NIA ਦੇ ਨੋਟਿਸਾਂ ਤੋਂ ਸਰਕਾਰ ਦੀ ਨੀਅਤ ਬਿਲਕੁਲ ਸਾਫ਼ ਹੋ ਗਈ ਹੈ, ਪਨਾਗ ਦਾ ਮੋਦੀ ਸਰਕਾਰ ‘ਤੇ ਨਿਸ਼ਾਨਾ
Published : Jan 20, 2021, 4:56 pm IST
Updated : Jan 20, 2021, 4:57 pm IST
SHARE ARTICLE
Gul panaag
Gul panaag

ਕਿਹਾ ਕਿ ਕੇਂਦਰ ਸਰਕਾਰ ਪਹਿਲੇ ਦਿਨ ਤੋਂ ਹੀ ਕਿਸਾਨਾਂ ਨਾਲ ਧੱਕਾ ਕਰਦੀ ਆ ਰਹੀ ਹੈ, ਕਿਸਾਨਾਂ ਦਾ ਅੰਦੋਲਨ ਸ਼ੁਰੂ ਤੋਂ ਹੀ ਸ਼ਾਤਮਈ ਰਿਹਾ ਹੈ

ਨਵੀਂ ਦਿੱਲੀ, ( ਮਨੀਸ਼ਾ ) : ਦਿੱਲੀ ਬਾਰਡਰ ‘ਤੇ ਪਹੁੰਚੇ ਬਾਲੀਵੁੱਡ ਅਦਾਕਾਰਾ ਗੁਲ ਪਨਾਗ ਨੇ ਕੇਂਦਰ ਸਰਕਾਰ ‘ਤੇ ਵਰਦਿਆਂ ਕਿਹਾ ਕਿ ਐਨਆਈਏ ਵੱਲੋਂ ਭੇਜੇ ਗਏ ਨੋਟਿਸਾਂ ਤੋਂ ਸਰਕਾਰ ਦੀ ਨੀਅਤ ਬਿਲਕੁਲ ਸਪਸ਼ਟ ਹੋ ਗਈ ਹੈ । ਗੁਲ ਪਨਾਗ ਨੇ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐੱਨ ਆਈ ਏ ਵਲੋਂ ਭੇਜੇ ਗਏ ਨੋਟਿਸਾਂ ਨਾਲ ਕਿਸਾਨ ਆਗੂਆਂ ਅਤੇ ਕਿਸਾਨ ਲਹਿਰ ਦੇ ਹਮਦਰਦਾਂ ਨੂੰ ਡਰਾਉਂਣ ਧਮਕਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ । ਜਿਹੜਾ ਕੇਂਦਰ ਸਰਕਾਰ ਦਾ ਬਹੁਤ ਹੀ ਨਿੰਦਣਯੋਗ ਹਰਕਤ ਹੈ ।   

photophotoਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪਹਿਲੇ ਦਿਨ ਤੋਂ ਹੀ ਕਿਸਾਨਾਂ ਨਾਲ ਧੱਕਾ ਕਰਦੀ ਆ ਰਹੀ ਹੈ, ਕਿਸਾਨਾਂ ਦਾ ਅੰਦੋਲਨ ਸ਼ੁਰੂ ਤੋਂ ਹੀ ਸ਼ਾਤਮਈ ਰਿਹਾ ਹੈ , ਸਰਕਾਰ ਵਾਰ ਵਾਰ ਕਿਸਾਨਾਂ ਦੇ ਅੰਦੋਲਨ ਨੂੰ  ਕੁਰਾਹੇ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ । ਪਨਾਗ ਨੇ ਕਿਹਾ ਕਿ ਕਿਸਾਨੀ ਅੰਦੋਲਨ ਦੇ ਖਿਲਾਫ ਸਰਕਾਰ ਅਤੇ ਨੈਸ਼ਨਲ ਮੀਡੀਆ ਜੋਰ ਸ਼ੋਰ ਨਾਲ ਪ੍ਰਚਾਰ ਕਰ ਰਿਹਾ ਹੈ ।

photophotoਗੁਲ ਪਨਾਗ ਨੇ ਕਿਹਾ ਕਿਸਾਨ ਅੰਦੋਲਨ ਵਿਚ ਕਲਾਕਾਰ ਭਾਈਚਾਰੇ ਦਾ ਵੀ ਅਹਿਮ ਰੋਲ ਹੈ , ਪੰਜਾਬੀ ਕਲਾਕਾਰਾਂ ਨੇ ਕਿਸਾਨੀ ਲਹਿਰ ਨੂੰ ਸਿਖਰ ‘ਤੇ ਲੈ ਕੇ ਜਾਣ ਦੇ ਲਈ ਆਪਣੀ ਕਲਾਕਾਰੀ ਰਾਹੀਂ ਅਹਿਮ ਯਤਨ ਕੀਤੇ ਹਨ . ਉਨ੍ਹਾਂ ਕਿਹਾ ਕਿ ਪੰਜਾਬ ਦੀ ਕਿਸਾਨੀ ਦੇ ਨਾਲ ਹੀ ਕਲਾਕਾਰਾਂ ਦਾ ਭਵਿੱਖ ਜੁੜਿਆ ਹੋਇਆ ਹੈ, ਜੇਕਰ ਪੰਜਾਬ ਦਾ ਕਿਸਾਨ ਹੀ ਨਾ ਰਿਹਾ ਤਾਂ ਕਲਾਕਾਰ ਭਾਈਚਾਰਾ ਜੀ ਆਪ ਹੀ ਖ਼ਤਮ ਹੋ ਜਾਵੇ।

Farmer protest Farmer protestਗੁਲ ਪਨਾਗ ਨੇ ਕਿਹਾ ਕਿ 26 ਜਨਵਰੀ ਨੂੰ ਕਿਸਾਨਾਂ ਵੱਲੋਂ ਦਿੱਲੀ ਵਿਚ ਕਿਸਾਨ ਪਰੇਡ ਕਰਨਾ ਕਿਸਾਨਾਂ ਦਾ ਮੁੱਢਲਾ ਅਧਿਕਾਰ ਹੈ ਜਿਸ ਨੂੰ ਕੋਈ ਵੀ ਨਹੀਂ ਰੋਕ ਸਕਦਾ । ਉਨ੍ਹਾਂ ਕਿਹਾ ਕਿ ਦੇਸ਼ ਕਿਸਾਨ ਤਿੰਨਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਦਾ ਮਨ ਬਣਾ ਚੁੱਕੇ ਹਨ । ਦੇਸ਼ ਕਿਸਾਨ ਸਰਕਾਰ ਦੀਆਂ ਕੋਝੀਆਂ ਚਾਲਾਂ ਵਿਚ ਨਹੀਂ ਆਉਣਗੇ । ਕਿਸਾਨ ਲੰਬਾ ਸੰਘਰਸ਼ ਲੜਨ ਦਾ ਮਨ ਬਣਾ ਚੁੱਕੇ ਹਨ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement