ਬਿਹਾਰ ਦੇ ਸਿੱਖਿਆ ਵਿਭਾਗ ਦਾ ਫੈਸਲਾ ਬਿਨਾਂ ਪੇਪਰ ਦਿੱਤੇ ਅਗਲੀ ਕਲਾਸ ਵਿਚ ਦਾਖਲਾ ਲੈਣਗੇ ਵਿਦਿਆਰਥੀ
Published : Feb 20, 2021, 5:17 pm IST
Updated : Feb 20, 2021, 5:51 pm IST
SHARE ARTICLE
The Education Department's principal secretary
The Education Department's principal secretary

-ਪਹਿਲੀ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਬਿਨਾਂ ਪ੍ਰੀਖਿਆ ਦੇ ਤਰੱਕੀ ਦੇਣ ਦਾ ਕੀਤਾ ਫੈਸਲਾ

ਨਵੀਂ ਦਿੱਲੀ: ਬਿਹਾਰ ਦੇ ਸਿੱਖਿਆ ਵਿਭਾਗ ਨੇ 1 ਤੋਂ 8 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਬਿਨਾਂ ਪ੍ਰੀਖਿਆ ਦੇ ਤਰੱਕੀ ਦੇਣ ਦਾ ਫੈਸਲਾ ਕੀਤਾ ਹੈ । ਇਹ ਫੈਸਲਾ ਇਸ ਲਈ ਲਿਆ ਗਿਆ ਹੈ ਕਿਉਂਕਿ ਸਰਕਾਰੀ ਸਕੂਲ ਲੰਬੇ ਸਮੇਂ ਤੋਂ ਕੋਰੋਨਾ ਵਾਇਰਸ ਕਾਰਨ ਬੰਦ ਰਹੇ ਸਨ, ਜਿਸ ਕਾਰਨ ਵਿਦਿਆਰਥੀਆਂ ਨੂੰ ਅਕਾਦਮਿਕ ਨੁਕਸਾਨ ਹੋਇਆ ਹੈ ।

photophotoਵਿਭਾਗ ਦੇ ਅਨੁਸਾਰ, ਰਾਜ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ 1 ਵੀਂ ਤੋਂ 8 ਵੀਂ ਜਮਾਤ ਦੇ ਤਕਰੀਬਨ 1.66 ਕਰੋੜ ਵਿਦਿਆਰਥੀ ਦਾਖਲ ਹਨ। ਪ੍ਰਮੁੱਖ ਸਕੱਤਰ ਸੰਜੇ ਕੁਮਾਰ ਨੇ ਕਿਹਾ, “ਅਕਾਦਮਿਕ ਘਾਟੇ ਨੂੰ ਪੂਰਾ ਕਰਨ ਲਈ ਅਸੀਂ ਤਿੰਨ ਮਹੀਨਿਆਂ ਲਈ ਕੈਚ-ਅਪ ਕਲਾਸਾਂ ਰੱਖਣ ਦਾ ਫੈਸਲਾ ਕੀਤਾ ਹੈ । ਵਿਦਿਆਰਥੀਆਂ ਨੂੰ ਮੌਜੂਦਾ ਸਿਲੇਬਸ ਦੇ ਮੁਢਲੇ ਵਿਸ਼ੇ ਪੜ੍ਹਾਏ ਜਾਣਗੇ ਤਾਂ ਜੋ ਅਗਲੀ ਜਮਾਤ ਵਿਚ ਪੜ੍ਹਦਿਆਂ ਉਨ੍ਹਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ ।

The Education Department's principal secretary The Education Department's principal secretaryਉਨ੍ਹਾਂ ਕਿਹਾ, “ਅਸੀਂ ਪਿਛਲੇ ਹਫ਼ਤੇ ਫਰਸਟ ਐਜੂਕੇਸ਼ਨ ਫਾਉਂਡੇਸ਼ਨ ਨਾਲ ਗੱਲਬਾਤ ਕੀਤੀ ਸੀ । ਬ੍ਰਿਜ ਕੋਰਸ ਨਾਲ ਵਿਸ਼ੇਸ਼ ਤੌਰ 'ਤੇ ਉਨ੍ਹਾਂ ਵਿਦਿਆਰਥੀਆਂ ਨੂੰ ਫਾਇਦਾ ਹੋਵੇਗਾ ਜੋ ਟੈਲੀਵਿਜ਼ਨ, ਸਮਾਰਟਫੋਨ ਅਤੇ ਇੰਟਰਨੈੱਟ ਦੀ ਸਹੂਲਤ ਦੀ ਘਾਟ ਕਾਰਨ ਅਨਲਾਈਨ ਕਲਾਸਾਂ ਵਿਚ ਨਹੀਂ ਜਾ ਸਕੇ । ਮਾਰਚ ਦੇ ਅੱਧ ਵਿਚ ਕੈਚ-ਅਪ ਕਲਾਸਾਂ ਸ਼ੁਰੂ ਹੋਣ ਦੀ ਸੰਭਾਵਨਾ ਹੈ । " ਇਸੇ ਦੌਰਾਨ ਵਿਭਾਗ 26 ਫਰਵਰੀ ਤੋਂ 3 ਮਾਰਚ ਤੱਕ 9 ਵੀਂ ਜਮਾਤ ਵਿੱਚ ਦਾਖਲ ਹੋਏ 13.17 ਲੱਖ ਤੋਂ ਵੱਧ ਵਿਦਿਆਰਥੀਆਂ ਲਈ ਸਾਲਾਨਾ ਪ੍ਰੀਖਿਆਵਾਂ ਕਰਵਾਉਣ ਜਾ ਰਿਹਾ ਹੈ ।

StudentsStudentsਸਾਰੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ 24 ਫਰਵਰੀ ਤੱਕ ਪ੍ਰੀਖਿਆ ਕਰਵਾਉਣ ਲਈ ਨਵੀਨਤਮ ਓ.ਐੱਮ.ਆਰ. ਸ਼ੀਟ ਖਰੀਦਣ ਲਈ ਕਿਹਾ ਹੈ । ਬਿਹਾਰ ਸਕੂਲ ਪ੍ਰੀਖਿਆ ਬੋਰਡ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਵਿਦਿਆਰਥੀ 4 ਮਾਰਚ ਤੋਂ ਅਮਲੀ ਪ੍ਰੀਖਿਆ ਦੇਣਗੇ। ਪਿਛਲੇ ਸਾਲ ਅਪ੍ਰੈਲ ਵਿੱਚ, ਸਿੱਖਿਆ ਵਿਭਾਗ ਨੇ ਕੋਵਿਡ -19 ਕਰਕੇ ਸਕੂਲ ਬੰਦ ਹੋਣ ਕਾਰਨ ਅੰਤਮ ਪ੍ਰੀਖਿਆ ਕਰਾਏ ਬਗੈਰ ਕਲਾਸ 1 ਤੋਂ 9 ਅਤੇ 11 ਵਿਦਿਆਰਥੀਆਂ ਨੂੰ ਤਰੱਕੀ ਦਿੱਤੀ ਸੀ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement