ਕਿਸਾਨੀ ਅੰਦੋਲਨ 'ਤੇ ਡਾਕੂਮੈਂਟਰੀ ਬਣਾਉਣਗੇ ਅਦਾਕਾਰ ਮੰਗਲ ਢਿੱਲੋਂ
Published : Jan 20, 2021, 7:01 pm IST
Updated : Jan 20, 2021, 7:02 pm IST
SHARE ARTICLE
Mangal dhillon
Mangal dhillon

ਕਿਹਾ ਕਿ ਕਿਸਾਨੀ ਸਮੱਸਿਆਵਾਂ ਦੀ ਜੜ੍ਹ ਸਾਡੇ ਦੇਸ਼ ਦਾ ਰਾਜਨੀਤਕ ਸਿਸਟਮ ਹੈ

ਨਵੀਂ ਦਿੱਲੀ , ( ਸੈਸ਼ਵ  ਨਾਗਰਾ ): ਕਿਸਾਨੀ ਅੰਦੋਲਨ ਵਿੱਚ ਦਿੱਲੀ ਬਾਰਡਰ ‘ਤੇ ਪਹੁੰਚੇ ਪੰਜਾਬੀ ਅਦਾਕਾਰ ਮੰਗਲ ਢਿੱਲੋਂ ਨੇ ਕਿਹਾ ਕਿ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਕਿਸਾਨ ਸੰਘਰਸ਼ ਕਰਨ ਲਈ ਮਜਬੂਰ ਹੋਇਆ ਪਿਆ ਹੈ,  ਕਿਸਾਨ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਸਰਕਾਰ ਦੇ ਖ਼ਿਲਾਫ਼ ਅੰਦੋਲਨ ਕਰ ਰਹੇ ਹਨ । ਉਨ੍ਹਾਂ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨੀ ਅੰਦੋਲਨ ਉੱਤੇ ਉਹ ਇਕ ਡਾਕੂਮੈਂਟਰੀ ਬਣਾਉਣਾ ਚਾਹੁੰਦੇ ਹਨ ਤਾਂ ਜੋ ਕਿਸਾਨੀ ਅੰਦੋਲਨ ਦੇ ਇਤਿਹਾਸ ਬਾਰੇ ਆਉਣ ਵਾਲੀ ਪੀੜ੍ਹੀ ਨੂੰ ਦੱਸਿਆ ਜਾਵੇ ।

photophotoਅਦਾਕਾਰ ਮੰਗਲ ਢਿੱਲੋਂ ਨੇ ਕਿਹਾ ਕਿ ਕਿਸਾਨੀ ਸਮੱਸਿਆਵਾਂ ਦੀ ਜੜ੍ਹ ਸਾਡੇ ਦੇਸ਼ ਦਾ ਰਾਜਨੀਤਕ ਸਿਸਟਮ ਹੈ, ਇਸ ਰਾਜਨੀਤਕ ਸਿਸਟਮ  ਵਿਚ ਸ਼ਾਮਲ ਰਾਜਨੀਤਿਕ ਆਗੂ ਭ੍ਰਿਸ਼ਟਾਚਾਰ ਵਿੱਚ ਗਲਤਾਨ ਹੋ ਚੁੱਕੇ ਹਨ , ਦੇਸ਼ ਦੇ ਲੋਕ ਭੁੱਖਮਰੀ, ਗਰੀਬੀ ਅਤੇ ਬੇਰੁਜਗਾਰੀ ਦਾ ਸ਼ਿਕਾਰ ਹੋ ਰਹੇ ਹਨ, ਇਸ ਲਈ ਕਿਸਾਨੀ ਸਮੱਸਿਆ ਦੀ ਜੜ੍ਹ ਇਸ ਭ੍ਰਿਸ਼ਟਾਚਾਰ ਸਿਸਟਮ ਦੇ ਵਿਚ ਪਈ ਹੈ,ਇਸ ਭ੍ਰਿਸਟ ਸਿਸਟਮ ਨੂੰ ਬਦਲਣ ਦੀ ਜ਼ਰੂਰਤ ਹੈ । ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਇਤਿਹਾਸ ਸਿਰਜ ਦਿੱਤਾ ਹੈ, ਅਜਿਹੀਆਂ ਲਹਿਰਾਂ ਦੇਸ਼ ਵਿੱਚ ਵਾਰ ਵਾਰ ਨਹੀਂ ਉੱਠਦੀਆਂ ।

Farmers - PM ModiFarmers - PM Modiਇਹ ਪਹਿਲਾ ਮੋਰਚਾ ਨਹੀਂ ਹੈ ਕਿਉਂਕਿ ਅਜਿਹੇ ਮੋਰਚੇ ਪਹਿਲਾਂ ਵੀ ਲੱਗਦੇ ਰਹੇ ਹਨ ਕਿਉਂਕਿ ਇਹ ਸਿਸਟਮ ਕਿਸਾਨਾਂ ਦਾ ਸਾਥ ਨਹੀਂ ਦਿੰਦਾ । ਇਸ ਸਿਸਟਮ ਵਿੱਚ ਬਹੁਤ ਸਾਰੀਆਂ ਖਾਮੀਆਂ ਹਨ, ਇਸੇ ਕਰਕੇ ਕਿਸਾਨ ਬਹੁਤ ਜ਼ਿਆਦਾ ਮਿਹਨਤ ਕਰਨ ਤੋਂ ਬਾਅਦ ਵੀ ਖ਼ੁਦਕੁਸ਼ੀਆਂ ਕਰਦਾ ਹੈ , ਕਰਜ਼ੇ ਵਿੱਚ ਡੁੱਬਿਆ ਰਹਿੰਦਾ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪਹਿਲੇ ਦਿਨ ਤੋਂ ਹੀ ਕਿਸਾਨਾਂ ਨਾਲ ਧੱਕਾ ਕਰਦੀ ਆ ਰਹੀ ਹੈ, ਕਿਸਾਨਾਂ ਦਾ ਅੰਦੋਲਨ ਸ਼ੁਰੂ ਤੋਂ ਹੀ ਸ਼ਾਤਮਈ ਰਿਹਾ ਹੈ , ਸਰਕਾਰ ਵਾਰ ਵਾਰ ਕਿਸਾਨਾਂ ਦੇ ਅੰਦੋਲਨ ਨੂੰ  ਕੁਰਾਹੇ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ । ਉਨਾਂ ਨੇ ਕਿਹਾ ਕਿ ਕਿਸਾਨੀ ਅੰਦੋਲਨ ਦੇ ਖਿਲਾਫ ਸਰਕਾਰ ਅਤੇ ਨੈਸ਼ਨਲ ਮੀਡੀਆ ਜੋਰ ਸ਼ੋਰ ਨਾਲ ਪ੍ਰਚਾਰ ਕਰ ਰਿਹਾ ਹੈ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement