ਰਾਜਨਾਥ ਸਿੰਘ ਨੇ IAFਅਕੈਡਮੀ ਦੀ ਗ੍ਰੈਜੂਏਸ਼ਨ ਪਰੇਡ 'ਚ ਲਿਆ ਹਿੱਸਾ,ਕਿਹਾ-ਫੌਜ ਚੁਣੌਤੀਆਂ ਲਈ ਹੈ ਤਿਆਰ
Published : Dec 19, 2020, 10:32 am IST
Updated : Dec 19, 2020, 10:37 am IST
SHARE ARTICLE
Rajnath Singh
Rajnath Singh

ਸਾਡੀ ਫੌਜ ਹਰ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ ਹੈ। ਇਸ ਲਈ ਸਾਡੀ ਤਿਆਰੀ ਜੰਗੀ ਪੱਧਰ 'ਤੇ ਹੈ। "

ਹੈਦਰਾਬਾਦ-  ਹੈਦਰਾਬਾਦ ਦੇ ਡੁੰਡੀਗਲ ਵਿਖੇ ਏਅਰ ਫੋਰਸ ਅਕੈਡਮੀ 'ਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਸਾਂਝੀ ਗ੍ਰੈਜੂਏਸ਼ਨ ਪਰੇਡ 'ਚ ਹਿੱਸਾ ਲਿਆ। ਇਥੇ ਉਨ੍ਹਾਂ ਏਅਰਫੋਰਸ ਦੇ ਜਵਾਨਾਂ ਅਤੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਰਾਜਨਾਥ ਸਿੰਘ ਨੇ ਅੱਜ ਸ਼ਨੀਵਾਰ ਨੂੰ ਏਅਰ ਫੋਰਸ ਅਕੈਡਮੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਹਵਾਈ ਫੌਜ ਦੇ ਜਵਾਨਾਂ ਦੇ ਮਨੋਬਲ ਨੂੰ ਹੁਲਾਰਾ ਦਿੱਤਾ ਅਤੇ ਕਿਹਾ ਕਿ "ਸਾਡੀ ਫੌਜ ਹਰ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ ਹੈ। ਇਸ ਲਈ ਸਾਡੀ ਤਿਆਰੀ ਜੰਗੀ ਪੱਧਰ 'ਤੇ ਹੈ। "

RAJNATH SINGH

ਜ਼ਿਕਰਯੋਗ ਹੈ ਕਿ ਬੀਤੇ ਦਿਨੀ ਹੀ ਡੀਆਰਡੀਓ ਵੱਲੋਂ ਆਯੋਜਿਤ ਇਕ ਸਮਾਗਮ ਨੂੰ ਸੰਬੋਧਨ ਕਰਦਿਆਂ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਇਸ ਸਮੇਂ ਦੇਸ਼ ਦੀਆਂ ਉੱਤਰੀ ਅਤੇ ਪੱਛਮੀ ਸਰਹੱਦਾਂ ’ਤੇ ਚੁਣੌਤੀਆਂ ਵੀ ਸਾਡੇ ਸਰੋਤਾਂ ਲਈ ਚੁਣੌਤੀ ਹਨ। ਮੈਨੂੰ ਵਿਸ਼ਵਾਸ ਹੈ ਕਿ ਪ੍ਰਧਾਨ ਮੰਤਰੀ ਇਹ ਸੁਨਿਸ਼ਚਿਤ ਕਰਨਗੇ ਕਿ ਸਰਹੱਦਾਂ 'ਤੇ ਸਰੋਤਾਂ ਦੀ ਕੋਈ ਘਾਟ ਨਹੀਂ ਹੈ।


rajnath

ਉਨ੍ਹਾਂ ਕਿਹਾ ਕਿ ਉੱਤਰੀ ਅਤੇ ਪੱਛਮੀ ਸਰਹੱਦ ‘ਤੇ ਚੀਨ ਅਤੇ ਪਾਕਿਸਤਾਨ ਨਾਲ ਤਣਾਅ ਜਾਰੀ ਹੈ। ਰੱਖਿਆ ਮੰਤਰੀ ਨੇ ਕਿਹਾ ਕਿ ਅਸੀਂ ਭਾਰਤ ਨੂੰ ਇਕ ਮਹਾਂਸ਼ਕਤੀ ਬਣਾਉਣਾ ਚਾਹੁੰਦੇ ਹਾਂ ਅਤੇ ਡੀਆਰਡੀਓ ਵਿਗਿਆਨੀ ਇਸ ਵਿਚ ਅਹਿਮ ਭੂਮਿਕਾ ਨਿਭਾ ਸਕਦੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement