ਕੇਰਲ : ਫੁੱਟਬਾਲ ਮੈਚ ਦੌਰਾਨ ਡਿੱਗਿਆ ਸਟੇਡੀਅਮ, 200 ਤੋਂ ਵੱਧ ਦਰਸ਼ਕ ਜ਼ਖਮੀ
Published : Mar 20, 2022, 5:55 pm IST
Updated : Mar 20, 2022, 6:23 pm IST
SHARE ARTICLE
photo
photo

200 ਦੇ ਕਰੀਬ ਲੋਕ ਹੋਏ ਜ਼ਖਮੀ

 

 

 ਕੋਚੀ:  ਕੇਰਲ 'ਚ ਫੁੱਟਬਾਲ ਮੈਚ ਦੌਰਾਨ ਵੱਡਾ ਹਾਦਸਾ ਵਾਪਰ ਗਿਆ। ਦਰਅਸਲ ਮੈਚ ਦੌਰਾਨ ਮਲਪੁਰਮ ਜ਼ਿਲੇ ਦੇ ਵੰਦੂਰ 'ਚ ਫੁੱਟਬਾਲ ਸਟੇਡੀਅਮ ਦੀ ਗੈਲਰੀ ਡਿੱਗ ਗਈ, ਜਿਸ ਨਾਲ ਕਰੀਬ 200 ਲੋਕ ਜ਼ਖਮੀ ਹੋ ਗਏ।

 

PHOTOPHOTO

 

ਸਾਰਿਆਂ ਨੂੰ ਨੇੜਲੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। 5 ਲੋਕਾਂ ਦੀ ਹਾਲਤ ਕਾਫੀ ਨਾਜ਼ੁਕ ਦੱਸੀ ਜਾ ਰਹੀ ਹੈ। ਦੱਸ ਦਈਏ ਕਿ ਜਦੋਂ ਇਹ ਹਾਦਸਾ ਹੋਇਆ, ਉਸ ਸਮੇਂ ਗੈਲਰੀ 'ਚ 2 ਹਜ਼ਾਰ ਤੋਂ ਜ਼ਿਆਦਾ ਲੋਕ ਮੈਚ ਦੇਖ ਰਹੇ ਸਨ।

PHOTOPHOTO

 

ਘਟਨਾ ਰਾਤ ਕਰੀਬ 9 ਵਜੇ ਦੀ ਦੱਸੀ ਜਾ ਰਹੀ ਹੈ ਜਦੋਂ ਲੋਕ ਦੋ ਸਥਾਨਕ ਟੀਮਾਂ ਵਿਚਾਲੇ ਫਾਈਨਲ ਮੈਚ ਦੇਖ ਰਹੇ ਸਨ। ਫਿਰ ਅਚਾਨਕ ਜ਼ਿਆਦਾ ਭੀੜ ਹੋਣ ਕਾਰਨ ਗੈਲਰੀ ਡਿੱਗ ਗਈ। ਲੋਕਾਂ ਦਾ ਦੋਸ਼ ਹੈ ਕਿ ਗੈਲਰੀ ਭਰਨ ਤੋਂ ਬਾਅਦ ਵੀ ਟੀਮ ਪ੍ਰਬੰਧਕਾਂ ਨੇ ਲੋਕਾਂ ਨੂੰ ਆਉਣ-ਜਾਣ ਤੋਂ ਨਹੀਂ ਰੋਕਿਆ, ਜਿਸ ਕਾਰਨ ਇਹ ਹਾਦਸਾ ਵਾਪਰਿਆ। ਇਸ ਘਟਨਾ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ।

 

PHOTOPHOTO

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement