ਦਿੱਲੀ: ਸਾਗਰਪੁਰ ਫੁਟਵੀਅਰ ਸਟੋਰ 'ਚ ਅੱਗ ਲੱਗਣ ਨਾਲ ਦੋ ਸਕੇ ਭਰਾਵਾਂ ਦੀ ਹੋਈ ਮੌਤ
Published : Dec 19, 2020, 10:16 am IST
Updated : Dec 19, 2020, 10:16 am IST
SHARE ARTICLE
fire
fire

ਦੋਵਾਂ ਦੇ ਪਿਤਾ ਫੁਟਵਿਅਰ ਸੋਲ ਦਾ ਕੰਮ ਕਰਦੇ ਹਨ।

ਨਵੀਂ ਦਿੱਲੀ: ਦੱਖਣੀ-ਪੱਛਮੀ ਦਿੱਲੀ ਦੇ ਸਾਗਰਪੁਰ ਇਲਾਕੇ 'ਚ ਸ਼ੁੱਕਰਵਾਰ ਫੁਟਵੀਅਰ ਸੋਲ ਦੇ ਇਕ ਸਟੋਰ 'ਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਅੱਗ ਲੱਗਣ ਨਾਲ ਦੋ ਭਰਾਵਾਂ ਦੀ ਮੌਤ ਹੋ ਗਈ। ਇਸ ਘਟਨਾ ਦੀ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਮ੍ਰਿਤਕਾਂ 'ਚ ਪੰਜ ਸਾਲਾ ਆਯੁਸ਼ ਤੇ 6 ਸਾਲਾ ਸ੍ਰੀਯਾਂਸ਼ ਸ਼ਾਮਲ ਹਨ। ਦੋਵਾਂ ਦੇ ਪਿਤਾ ਫੁਟਵਿਅਰ ਸੋਲ ਦਾ ਕੰਮ ਕਰਦੇ ਹਨ।

ਇਸ ਮਾਮਲੇ ਦੀ ਜਾਂਚ ਦੌਰਾਨ ਪੁਲਿਸ ਨੂੰ ਲੱਗ ਰਿਹਾ ਹੈ ਕਿ ਅੱਗ ਬਿਜਲੀ ਦੇ ਸ਼ੌਰਟ ਸਰਕਟ ਕਾਰਨ ਲੱਗੀ। ਦਰਅਸਲ ਅੱਗ ਬਝਾਊ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਅੱਗ ਬਾਰੇ ਸ਼ਾਮ ਪੌਣੇ ਤਿੰਨ ਵਜੇ ਫੋਨ ਆਇਆ ਜਿਸ ਤੋਂ ਬਾਅਦ ਤਿੰਨ ਅੱਗ ਬਝਾਊ ਗੱਡੀਆਂ ਘਟਨਾ ਸਥਾਨ 'ਤੇ ਭੇਜੀਆਂ ਗਈਆਂ। ਚਾਰ ਵਜੇ ਤਕ ਅੱਗ 'ਤੇ ਕਾਬੂ ਪਾ ਲਿਆ ਗਿਆ। ਵੀ ਬੱਚਿਆਂ ਦੀ ਮੌਤ ਤੋਂ ਬਾਅਦ ਪਰਿਵਾਰ ਵਾਲਿਆਂ ਦੀ ਹਾਲਤ ਬਹੁਤ ਖਰਾਬ ਹੋ ਗਈ ਹੈ। 

ਘਟਨਾ ਤੋਂ ਪਹਿਲਾਂ ਬੱਚਿਆਂ ਦੀ ਮਾਂ ਗੋਦਾਮ ਦੇ ਮੁੱਖ ਗੇਟ ਨੂੰ ਤਾਲਾ ਲਾ ਕੇ ਬਾਜ਼ਾਰ ਗਈ ਸੀ। ਲੋਕਾਂ ਨੇ ਦੋਨੋ ਮਾਸੂਮ ਬੱਚਿਆਂ ਨੂੰ ਅੱਗ ਤੋਂ ਬਚਾਉਣ ਦੀ ਪੂਰੀ ਕੋਸ਼ਿਸ਼ ਕੀਤੀ, ਪਰ ਜਦੋਂ ਤੱਕ ਉਹ ਮਦਦ ਕਰਨ ਲਈ ਅੱਗੇ ਆਏ ਉਦੋਂ ਤੱਕ ਬਹੁਤ ਦੇਰ ਹੋ ਗਈ ਸੀ। ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਸੀ ਕਿ ਦੋਵੇਂ ਮਾਸੂਮ ਬੱਚਿਆਂ ਨੂੰ ਬਾਹਰ ਨਹੀਂ ਕੱਢਿਆ ਜਾ ਸਕਿਆ ਤੇ  ਦੋਵੇ ਮਾਸੂਮਾਂ ਦੀਆਂ ਤਦ ਤੱਕ ਜਾਨ ਚਲੀ ਗਈ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement