ਲਖੀਮਪੁਰ ਮਾਮਲਾ : ਆਸ਼ੀਸ਼ ਮਿਸ਼ਰਾ ਨੂੰ ਅਦਾਲਤ ਦਾ ਝਟਕਾ, ਦੂਜੀ ਜ਼ਮਾਨਤ ਅਰਜ਼ੀ ਵੀ ਹੋਈ ਰੱਦ
Published : Dec 19, 2021, 11:31 am IST
Updated : Dec 19, 2021, 11:31 am IST
SHARE ARTICLE
Ashish Mishra
Ashish Mishra

ਜਮਾਨਤ ਅਰਜ਼ੀ ’ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਜਾਂਚਕਰਤਾ ਦੀ ਰਿਪੋਰਟ ਦੇ ਆਧਾਰ ’ਤੇ ਵਿਚਾਰ ਕੀਤਾ ਕਿ ਇਹ ਮਾਮਲਾ ਜਮਾਨਤਯੋਗ ਨਹੀਂ ਹੈ।

ਲਖੀਮਪੁਰ : ਲਖੀਮਪੁਰ ਹਿੰਸਾ ਮਾਮਲੇ ਦੇ ਮੁੱਖ ਦੋਸ਼ੀ ਤੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਅਦਾਲਤ ਵਲੋਂ ਵੱਡਾ ਝਟਕਾ ਲੱਗਾ ਹੈ। ਅਦਾਲਤ ਨੇ ਉਸ ਦੀ ਦੂਜੀ ਜ਼ਮਾਨਤ ਅਰਜ਼ੀ ਵੀ ਰੱਦ ਕਰ ਦਿਤੀ ਹੈ। ਆਸ਼ੀਸ਼ ਮਿਸ਼ਰਾ ਵਲੋਂ ਬਦਲੀਆਂ ਧਾਰਾਵਾਂ ਨੂੰ ਲੈ ਕੇ ਲਖੀਮਪੁਰ ਸੀਜੇਐੱਮ ਕੋਰਟ ’ਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ’ਤੇ ਸੁਣਵਾਈ ਤੋਂ ਬਾਅਦ ਅਦਾਲਤ ਨੇ ਇਸ ਅਰਜ਼ੀ ਨੂੰ ਵੀ ਰੱਦ ਕਰ ਦਿਤਾ ਹੈ।

Lakhimpur Khedi Incident Lakhimpur Khedi Incident

ਮਾਮਲੇ ਦੀ ਜਾਂਚ ਕਰ ਰਹੇ ਐਸ.ਆਈ.ਟੀ. ਦੇ ਇੰਸਪੈਕਟਰ ਨੇ ਅਦਾਲਤ ਦੇ ਹੁਕਮਾਂ ’ਤੇ ਹਾਲ ਹੀ ਵਿਚ ਆਸ਼ੀਸ਼ ਮਿਸਰਾ ਸਣੇ ਸਾਰੇ 13 ਮੁਲਜ਼ਮਾਂ ਨੂੰ ਲਾਪਰਵਾਹੀ ਨਾਲ ਡਰਾਈਵਿੰਗ ਕਰਨ ਦੇ ਨਾਲ-ਨਾਲ ਇਕ ਸੋਚੀ-ਸਮਝੀ ਸਾਜ਼ਸ਼ ਤਹਿਤ ਕਤਲ ਅਤੇ ਕਤਲ ਦੀ ਕੋਸ਼ਿਸ਼ ਦੀਆਂ ਧਾਰਾਵਾਂ ਨੂੰ ਜੋੜਿਆ ਸੀ। ਅਦਾਲਤ ਨੇ ਜਾਂਚ ਅਧਿਕਾਰੀ ਦੀ ਅਰਜ਼ੀ ’ਤੇ ਸੁਣਵਾਈ ਤੋਂ ਬਾਅਦ ਇਨ੍ਹਾਂ ਨਵੀਆਂ ਧਾਰਾਵਾਂ ਤਹਿਤ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਸਣੇ ਸਾਰੇ 13 ਮੁਲਜ਼ਮਾਂ ਦਾ ਰਿਮਾਂਡ ਦਿਤਾ ਸੀ।

Lakhimpur Kheri CaseLakhimpur Kheri Case

ਹੁਣ ਆਸ਼ੀਸ਼ ਮਿਸ਼ਰਾ ਖ਼ਿਲਾਫ਼ ਨਵੀਆਂ ਧਾਰਾਵਾਂ ’ਚ ਜਮਾਨਤ ਦੀ ਅਰਜ਼ੀ ਦਾਖ਼ਲ ਕੀਤੀ ਗਈ ਸੀ, ਜਿਸ ਨੂੰ ਅਦਾਲਤ ਨੇ ਖ਼ਾਰਜ ਕਰ ਦਿਤਾ ਹੈ। ਸ਼ੁਕਰਵਾਰ ਨੂੰ ਜਮਾਨਤ ਅਰਜ਼ੀ ’ਤੇ ਸੁਣਵਾਈ ਕਰਦੇ ਹੋਏ ਅਦਾਲਤ ਨੇ ਜਾਂਚਕਰਤਾ ਦੀ ਰਿਪੋਰਟ ਦੇ ਆਧਾਰ ’ਤੇ ਵਿਚਾਰ ਕੀਤਾ ਕਿ ਇਹ ਮਾਮਲਾ ਜਮਾਨਤਯੋਗ ਨਹੀਂ ਹੈ। ਇਸ ਤੋਂ ਬਾਅਦ ਜ਼ਮਾਨਤ ਦੀ ਅਰਜ਼ੀ ਖ਼ਾਰਜ ਕਰ ਦਿਤੀ ਗਈ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement