ਖੇਤੀ ਕਾਨੂੰਨਾਂ ਦੀ ਵਾਪਸੀ ਦੁਖ਼ਦ ਤੇ ਸ਼ਰਮਨਾਕ- ਕੰਗਨਾ ਰਣੌਤ  
Published : Nov 19, 2021, 1:31 pm IST
Updated : Nov 19, 2021, 1:54 pm IST
SHARE ARTICLE
Kangana Ranaut
Kangana Ranaut

ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਭੜਕੀ ਕੰਗਨਾ ਨੇ ਭਾਰਤ ਨੂੰ 'ਜ਼ੇਹਾਦੀ ਰਾਸ਼ਟਰ' ਦੱਸਿਆ 

 

ਨਵੀਂ ਦਿੱਲੀ : ਕੰਗਨਾ ਰਣੌਤ ਇਨ੍ਹੀਂ ਦਿਨੀਂ ਲਗਾਤਾਰ ਵਿਵਾਦਿਤ ਬਿਆਨ ਦੇ ਰਹੀ ਹੈ ਤੇ ਲਗਾਤਾਰ ਵਿਵਾਦਾਂ ਵਿਚ ਘਿਰਦੀ ਜਾ ਰਹੀ ਹੈ। ਅੱਜ ਕੰਗਨਾ ਨੇ ਖੇਤੀ ਕਾਨੂੰਨਾਂ ਦੀ ਵਾਪਸੀ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫੈਸਲੇ ਨੂੰ ਸ਼ਰਮਨਾਕ ਦੱਸਦੇ ਹੋਏ ਵਿਵਾਦਤ ਬਿਆਨ ਦਿੱਤਾ ਹੈ। ਖੇਤੀ ਕਾਨੂੰਨਾਂ ਦੀ ਵਾਪਸੀ ਤੋਂ ਭੜਕੀ ਕੰਗਨਾ ਨੇ ਭਾਰਤ ਨੂੰ 'ਜ਼ੇਹਾਦੀ ਰਾਸ਼ਟਰ' ਦੱਸਿਆ ਹੈ। 

file photo

ਕੰਗਨਾ ਨੇ ਇੰਸਟਾ ਸਟੋਰੀ 'ਚ ਖੇਤੀ ਕਾਨੂੰਨਾਂ ਦੀ ਵਾਪਸੀ ਨੂੰ ਦੁਖ਼ਦ ਤੇ ਸ਼ਰਮਨਾਕ ਦੱਸਦੇ ਹੋਏ ਲਿਖਿਆ ਜੇਕਰ ਸੰਸਦ 'ਚ ਚੁਣੀ ਹੋਈ ਸਰਕਾਰ ਦੇ ਬਦਲੇ ਸੜਕਾਂ 'ਤੇ ਲੋਕਾਂ ਨੇ ਕਾਨੂੰਨ ਬਣਾਉਣਾ ਸ਼ੁਰੂ ਕਰ ਦਿੱਤਾ ਤਾਂ ਇਹ ਇਕ ਜ਼ੇਹਾਦੀ ਰਾਸ਼ਟਰ ਹੈ। ਉਨ੍ਹਾਂ ਸਾਰਿਆਂ ਨੂੰ ਵਧਾਈ ਜੋ ਅਜਿਹਾ ਚਾਹੁੰਦੇ ਸੀ। ਦੱਸ ਦਈਏ ਕਿ ਕੰਗਨਾ ਰਣੌਤ ਦਾ ਟਵਿੱਟਰ ਅਕਾਉਂਟ ਤਾਂ ਬਲਾਕ ਕਰ ਦਿੱਤਾ ਗਿਆ ਸੀ ਕਿਉਂਕਿ ਉਹ ਪਹਿਲਾਂ ਵੀ ਕਈ ਵਿਵਾਦਿਤ ਬਿਆਨ ਦੇ ਚੁੱਕੀ ਹੈ ਪਰ ਅਜੇ ਵੀ ਉਹ ਬਾਜ਼ ਨਹੀਂ ਆ ਰਹੀ ਤੇ ਹੁਣ ਉਹ ਇੰਸਟਾ 'ਤੇ ਸਟੋਰੀਜ਼ ਪਾ ਕੇ ਵਿਵਾਦਿਤ ਬਿਆਨ ਦੇ ਰਹੀ ਹੈ। 

Narendra Modi Narendra Modi

ਦੱਸ ਦਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਸੰਬੋਧਨ 'ਚ ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਹੈ। ਪੀਐਮ ਮੋਦੀ ਨੇ ਕਿਹਾ ਕਿ ਅੱਜ ਮੈਂ ਸਾਰਿਆਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਅਸੀਂ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਮਕਸਦ ਇਹ ਸੀ ਕਿ ਦੇਸ਼ ਦੇ ਕਿਸਾਨਾਂ ਨੂੰ ਖਾਸ ਕਰ ਕੇ ਛੋਟੇ ਕਿਸਾਨਾਂ ਨੂੰ ਹੋਰ ਤਾਕਤ ਮਿਲੇ ਉਨ੍ਹਾਂ ਨੂੰ ਆਪਣੀ ਉਪਜ ਦੀ ਸਹੀ ਕੀਮਤ ਤੇ ਵੇਚਣ ਲਈ ਜ਼ਿਆਦਾ ਤੋਂ ਜ਼ਿਆਦਾ ਮੌਕੇ ਮਿਲਣ ਅੱਜ ਮੈਂ ਸਾਰਿਆਂ ਨੂੰ ਦੱਸਣਾ ਚਾਹੁੰਦੇ ਹਾਂ ਕਿ ਅਸੀਂ ਤਿੰਨੋਂ ਖੇਤੀ ਕਾਨੂੰਨ ਰੱਦ ਕਰਨ ਦਾ ਫੈਸਲਾ ਕੀਤਾ ਹੈ। ਕਾਫੀ ਸਮੇਂ ਤੋਂ ਦੇਸ਼ ਦੇ ਕਿਸਾਨ, ਦੇਸ਼ ਦੇ ਖੇਤੀ ਮਾਹਿਰ, ਦੇਸ਼ ਦੇ ਕਿਸਾਨ ਸੰਗਠਨ ਲਗਾਤਾਰ ਇਹ ਮੰਗ ਕਰ ਰਹੇ ਸੀ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement