ਚੰਡੀਗੜ੍ਹ ’ਚ ਠੰਢ ਨੇ ਤੋੜਿਆ 10 ਸਾਲ ਦਾ ਰੀਕਾਰਡ, ਰਾਤ ਨੂੰ ਦੋ ਡਿਗਰੀ ਪਹੁੰਚਾ ਤਾਪਮਾਨ
Published : Dec 19, 2021, 11:26 am IST
Updated : Dec 19, 2021, 11:26 am IST
SHARE ARTICLE
FOG
FOG

ਰਾਤ ਨੂੰ ਦੋ ਡਿਗਰੀ ਪਹੁੰਚਾ ਤਾਪਮਾਨ

 

ਚੰਡੀਗੜ੍ਹ: ਸ਼ਹਿਰ ਵਿਚ ਦੂਜੇ ਦਿਨ ਵੀ ਧੁੰਦ ਦੀ ਚਾਦਰ ਛਾਈ ਹੋਈ ਹੈ। ਧੁੰਦ ਕਾਰਨ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ ਅਤੇ ਠੰਡ ਹੁਣ ਭਿਆਨਕ ਰੂਪ ਧਾਰ ਰਹੀ ਹੈ। ਦੂਜੇ ਪਾਸੇ ਸ਼ਹਿਰ ਵਿਚ ਸੀਜ਼ਨ ਦਾ ਸੱਭ ਤੋਂ ਠੰਢਾ ਦਿਨ ਰਿਹਾ। ਠੰਡ ਕਾਰਨ 10 ਸਾਲਾਂ ਦਾ ਰਿਕਾਰਡ ਵੀ ਟੁੱਟ ਗਿਆ। ਵੱਧ ਤੋਂ ਵੱਧ ਤਾਪਮਾਨ 6 ਡਿਗਰੀ ਡਿੱਗ ਕੇ 15.3 ਡਿਗਰੀ ਸੈਲਸੀਅਸ ’ਤੇ ਆ ਗਿਆ, ਜੋ 10 ਸਾਲਾਂ ’ਚ ਦਸੰਬਰ ’ਚ ਸੱਭ ਤੋਂ ਘੱਟ ਹੈ।

 

FOGFOG

ਧੁੰਦ ਕਾਰਨ ਵਿਜ਼ੀਬਿਲਟੀ ਖ਼ਰਾਬ ਸੀ। ਇਸ ਨਾਲ ਆਵਾਜਾਈ ਪ੍ਰਭਾਵਤ ਹੋ ਰਹੀ ਹੈ। ਸੜਕਾਂ ’ਤੇ ਵਾਹਨਾਂ ਦੀਆਂ ਲਾਈਟਾਂ ਜਗਾਉਣੀਆਂ ਪੈਂਦੀਆਂ ਹਨ। ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਮਨਮੋਹਨ ਸਿੰਘ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਧੁੰਦ ਹੋਰ ਵਧੇਗੀ। ਇਸ ਕਾਰਨ ਵਿਜ਼ੀਬਿਲਟੀ 50 ਮੀਟਰ ਤੋਂ ਘੱਟ ਰਹੇਗੀ। ਚੰਡੀਗੜ੍ਹ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਦਾ ਅਲਰਟ ਜਾਰੀ ਕੀਤਾ ਗਿਆ ਹੈ। ਧੁੰਦ ਕਾਰਨ ਡਰਾਈਵਰਾਂ ਲਈ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ।

FogFog

ਵੱਧ ਤੋਂ ਵੱਧ ਤਾਪਮਾਨ 6 ਡਿਗਰੀ ਡਿੱਗ ਕੇ 15.3 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ ਇਕ ਡਿਗਰੀ ਡਿੱਗ ਕੇ 5.6 ਡਿਗਰੀ ਸੈਲਸੀਅਸ ’ਤੇ ਆ ਗਿਆ। ਧੁੰਦ ਦਾ ਅਸਰ ਹੁਣ ਆਵਾਜਾਈ ’ਤੇ ਵੀ ਪੈਣਾ ਸ਼ੁਰੂ ਹੋ ਗਿਆ ਹੈ। ਜਿਥੇ ਇਕ ਪਾਸੇ ਆਵਾਜਾਈ ਪ੍ਰਭਾਵਤ ਹੋ ਰਹੀ ਹੈ, ਉੱਥੇ ਹੀ ਟਰੇਨਾਂ ਵੀ ਲੇਟ ਹੋ ਰਹੀਆਂ ਹਨ। ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਸੁਪਰਡੈਂਟ ਜੇਪੀ ਸਿੰਘ ਨੇ ਦਸਿਆ ਕਿ ਸ਼ੁਕਰਵਾਰ ਨੂੰ ਵੀ ਕਰੀਬ ਛੇ ਰੇਲ ਗੱਡੀਆਂ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ ਦੇਰੀ ਨਾਲ ਪੁੱਜੀਆਂ ਅਤੇ ਇਥੋਂ ਚਲਣ ਵਾਲੀਆਂ ਟਰੇਨਾਂ ਦਾ ਸੰਚਾਲਨ ਵੀ ਲੇਟ ਹੋਇਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement