Winter Vacation Canceled: ਹਿਮਾਚਲ ਪ੍ਰਦੇਸ਼ 'ਚ ਸਰਦੀਆਂ ਅਤੇ ਕ੍ਰਿਸਮਸ ਦੀਆਂ ਛੁੱਟੀਆਂ ਹੋਈਆਂ ਰੱਦ, ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ
Published : Dec 19, 2024, 10:37 am IST
Updated : Dec 19, 2024, 10:37 am IST
SHARE ARTICLE
Himachal Pradesh Winter Vacation Canceled News
Himachal Pradesh Winter Vacation Canceled News

Winter Vacation Canceled: ਸਿੱਖਿਆ ਵਿਭਾਗ ਦੇ ਇਸ ਫ਼ੈਸਲੇ ਦਾ ਉਦੇਸ਼ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਸੁਧਾਰ ਲਿਆਉਣਾ ਹੈ

Winter Vacation Canceled: ਹਿਮਾਚਲ ਪ੍ਰਦੇਸ਼ 'ਚ ਸਰਦੀਆਂ ਅਤੇ ਕ੍ਰਿਸਮਸ ਦੀਆਂ ਛੁੱਟੀਆਂ ਹੋਈਆਂ ਰੱਦ, ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ
ਆਮ ਤੌਰ 'ਤੇ ਕ੍ਰਿਸਮਿਸ ਅਤੇ ਸਰਦੀਆਂ ਦੇ ਮੌਸਮ ਦੌਰਾਨ ਸਾਰੇ ਸੂਬਿਆਂ ਦੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀਆਂ ਹੁੰਦੀਆਂ ਹਨ। ਪਰ ਹਿਮਾਚਲ ਪ੍ਰਦੇਸ਼  ਦੇ ਸਿੱਖਿਆ ਵਿਭਾਗ ਨੇ ਸਰਦੀਆਂ ਦੀਆਂ ਛੁੱਟੀਆਂ ਰੱਦ ਕਰਨ ਦੇ ਹੁਕਮ ਦਿੱਤੇ ਹਨ।

ਇੱਥੋਂ ਦੇ ਸਕੂਲਾਂ ਦਾ ਸ਼ਡਿਊਲ ਬਦਲ ਗਿਆ ਹੈ ਅਤੇ ਹੁਣ ਸਾਰੇ ਸਕੂਲ 31 ਦਸੰਬਰ ਤੱਕ ਨਿਯਮਤ ਤੌਰ 'ਤੇ ਖੁੱਲਣਗੇ। ਸਿੱਖਿਆ ਵਿਭਾਗ ਦੇ ਇਸ ਫ਼ੈਸਲੇ ਦਾ ਉਦੇਸ਼ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਸੁਧਾਰ ਲਿਆਉਣਾ ਹੈ ਅਤੇ ਕਮਜ਼ੋਰ ਵਿਦਿਆਰਥੀਆਂ ਵੱਲ ਵਿਸ਼ੇਸ਼ ਧਿਆਨ ਦੇਣਾ ਹੈ।

ਸਿੱਖਿਆ ਵਿਭਾਗ ਨੇ ਛੁੱਟੀਆਂ ਰੱਦ ਕਰਨ ਸਬੰਧੀ ਨੋਟਿਸ ਜਾਰੀ ਕੀਤਾ ਹੈ, ਜਿਸ ਵਿਚ ਲਿਖਿਆ ਹੈ ਕਿ 31 ਦਸੰਬਰ ਤੱਕ ਸਕੂਲ ਆਮ ਵਾਂਗ ਖੁੱਲ੍ਹਣਗੇ। ਹੋਰਨਾਂ ਦਿਨਾਂ ਦੀ ਤਰ੍ਹਾਂ ਸਕੂਲਾਂ ਵਿਚ ਪ੍ਰਾਰਥਨਾ ਸਭਾਵਾਂ, ਨਿਯਮਤ ਕਲਾਸਾਂ ਅਤੇ ਮਿਡ-ਡੇ-ਮੀਲ ਦਾ ਪ੍ਰਬੰਧ ਵੀ ਜਾਰੀ ਰਹੇਗਾ।

Location: India, Himachal Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement