Uttar Pradesh Murder News: UP ਤੋਂ ਵੱਡੀ ਖ਼ਬਰ ਆਈ ਸਾਹਮਣੇ, ਦੋ ਬੱਚਿਆਂ ਦਾ ਗਲਾ ਵੱਢ ਕੇ ਕੀਤਾ ਕਤਲ

By : GAGANDEEP

Published : Mar 20, 2024, 11:06 am IST
Updated : Mar 20, 2024, 11:06 am IST
SHARE ARTICLE
Two children were killed by slitting their throats News
Two children were killed by slitting their throats News

Uttar Pradesh Murder News: ਪੁਲਿਸ ਨੇ ਐਨਕਾਊਂਟਰ 'ਚ ਮਾਰਿਆ ਇਕ ਦੋਸ਼ੀ, ਇਕ ਫਰਾਰ

Two children were killed by slitting their throats News : ਉੱਤਰ ਪ੍ਰਦੇਸ਼ ਦੇ ਬਦਾਊਂ ਤੋਂ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿਥੇ ਦੋ ਬੱਚਿਆਂ ਦਾ ਗਲਾ ਵੱਢ ਕੇ ਕਤਲ ਕਰ ਦਿਤਾ ਗਿਆ। ਜਦਕਿ ਤੀਜਾ ਬੱਚਾ ਉਸ ਦੇ ਚੁੰਗਲ ਵਿਚੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਇਸ ਭਿਆਨਕ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਇਸ ਦੇ ਨਾਲ ਹੀ ਘਟਨਾ ਤੋਂ ਗੁੱਸੇ 'ਚ ਆਏ ਲੋਕਾਂ ਨੇ ਇਲਾਕੇ 'ਚ ਦੋਸ਼ੀ ਦੀ ਦੁਕਾਨ ਦੀ ਭੰਨਤੋੜ ਕੀਤੀ ਅਤੇ ਪੁਲਿਸ ਚੌਕੀ ਦੇ ਸਾਹਮਣੇ ਅੱਗ ਲਗਾ ਦਿੱਤੀ। 

ਇਹ ਵੀ ਪੜ੍ਹੋ: Malerkotla News: ਪੁਲਿਸ ਨੇ 3 ਸਾਲਾ ਬੱਚੀ ਨਾਲ ਹੋਏ ਜਬਰ-ਜ਼ਿਨਾਹ ਤੇ ਕਤਲ ਦੇ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ

ਇਲਾਕੇ 'ਚ ਤਣਾਅ ਨੂੰ ਦੇਖਦੇ ਹੋਏ ਭਾਰੀ ਫੋਰਸ ਤਾਇਨਾਤ ਕਰ ਦਿੱਤੀ ਗਈ। ਐਸਐਸਪੀ ਆਲੋਕ ਪ੍ਰਿਆਦਰਸ਼ੀ ਨੇ ਦੱਸਿਆ ਕਿ ਮੁੱਖ ਮੁਲਜ਼ਮ ਜਾਵੇਦ ਪੁਲਿਸ ਮੁਕਾਬਲੇ ਵਿੱਚ ਮਾਰਿਆ ਗਿਆ ਹੈ। ਦੋ ਮੁਲਜ਼ਮ ਫਰਾਰ ਹਨ। ਇਹ ਘਟਨਾ ਬਦਾਯੂੰ ਸਿਵਲ ਲਾਈਨ ਦੀ ਬਾਬਾ ਕਲੋਨੀ ਵਿਚ ਵਾਪਰੀ। ਵਿਨੋਦ ਕੁਮਾਰ ਦੇ ਦੋ ਬੱਚਿਆਂ ਆਯੂਸ਼ (13) ਅਤੇ ਅਹਾਨ (6) ਦਾ ਮੰਗਲਵਾਰ ਰਾਤ 8 ਵਜੇ ਮੰਡੀ ਸੰਮਤੀ ਪੁਲਿਸ ਚੌਕੀ ਤੋਂ 500 ਮੀਟਰ ਦੀ ਦੂਰੀ 'ਤੇ ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਕੇ ਕਤਲ ਕਰ ਦਿਤਾ ਗਿਆ। ਤੀਜਾ ਪੁੱਤਰ ਪਿਊਸ਼ (8) ਜ਼ਖ਼ਮੀ ਹੈ। ਪੀਯੂਸ਼ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ

ਇਹ ਵੀ ਪੜ੍ਹੋ: Punjab News: ਜਸ਼ਨਪ੍ਰੀਤ ਨੇ ਕੈਨੇਡਾ ’ਚ ਚਮਕਾਇਆ ਪੰਜਾਬ ਦਾ ਨਾਂ, ਯੂਨੀਵਰਸਿਟੀ ਆਫ਼ ਵਿਨੀਪੈਗ ਦੀ ਪ੍ਰਧਾਨਗੀ ਦੀ ਚੋਣ ਜਿੱਤੀ  

ਮੁਲਜ਼ਮ ਕਿਸੇ ਹੋਰ ਭਾਈਚਾਰੇ ਨਾਲ ਸਬੰਧਤ ਹਨ। ਮੁਲਜ਼ਮਾਂ ਦੇ ਨਾਂ ਸਾਜਿਦ ਅਤੇ ਜਾਵੇਦ ਹਨ। ਮੁੱਖ ਮੁਲਜ਼ਮ ਜਾਵੇਦ ਪੁਲਿਸ ਮੁਕਾਬਲੇ ਵਿਚ ਮਾਰਿਆ ਗਿਆ ਸੀ। ਦੋ ਬੱਚਿਆਂ ਦੇ ਕਤਲ ਨਾਲ ਇਲਾਕੇ 'ਚ ਤਣਾਅ ਫੈਲ ਗਿਆ ਹੈ। ਗੁੱਸੇ 'ਚ ਆਏ ਲੋਕਾਂ ਦੀ ਭੀੜ ਨੇ ਸੜਕ 'ਤੇ ਆ ਕੇ ਪਹਿਲਾਂ ਪੁਲਿਸ ਚੌਕੀ ਨੂੰ ਘੇਰ ਲਿਆ, ਫਿਰ ਤਿੰਨ ਦੁਕਾਨਾਂ ਨੂੰ ਅੱਗ ਲਗਾ ਦਿੱਤੀ। ਕਈ ਥਾਵਾਂ 'ਤੇ ਭੰਨਤੋੜ ਵੀ ਕੀਤੀ ਗਈ ਹੈ। ਇਸ ਕਤਲੇਆਮ ਤੋਂ ਬਾਅਦ ਸ਼ਹਿਰ ਦੇ ਲੋਕ ਗੁੱਸੇ 'ਚ ਹਨ। ਲੋਕ ਸੜਕਾਂ 'ਤੇ ਨਿਕਲ ਆਏ ਹਨ। ਮੌਕੇ 'ਤੇ ਭਾਰੀ ਪੁਲਿਸ ਬਲ ਅਤੇ ਅਰਧ ਸੈਨਿਕ ਬਲ ਤਾਇਨਾਤ ਕੀਤੇ ਗਏ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਦੱਸਿਆ ਜਾ ਰਿਹਾ ਹੈ ਕਿ ਇੱਕ ਦਿਨ ਪਹਿਲਾਂ ਸੈਲੂਨ ਸੰਚਾਲਕ ਜਾਵੇਦ ਦੀ ਮ੍ਰਿਤਕ ਬੱਚਿਆਂ ਦੇ ਪਿਤਾ ਨਾਲ ਲੜਾਈ ਹੋ ਗਈ ਸੀ। ਮੰਗਲਵਾਰ ਨੂੰ ਮ੍ਰਿਤਕ ਬੱਚਿਆਂ ਦਾ ਪਿਤਾ ਕੰਮ ਲਈ ਕਿਤੇ ਗਿਆ ਹੋਇਆ ਸੀ ਅਤੇ ਮਾਂ ਹੇਠਾਂ ਆਪਣਾ ਬਿਊਟੀ ਪਾਰਲਰ ਚਲਾ ਰਹੀ ਸੀ। ਘਰ 'ਚ ਕੋਈ ਨਹੀਂ ਸੀ, ਇਸ ਮੌਕੇ ਜਾਵੇਦ ਨੇ ਘਰ ਦੇ ਅੰਦਰ ਵੜ ਕੇ ਤੇਜ਼ਧਾਰ ਹਥਿਆਰਾਂ ਨਾਲ ਦੋਹਾਂ ਬੱਚਿਆਂ ਦਾ ਗਲਾ ਵੱਢ ਦਿਤਾ।

ਇਹ ਵੀ ਪੜ੍ਹੋ: Malerkotla News: ਪੁਲਿਸ ਨੇ 3 ਸਾਲਾ ਬੱਚੀ ਨਾਲ ਹੋਏ ਜਬਰ-ਜ਼ਿਨਾਹ ਤੇ ਕਤਲ ਦੇ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ

(For more news apart from 'Two children were killed by slitting their throats News' stay tuned to Rozana Spokesman)

Location: India, Uttar Pradesh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement