ਸਮੂਹਿਕ ਬਲਾਤਕਾਰ ਮਾਮਲੇ ਵਿੱਚ ਬੀ.ਐਸ.ਐਫ਼. ਦੇ ਤਿੰਨ ਜਵਾਨਾਂ ਸਮੇਤ ਪੰਜ ਜਣੇ ਗ੍ਰਿਫ਼ਤਾਰ
Published : Nov 19, 2022, 8:53 pm IST
Updated : Nov 19, 2022, 9:03 pm IST
SHARE ARTICLE
Image
Image

ਮੁਢਲੀ ਜਾਂਚ 'ਚ ਮਾਮਲਾ ਸਹੀ ਪਾਇਆ ਗਿਆ

 

ਸਮੂਹਿਕ ਬਲਾਤਕਾਰ ਮਾਮਲੇ ਵਿੱਚ ਬੀ.ਐਸ.ਐਫ਼. ਦੇ ਤਿੰਨ ਜਵਾਨਾਂ ਸਮੇਤ ਪੰਜ ਜਣੇ ਗ੍ਰਿਫ਼ਤਾਰ
-----------------------
35 ਸਾਲਾ ਔਰਤ ਨਾਲ ਹੋਇਆ ਗੈਂਗਰੇਪ 
ਮੁਲਜ਼ਮਾਂ 'ਚ 3 ਬੀ.ਐਸ.ਐਫ਼. ਦੇ ਜਵਾਨ 


ਜੈਪੁਰ - ਰਾਜਸਥਾਨ ਦੇ ਗੰਗਾਨਗਰ ਜ਼ਿਲ੍ਹੇ ਵਿੱਚ ਇੱਕ ਔਰਤ ਨਾਲ ਸਮੂਹਿਕ ਬਲਾਤਕਾਰ ਕਰਨ ਦੇ ਦੋਸ਼ ਵਿੱਚ ਪੁਲੀਸ ਨੇ ਸ਼ਨੀਵਾਰ ਨੂੰ ਸੀਮਾ ਸੁਰੱਖਿਆ ਬਲ (ਬੀ.ਐਸ.ਐਫ਼.) ਦੇ ਤਿੰਨ ਜਵਾਨਾਂ ਸਮੇਤ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। 

ਪੀੜਤਾ ਵੱਲੋਂ ਦਰਜ ਸ਼ਿਕਾਇਤ ਦੇ ਆਧਾਰ 'ਤੇ ਰਾਏਸਿੰਘਨਗਰ ਥਾਣੇ ਦੇ ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ਼ੁੱਕਰਵਾਰ ਰਾਤ ਉਸ ਨਾਲ ਪੰਜ ਲੋਕਾਂ ਨੇ ਸਮੂਹਿਕ ਬਲਾਤਕਾਰ ਕੀਤਾ।

ਪੁਲਿਸ ਨੇ ਸ਼ਿਕਾਇਤ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਔਰਤ ਦਾ ਮੈਡੀਕਲ ਕਰਵਾਇਆ ਅਤੇ ਸਬੂਤ ਇਕੱਠੇ ਕੀਤੇ।

ਸਥਾਨਕ ਮੈਜਿਸਟ੍ਰੇਟ ਦੇ ਸਾਹਮਣੇ ਔਰਤ ਦੇ ਬਿਆਨ ਦਰਜ ਕੀਤੇ ਜਾਣ ਤੋਂ ਬਾਅਦ, ਪੁਲਿਸ ਨੇ ਇਸ ਮਾਮਲੇ ਵਿੱਚ ਸਾਰੇ ਪੰਜ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ।

ਗੰਗਾਨਗਰ ਦੇ ਐਸ.ਪੀ. ਆਨੰਦ ਸ਼ਰਮਾ ਨੇ ਦੱਸਿਆ ਕਿ ਮੁਲਜ਼ਮਾਂ ਵਿੱਚ ਸਥਾਨਕ ਬੀ.ਐਸ.ਐਫ਼. ਬਟਾਲੀਅਨ ਵਿੱਚ ਤਾਇਨਾਤ ਇੱਕ ਹੈੱਡ ਕਾਂਸਟੇਬਲ ਅਤੇ ਦੋ ਕਾਂਸਟੇਬਲ ਸ਼ਾਮਲ ਹਨ।

ਐਸ.ਪੀ. ਨੇ ਦੱਸਿਆ, ''35 ਸਾਲਾ ਔਰਤ ਸਵੇਰੇ ਥਾਣੇ ਪਹੁੰਚੀ ਅਤੇ ਕਿਹਾ ਕਿ ਉਸ ਦਾ ਜਾਣਕਾਰ ਵਿਅਕਤੀ ਘਿਓ ਅਤੇ ਹੋਰ ਸਾਮਾਨ ਖਰੀਦਣ ਦੇ ਬਹਾਨੇ ਉਸ ਨੂੰ ਸੁੰਨਸਾਨ ਥਾਂ 'ਤੇ ਲੈ ਗਿਆ। ਬੀ.ਐਸ.ਐਫ਼. ਦਾ ਇੱਕ ਜਵਾਨ ਉੱਥੇ ਪਹਿਲਾਂ ਹੀ ਮੌਜੂਦ ਸੀ। ਦੋਵਾਂ ਨੇ ਉਸ ਨਾਲ ਬਲਾਤਕਾਰ ਕੀਤਾ।''

ਪੀੜਤਾ ਅਨੁਸਾਰ, ਬਾਅਦ ਵਿਚ ਦੋਵਾਂ ਨੇ ਬੀ.ਐਸ.ਐਫ਼. ਦੇ ਦੋ ਜਵਾਨਾਂ ਸਮੇਤ ਤਿੰਨ ਹੋਰ ਲੋਕਾਂ ਨੂੰ ਬੁਲਾਇਆ, ਜਿਨ੍ਹਾਂ ਨੇ ਉਸ ਨਾਲ ਬਲਾਤਕਾਰ ਕੀਤਾ।

ਸ਼ਰਮਾ ਨੇ ਦੱਸਿਆ ਕਿ ਮੁਢਲੀ ਜਾਂਚ 'ਚ ਮਾਮਲਾ ਸਹੀ ਪਾਇਆ ਗਿਆ, ਅਤੇ ਸਾਰੇ ਪੰਜਾਂ ਦੋਸ਼ੀਆਂ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ।

ਅਧਿਕਾਰੀ ਨੇ ਦੱਸਿਆ ਕਿ ਬੀ.ਐਸ.ਐਫ਼. ਦੇ ਜਵਾਨਾਂ ਦੀ ਸ਼ਮੂਲੀਅਤ ਸਪੱਸ਼ਟ ਹੋਣ ਤੋਂ ਬਾਅਦ, ਬੀ.ਐਸ.ਐਫ਼.ਅਧਿਕਾਰੀਆਂ ਨੂੰ ਇਸ ਬਾਰੇ ਸੂਚਿਤ ਕੀਤਾ ਗਿਆ। ਉਸ ਨੇ ਅੱਗੇ ਕਿਹਾ, "ਬੀ.ਐਸ.ਐਫ਼. ਅਧਿਕਾਰੀਆਂ ਨੇ ਸਹਿਯੋਗ ਕੀਤਾ ਅਤੇ ਤਿੰਨਾਂ ਕਰਮਚਾਰੀਆਂ ਨੂੰ ਉਨ੍ਹਾਂ ਦੇ ਕੰਪਲੈਕਸ ਵਿੱਚੋਂ ਹਿਰਾਸਤ ਵਿੱਚ ਲੈ ਲਿਆ ਗਿਆ। ਸਾਡੀ ਟੀਮ ਉਨ੍ਹਾਂ ਨੂੰ ਥਾਣੇ ਲੈ ਆਈ ਹੈ।"

Location: India, Rajasthan, Ganganagar

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement