤੇ ਜੈਨ ਦੀ ਅੰਤਰਿਮ ਜ਼ਮਾਨਤ ਵਧਾਈ ਹੈ। ਫਿਲਹਾਲ ਸਤੇਂਦਰ ਜੈਨ ਅੰਤਰਿਮ ਜ਼ਮਾਨਤ 'ਤੇ ਹਨ। ਹੁਣ ਸਤੇਂਦਰ ਜੈਨ ਦੀ ਨਿਯਮਤ ਜ਼ਮਾਨਤ 'ਤੇ ਸੁਪ੍ਰੀਮ ਕੋਰਟ 'ਚ 6 ਨਵੰਬਰ ਨੂੰ ਸੁਣਵਾਈ ਹੋਵੇਗੀ।

ਇਹ ਵੀ ਪੜ੍ਹੋ: ਪੰਜਾਬ ਵਿਚ ਵਧਣ ਲੱਗੀ ਠੰਢ, ਰਾਤ ਦਾ ਪਾਰਾ ਪਹੁੰਚਿਆ 1.8 ਡਿਗਰੀ ਸੈਲਸੀਅਸ  

ਦੱਸ ਦੇਈਏ ਕਿ ਸੁਪ੍ਰੀਮ ਕੋਰਟ ਨੇ 26 ਮਈ ਨੂੰ ਦਿੱਲੀ ਦੇ ਸਾਬਕਾ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਖ਼ਰਾਬ ਸਿਹਤ ਦੇ ਆਧਾਰ 'ਤੇ 6 ਹਫਤਿਆਂ ਦੀ ਅੰਤਰਿਮ ਜ਼ਮਾਨਤ ਦਿਤੀ ਸੀ। ਜਿਸ ਤੋਂ ਬਾਅਦ ਅਪੋਲੋ ਹਸਪਤਾਲ 'ਚ ਸਤੇਂਦਰ ਜੈਨ ਦੀ ਰੀੜ੍ਹ ਦੀ ਹੱਡੀ ਦਾ ਆਪ੍ਰੇਸ਼ਨ ਕੀਤਾ ਗਿਆ। ਉਦੋਂ ਤੋਂ ਉਹ ਲਗਾਤਾਰ ਜ਼ਮਾਨਤ 'ਤੇ ਹਨ।

ਇਹ ਵੀ ਪੜ੍ਹੋ: ਜ਼ਮਾਨਤ ਤੋਂ ਬਾਅਦ ਵੀ ਜੇਲ੍ਹ 'ਚ ਰਹਿਣਗੇ ਕੁਲਬੀਰ ਜ਼ੀਰਾ, ਪੁਲਿਸ ਨੇ ਮਾਮਲੇ 'ਚ ਨਵੀਂ ਧਾਰਾ ਜੋੜੀ

ਜ਼ਿਕਰਯੋਗ ਹੈ ਕਿ 24 ਅਗਸਤ, 2017 ਨੂੰ ਸੀ.ਬੀ.ਆਈ. ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ 1988 ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਸਤੇਂਦਰ ਜੈਨ, ਪੂਨਮ ਜੈਨ, ਅਜੀਤ ਪ੍ਰਸਾਦ ਜੈਨ, ਸੁਨੀਲ ਕੁਮਾਰ ਜੈਨ, ਵੈਭਵ ਜੈਨ ਅਤੇ ਅੰਕੁਸ਼ ਜੈਨ ਵਿਰੁਧ ਐਫ.ਆਈ.ਆਰ. ਦਰਜ ਕੀਤੀ ਸੀ। ਇਸ ਐਫ.ਆਈ.ਆਰ. ਦੇ ਆਧਾਰ 'ਤੇ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸਤੇਂਦਰ ਵਿਰੁਧ ਮਨੀ ਲਾਂਡਰਿੰਗ ਦੀ ਜਾਂਚ ਸ਼ੁਰੂ ਕੀਤੀ ਸੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement