ਸੁਰਜੀਤ ਫੂਲ ਦਾ ਟਰੈਕਟਰ ਪਰੇਡ 'ਤੇ ਸਿੱਧਾ ਤੇ ਸਪੱਸ਼ਟ ਬਿਆਨ, ਖਿੱਚ ਲਉ ਤਿਆਰੀ ਦੀ ਹਾਲ ਹੋਵੇਗੀ ਪਰੇਡ
Published : Jan 20, 2021, 3:45 pm IST
Updated : Jan 20, 2021, 3:51 pm IST
SHARE ARTICLE
Farmer protest
Farmer protest

ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਟਰੈਕਟਰ ਪਰੇਡ ਨੂੰ ਰੋਕਣ ਦੇ ਲਈ ਤਰ੍ਹਾਂ ਤਰ੍ਹਾਂ ਦੇ ਹਥਕੰਡੇ ਅਪਣਾ ਰਹੀ ਹੈ ।

ਨਵੀਂ ਦਿੱਲੀ , ( ਚਰਨਜੀਤ ਸਿੰਘ ਸੁਰਖ਼ਾਬ ) : ਕਿਸਾਨ ਆਗੂ ਸੁਰਜੀਤ ਸਿੰਘ ਫੂਲ ਲਈ ਦਿੱਲੀ ਬਾਰਡਰ ‘ਤੇ ਕੇਂਦਰ ਸਰਕਾਰ ਦੇ ਖਿਲਾਫ਼ ਵਰਦਿਆਂ ਕਿਹਾ ਕਿ ਛੱਬੀ ਜਨਵਰੀ ਦੀ ਕਿਸਾਨ ਟਰੈਕਟਰ ਪਰੇਡ ਹਰ ਹਾਲ ਵਿੱਚ ਹੋਵੇਗੀ ਕੇਂਦਰ ਸਰਕਾਰ ਜਿੰਨਾ ਮਰਜ਼ੀ ਜ਼ੋਰ ਲਾ ਲਵੇ । ਉਨ੍ਹਾਂ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਟਰੈਕਟਰ ਪਰੇਡ ਨੂੰ ਰੋਕਣ ਦੇ ਲਈ ਤਰ੍ਹਾਂ ਤਰ੍ਹਾਂ ਦੇ ਹਥਕੰਡੇ ਅਪਣਾ ਰਹੀ ਹੈ । ਉਨ੍ਹਾਂ ਕਿਹਾ ਕਿ ਕੇਂਦਰ  ਸਰਕਾਰ ਜਿੰਨਾ ਮਰਜ਼ੀ ਜ਼ੋਰ ਲਾ ਲਵੇ । ਕਿਸਾਨ ਟਰੈਕਟਰ ਪਰੇਡ ਹਰ ਹਾਲਤ ਵਿੱਚ ਕਰਨਗੇ । 

Farmer protest Farmer protestਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਵਾਰ ਵਾਰ ਮੀਟਿੰਗਾਂ ਕਰ ਰਹੀ ਹੈ ਪਰ ਮਸਲੇ ਦਾ ਹੱਲ ਨਹੀਂ ਕੱਢ ਰਹੀ। ਉਨ੍ਹਾਂ ਕਿਹਾ ਕਿ ਸਰਕਾਰ ਕਿਸਾਨਾਂ ਦੀ ਅਜਿਹੀ  ਦਿੱਖ ਬਣਾਉਣਾ ਚਾਹੁੰਦੀ ਹੈ, ਜਿਸ ਵਿਚ ਕਿਸਾਨਾਂ ਨੂੰ ਗ਼ੈਰ ਜ਼ਿੰਮੇਵਾਰ ਦਰਸਾਇਆ ਜਾ ਸਕੇ । ਫੂਲ ਨੇ ਕਿਹਾ ਕਿ ਕੇਂਦਰ ਸਰਕਾਰ ਥਕਾਊ ਅਤੇ ਭਜਾਓ ਦੀ ਨੀਤੀ ‘ਤੇ ਚੱਲ ਰਹੀ ਹੈ , ਸਰਕਾਰ ਸਮਝਦੀ ਹੈ ਕਿ ਕਿਸਾਨ ਥੱਕ ਹਾਰ ਕੇ ਮੋਰਚਾ ਛੱਡ ਕੇ ਭੱਜ ਜਾਣਗੇ । ਕੇਂਦਰ ਸਰਕਾਰ ਨੂੰ ਇਸ ਗੱਲ ਦਾ ਭੁਲੇਖਾ ਹੈ ਕਿ ਕਿਸਾਨ ਮੋਰਚਾ ਛੱਡ ਕੇ ਚਲੇ ਜਾਣਗੇ ।

PM Modi address 2nd National Youth Parliament FestivalPM Modiਸੁਰਜੀਤ ਫੂਲ ਨੇ ਕਿਹਾ ਕਿ ਮੋਰਚੇ ‘ਚ ਲਗਾਤਾਰ ਖੁਦਕੁਸ਼ੀਆਂ ਦੇ ਵਧਣ ਦਾ ਕਾਰਨ ਕੇਂਦਰ ਸਰਕਾਰ ਵੱਲੋਂ ਕਿਸੇ ਫ਼ੈਸਲੇ ‘ਤੇ ਨਾ ਪਹੁੰਚਾਉਣਾ ਹੈ , ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਵਿੱਚ ਨਿਰਾਸ਼ਾ ਪੈਦਾ ਕਰਨ ਦੀ ਕੋਸ਼ਿਸ ਕਰ ਰਹੀ ਹੈ , ਪਰ ਦੇਸ਼ ਕਿਸਾਨ ਸਰਕਾਰ ਦੀਆਂ ਕੋਝੀਆਂ ਚਾਲਾਂ ਵਿਚ ਨਹੀਂ ਆਉਣਗੇ । ਦੇਸ਼ ਦੇ ਕਿਸਾਨ ਲੰਬਾ ਸੰਘਰਸ਼ ਲੜਨ ਦਾ ਮਨ ਬਣਾ ਚੁੱਕੇ ਹਨ । ਕਾਲੇ ਕਾਨੂੰਨ ਰੱਦ ਕਰਵਾਕੇ ਹੀ ਵਾਪਸ ਜਾਣਗੇ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement