ਦਿੱਲੀ ਤੋਂ ਲਖਨਊ ਜਾ ਰਹੀ ਸ਼ਤਾਬਦੀ ਦੇ ਜਨਰੇਟਰ ਕਾਰ ਨੂੰ ਲੱਗੀ ਅੱਗ
Published : Mar 20, 2021, 10:24 am IST
Updated : Mar 20, 2021, 10:24 am IST
SHARE ARTICLE
Fire
Fire

ਰੇਲਵੇ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਸਾਰੇ ਯਾਤਰੀ ਸੁਰੱਖਿਅਤ ਹਨ।

ਨਵੀਂ ਦਿੱਲੀ - ਦਿੱਲੀ ਤੋਂ ਲਖਨਊ ਜਾ ਰਹੀ ਲਖਨਊ ਸ਼ਤਾਬਦੀ ਦੇ ਜਨਰੇਟਰ ਕਾਰ ਵਿਚ ਅਚਾਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ।  ਇਸ ਕਾਰਨ ਰੇਲ ਗੱਡੀ ਗਾਜ਼ੀਆਬਾਦ ਸਟੇਸ਼ਨ ਤੋਂ 1 ਘੰਟਾ 35 ਮਿੰਟ ਦੀ ਦੇਰੀ ਨਾਲ ਰਵਾਨਾ ਹੋਈ, ਕਿਉਂਕਿ ਅੱਗ ‘ਤੇ ਕਾਬੂ ਪਾਉਣ ਲਈ ਕਾਫ਼ੀ ਸਮਾਂ ਲੱਗਿਆ। ਅੱਗ ਬੁਝਾਉਣ ਲਈ ਗਾਜਿਆਬਾਦ ਸਟੇਸ਼ਨ 'ਤੇ ਫਾਇਰ ਕਰਮਚਾਰੀਆਂ ਨੂੰ ਬੁਲਾਇਆ ਗਿਆ। ਰੇਲਵੇ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਹੈ ਕਿ ਸਾਰੇ ਯਾਤਰੀ ਸੁਰੱਖਿਅਤ ਹਨ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗਿਆ ਹੈ। 

firefire

ਲਖਨਊ ਸ਼ਤਾਬਦੀ ਐਕਸਪ੍ਰੈਸ ਨੂੰ ਅੱਗ ਲੱਗਣ ਦੀ ਖ਼ਬਰ ਸੁਣ ਕੇ ਲੋਕਾਂ ਵਿੱਚ ਹਲਚਲ ਮਚ ਗਈ। ਫਿਲਹਾਲ ਪ੍ਰਭਾਵਤ ਕੋਚ ਨੂੰ ਅਲੱਗ ਕਰ ਦਿੱਤਾ ਗਿਆ ਹੈ। ਦੁਰਘਟਨਾ ਤੋਂ ਇੱਕ ਘੰਟੇ ਬਾਅਦ ਫਾਇਰ ਬ੍ਰਿਗੇਡ ਪਹੁੰਚੇ ਸਨ। ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾਉਣ ਤੋਂ ਬਾਅਦ ਹੀ ਰੇਲ ਗੱਡੀ ਲਖਨਊ ਲਈ ਰਵਾਨਾ ਹੋਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement