ਭਾਰਤ ਨੇ ਪਾਕਿ ਨੂੰ ਕਰਤਾਰਪੁਰ ਗੁਰਦਵਾਰੇ ਦੇ ਗੁੰਬਦ ਦੇ ਡਿੱਗਣ ਦੇ ਕਾਰਨਾਂ ਦੀ ਜਾਂਚ ਕਰਨ ਲਈ ਕਿਹਾ
Published : Apr 20, 2020, 7:19 am IST
Updated : Apr 20, 2020, 7:19 am IST
SHARE ARTICLE
File Photo
File Photo

ਭਾਰਤ ਨੇ ਕਰਤਾਰਪੁਰ ਸਾਹਿਬ ਗੁਰਦਵਾਰੇ ਦੇ ਗੁੰਬਦਾਂ ਦੇ ਡਿੱਗਣ ਦਾ ਮੁੱਦਾ ਪਾਕਿਸਤਾਨ ਦੇ ਸਾਹਮਣੇ ਉਠਾਇਆ ਹੈ। ਸਰਕਾਰੀ ਸੂਤਰਾਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿਤੀ

ਨਵੀਂ ਦਿੱਲੀ 19 ਅਪ੍ਰੈਲ: ਭਾਰਤ ਨੇ ਕਰਤਾਰਪੁਰ ਸਾਹਿਬ ਗੁਰਦਵਾਰੇ ਦੇ ਗੁੰਬਦਾਂ ਦੇ ਡਿੱਗਣ ਦਾ ਮੁੱਦਾ ਪਾਕਿਸਤਾਨ ਦੇ ਸਾਹਮਣੇ ਉਠਾਇਆ ਹੈ। ਸਰਕਾਰੀ ਸੂਤਰਾਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿਤੀ। ਸੂਤਰਾਂ ਨੇ ਦਸਿਆ ਕਿ ਭਾਰਤ ਨੇ ਪਾਕਿਸਤਾਨ ਨੂੰ ਸੂਚਿਤ ਕੀਤਾ ਹੈ ਕਿ ਗੁਰਦਵਾਰੇ ਦੇ ਢਾਂਚੇ ਨੂੰ ਨੁਕਸਾਨ ਹੋਣ ਕਾਰਨ ਸਿੱਖ ਕੌਮ ਵਿਚ ਚਿੰਤਾ ਪੈਦਾ ਹੋ ਰਹੀ ਹੈ।

File photoFile photo

ਇਕ ਸੂਤਰ ਨੇ ਕਿਹਾ, “‘‘ਭਾਰਤ ਨੇ ਪਾਕਿਸਤਾਨ ਨੂੰ ਅਪੀਲ ਕੀਤੀ ਹੈ ਕਿ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦੇ ਸਤਿਕਾਰ ਵਜੋਂ ਇਮਾਰਤ ਨੂੰ ਹੋਏ ਨੁਕਸਾਨ ਨਾਲ ਹੋਣ ਵਾਲੀਆਂ ਕਮੀਆਂ ਨੂੰ ਤੁਰੰਤ ਸੁਧਾਰਇਆ ਜਾਵੇ। ਕਰਤਾਰਪੁਰ ਸਾਹਿਬ ਸਿੱਖ ਧਰਮ ਦਾ ਪਵਿੱਤਰ ਸਥਾਨ ਹੈ। ਪਿਛਲੇ ਸਾਲ ਨਵੰਬਰ ਵਿਚ ਦੋਵਾਂ ਦੇਸ਼ਾਂ ਨੇ ਗੁਰਦਾਸਪੁਰ ਦੇ ਡੇਰਾ ਬਾਬਾ ਸਾਹਿਬ ਨੂੰ ਪਾਕਿਸਤਾਨ ਦੇ ਗੁਰਦਵਾਰਾ ਕਰਤਾਰਪੁਰ ਸਾਹਿਬ ਨਾਲ ਜੋੜਨ ਵਾਲਾ ਲਾਂਘਾ ਖੋਲਿ੍ਹਆ ਸੀ।

ਕਰਤਾਰਪੁਰ ਸਾਹਿਬ ਗੁਰਦਵਾਰਾ ਪਾਕਿਸਤਾਨ ਵਿਚ ਰਾਵੀ ਨਦੀ ਦੇ ਪਾਰ ਨਰੋਵਾਲ ਜ਼ਿਲ੍ਹੇ ਵਿਚ ਸਥਿਤ ਹੈ ਜੋ ਡੇਰਾ ਬਾਬਾ ਨਾਨਕ ਗੁਰਦਵਾਰੇ ਤੋਂ ਲਗਭਗ ਚਾਰ ਕਿਲੋਮੀਟਰ ਦੀ ਦੂਰੀ ’ਤੇ ਹੈ।  ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਖਰੀ ਸਮਾਂ ਕਰਤਾਰਪੁਰ ਵਿਚ ਬਤੀਤ ਕੀਤਾ ਸੀ। ਸੂਤਰਾਂ ਨੇ ਕਿਹਾ ਕਿ ਭਾਰਤ ਨੇ ਪਾਕਿਸਤਾਨ ਨੂੰ ਸੂਚਿਤ ਕੀਤਾ ਕਿ ਉਸਨੂੰ ਸਿੱਖ ਕੌਮ ਦੇ ਪਵਿੱਤਰ ਸਥਾਨ ਪ੍ਰਤੀ ਸਮਰਪਣ ਨੂੰ ਪੂਰੀ ਤਰ੍ਹਾਂ ਸਮਝਣਾ ਚਾਹੀਦਾ ਹੈ।     (ਪੀਟੀਆਈ)

 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement