ਗੈਰ-ਕਾਨੂੰਨੀ ਮਾਈਨਿੰਗ 'ਤੇ ਸਖ਼ਤ ਪੰਜਾਬ ਸਰਕਾਰ, ਜੇਕਰ ਕੋਈ ਗੈਰ-ਕਾਨੂੰਨੀ ਮਾਈਨਿੰਗ ਕਰਦਾ ਫੜਿਆ ਗਿਆ ਤਾਂ ਹੋਵੇਗਾ ਜੁਰਮਾਨਾ

By : GAGANDEEP

Published : Dec 19, 2022, 3:30 pm IST
Updated : Dec 19, 2022, 3:30 pm IST
SHARE ARTICLE
photo
photo

ਜੇਕਰ 14 ਦਿਨਾਂ ਦੇ ਅੰਦਰ ਜੁਰਮਾਨਾ ਅਦਾ ਨਾ ਕੀਤਾ ਗਿਆ ਤਾਂ ਟਿੱਪਰ ਦੀ ਨਿਲਾਮੀ ਕੀਤੀ ਜਾਵੇਗੀ।

 

ਚੰਡੀਗੜ੍ਹ: ਪੰਜਾਬ ਸਰਕਾਰ ਨੇ ਮਾਈਨਿੰਗ ਮਾਫੀਆ ਨੂੰ ਨੱਥ ਪਾਉਣ ਲਈ ਰੇਤ ਅਤੇ ਬਜਰੀ ਦੇ ਵਿਕਰੀ ਕੇਂਦਰ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ। ਜਿਸ ਦਾ ਉਦਘਾਟਨ ਅੱਜ ਮੁਹਾਲੀ ਵਿੱਚ ਮੰਤਰੀ ਹਰਜੋਤ ਬੈਂਸ ਨੇ ਕੀਤਾ। ਇਸ ਦੌਰਾਨ ਹਰਜੋਤ ਬੈਂਸ ਨੇ ਪਿਛਲੀਆਂ ਸਰਕਾਰਾਂ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਰੇਤ ਅਤੇ ਰੇਤ ਮਾਫੀਆ ਪਿਛਲੇ ਸਮੇਂ 'ਚ ਵੱਡਾ ਮੁੱਦਾ ਰਿਹਾ ਹੈ।

ਪਿਛਲੀ ਸਰਕਾਰ ਨੇ 2018 ਵਿੱਚ ਇੱਕ ਨੀਤੀ ਬਣਾਈ ਸੀ। ਪਾਲਿਸੀ 3 ਸਾਲਾਂ ਲਈ ਲਿਆਂਦੀ ਗਈ ਸੀ। ਹਰਜੋਤ ਬੈਂਸ ਨੇ ਇਸ ਦੌਰਾਨ ਇਹ ਵੀ ਕਿਹਾ ਕਿ ਅੱਜ ਪੰਜਾਬ ਵਿੱਚ 90 ਫੀਸਦੀ ਗੈਰ-ਕਾਨੂੰਨੀ ਮਾਈਨਿੰਗ ਰੁਕ ਗਈ ਹੈ। ਇਹ ਮੈਂ ਯਕੀਨ ਨਾਲ ਕਹਿ ਸਕਦਾ ਹਾਂ।

ਜੇਕਰ ਕੋਈ ਰਾਤ ਸਮੇਂ ਨਾਜਾਇਜ਼ ਮਾਈਨਿੰਗ ਕਰਦਾ ਫੜਿਆ ਜਾਂਦਾ ਹੈ ਤਾਂ ਉਸ ਟਿੱਪਰ ਨੂੰ 2 ਲੱਖ ਰੁਪਏ ਜੁਰਮਾਨਾ ਕੀਤਾ ਜਾਵੇਗਾ। ਜੇਕਰ 14 ਦਿਨਾਂ ਦੇ ਅੰਦਰ ਜੁਰਮਾਨਾ ਅਦਾ ਨਾ ਕੀਤਾ ਗਿਆ ਤਾਂ ਟਿੱਪਰ ਦੀ ਨਿਲਾਮੀ ਕੀਤੀ ਜਾਵੇਗੀ। ਟਰਾਂਸਪੋਰਟ ਦੀ ਲੁੱਟ ਰੋਕਣ ਲਈ ਰੇਟ ਤੈਅ ਕਰਨ ਜਾ ਰਹੇ ਹਨ। ਇਸ ਸਬੰਧੀ ਅੱਜ 12 ਵਜੇ ਟਰਾਂਸਪੋਰਟ ਵਿਭਾਗ ਨਾਲ ਮੀਟਿੰਗ ਕਰਨ ਜਾ ਰਹੇ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement