ਪ੍ਰਿਅੰਕਾ ਨੇ ਮੋਦੀ ਨੂੰ ਲਿਆ ਆੜੇ ਹੱਥੀ! ਕਹੀ ਇਹ ਵੱਡੀ ਗੱਲ!
Published : Dec 19, 2019, 11:53 am IST
Updated : Dec 19, 2019, 11:53 am IST
SHARE ARTICLE
Congress priyanka gandhi vadra
Congress priyanka gandhi vadra

ਪ੍ਰਿਅੰਕਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਿਦਿਆਰਥੀਆਂ ਦੀ ਆਵਾਜ਼ ਸੁਣਨ।

ਨਵੀਂ ਦਿੱਲੀ: ਝਾਰਖੰਡ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਬੁੱਧਵਾਰ ਨੂੰ ਪਾਕੁੜ ਪਹੁੰਚੀ ਅਤੇ ਉਹਨਾਂ ਨੇ ਜਨਸਭਾ ਨੂੰ ਸੰਬੋਧਿਤ ਕੀਤਾ। ਉਹਨਾਂ ਨੇ ਦੇਸ਼ ਭਰ ਦੀਆਂ ਯੂਨੀਵਰਸਿਟੀਆਂ ਵਿਚ ਨਾਗਰਿਕਤਾ ਕਾਨੂੰਨ ਦਾ ਵਿਰੋਧ ਕਰਨ ਤੇ ਹੋਈ ਪੁਲਿਸਿਆ ਕਾਰਵਾਈ ਨੂੰ ਲੈ ਕੇ ਭਾਜਪਾ ਸਰਕਾਰ ਨੂੰ ਘੇਰਿਆ ਹੈ।

Modi government is planning to come up with a lottery schemePM Narendra Modi  ਪ੍ਰਿਅੰਕਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਵਿਦਿਆਰਥੀਆਂ ਦੀ ਆਵਾਜ਼ ਸੁਣਨ। ਉਹਨਾਂ ਨੇ ਆਰੋਪ ਲਗਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਕੂਲੀ ਬੱਚਿਆਂ ਦੀ ਤਰ੍ਹਾਂ ਝੂਠ ਬੋਲਦੇ ਹਨ। ਨਾਲ ਹੀ ਆਮ ਲੋਕਾਂ ਨੂੰ ਕਿਹਾ ਕਿ ਉਹ ਅਜਿਹੀ ਸਰਕਾਰ ਚੁਣਨ ਜੋ ਕਿਸਾਨਾਂ ਦਾ ਕਰਜ਼ ਮੁਆਫ਼ ਕਰੇਗੀ ਅਤੇ ਔਰਤਾਂ ਨੂੰ ਸੁਰੱਖਿਆ ਦੇਵੇਗੀ। ਉਹਨਾਂ ਅੱਗੇ ਕਿਹਾ ਕਿ ਅਸਮ ਵਿਚ ਐਨਆਰਸੀ ਫੇਲ੍ਹ ਹੋ ਚੁੱਕਿਆ ਹੈ।

PhotoPhotoਉੱਥੇ ਹੀ ਵਿਦਿਆਰਥੀਆਂ ਨੇ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿਚ ਪ੍ਰਦਰਸ਼ਨ ਕੀਤਾ ਤਾਂ ਉਹਨਾਂ ਨੂੰ ਲਾਠੀਆਂ ਮਿਲੀਆਂ। ਉਹਨਾਂ ਨੇ ਦਸਿਆ ਕਿ ਵਿਦਿਆਰਥੀ ਸੜਕਾਂ ਤੇ ਉੱਤਰੇ ਤਾਂ ਪੁਲਿਸ ਨੇ ਉਹਨਾਂ ਨੂੰ ਲਾਠੀਆਂ ਨਾਲ ਕੁੱਟਿਆ। ਦਿੱਲੀ ਵਿਚ ਜਦੋਂ ਵਿਦਿਆਰਥੀਆਂ ਨੇ ਆਵਾਜ਼ ਉਠਾਈ ਤਾਂ ਪੁਲਿਸ ਨੇ ਉਹਨਾਂ ਤੇ ਲਾਠੀਚਾਰਜ ਕੀਤਾ। ਪੂਰੇ ਦੇਸ਼ ਵਿਚ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸੜਕਾਂ ਤੇ ਕੁੱਟਿਆ।

Priyanka GandhiPriyanka Gandhi ਗੌਰਤਲਬ ਹੈ ਕਿ ਝਾਰਖੰਡ ਵਿਚ 20 ਦਸੰਬਰ ਨੂੰ 5ਵੇਂ ਪੜਾਅ ਦੀਆਂ ਚੋਣਾਂ ਹੋਣਗੀਆਂ। ਦਸ ਦਈਏ ਕਿ 81 ਸੀਟਾਂ ਵਾਲੀ ਝਾਰਖੰਡ ਵਿਧਾਨ ਸਭਾ ਵਿਚ 5 ਪੜਾਅ ਵਿਚ ਚੋਣਾਂ ਹੋ ਰਹੀਆਂ ਹਨ। 4 ਪੜਾਅ ਵਿਚ ਵੋਟਾਂ ਪੂਰੀਆਂ ਹੋ ਚੁੱਕੀਆਂ ਹਨ ਜਦਕਿ 5ਵਾਂ ਪੜਾਅ 20 ਦਸੰਬਰ ਨੂੰ ਹੋਵੇਗਾ। ਉੱਥੇ ਹੀ 23 ਦਸੰਬਰ ਨੂੰ ਨਤੀਜੇ ਐਲਾਨੇ ਜਾਣਗੇ।

Priyanka gandhi protest on india gate delhiPriyanka gandhi ਗੌਰਤਲਬ ਹੈ ਕਿ 2014 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੇ 35 ਸੀਟਾਂ ਜਿੱਤ ਕੇ ਆਲ ਝਾਰਖੰਡ ਸਟੂਡੈਂਟਸ ਯੂਨੀਅਨ ਦੇ ਨਾਲ ਸਰਕਾਰ ਬਣਾਈ ਸੀ। ਲੋਕ ਸਭਾ ਚੋਣਾਂ 2019 ਵਿਚ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਨੇ ਰਾਜ ਦੀਆਂ 14 ਲੋਕ ਸਭਾ ਸੀਟਾਂ ਵਿਚੋਂ 12 ਸੀਟਾਂ ਤੇ ਜਿੱਤ ਦਰਜ ਕੀਤੀ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement