ਤਾਲਾਬੰਦੀ ਦੌਰਾਨ ਕਿਰਾਇਆ ਮੰਗ ਰਹੇ ਮਕਾਨ ਮਾਲਕਾਂ ਵਿਰੁਧ ਕਾਰਵਾਈ ਹੋਵੇ
Published : Apr 20, 2020, 8:46 am IST
Updated : Apr 20, 2020, 8:46 am IST
SHARE ARTICLE
File Photo
File Photo

ਸੁਪਰੀਮ ਕੋਰਟ ਵਿਚ ਪਟੀਸ਼ਨ ਦਾਖ਼ਲ ਕਰ ਕੇ ਉਨ੍ਹਾਂ ਮਕਾਨ ਮਾਲਕਾਂ ਵਿਰੁਧ ਕਾਰਵਾਈ ਕਰਨ ਦੀ ਬੇਨਤੀ ਕੀਤੀ ਗਈ ਹੈ ਜਿਹੜੇ ਤਾਲਾਬੰਦੀ ਦੌਰਾਨ ਸਰਕਾਰ

ਨਵੀਂ ਦਿੱਲੀ, 19 ਅਪ੍ਰੈਲ  : ਸੁਪਰੀਮ ਕੋਰਟ ਵਿਚ ਪਟੀਸ਼ਨ ਦਾਖ਼ਲ ਕਰ ਕੇ ਉਨ੍ਹਾਂ ਮਕਾਨ ਮਾਲਕਾਂ ਵਿਰੁਧ ਕਾਰਵਾਈ ਕਰਨ ਦੀ ਬੇਨਤੀ ਕੀਤੀ ਗਈ ਹੈ ਜਿਹੜੇ ਤਾਲਾਬੰਦੀ ਦੌਰਾਨ ਸਰਕਾਰ ਦੇ ਹੁਕਮਾਂ ਤੋਂ ਉਲਟ ਵਿਦਿਆਰਥੀਆਂ ਅਤੇ ਮਜ਼ਦੂਰਾਂ ਕੋਲੋਂ ਕਿਰਾਇਆ ਮੰਗ ਰਹੇ ਹਨ।       

ਕੇਂਦਰੀ ਗ੍ਰਹਿ ਮੰਤਰਾਲੇ ਨੇ 29 ਮਾਰਚ ਨੂੰ ਹੁਕਮ ਜਾਰੀ ਕਰ ਕੇ ਕਿਹਾ ਸੀ ਕਿ ਮਕਾਨ ਮਾਲਕ ਤਾਲਾਬੰਦੀ ਦੌਰਾਨ ਇਕ ਮਹੀਨੇ ਤਕ ਵਿਦਿਆਰਥੀਆਂ, ਮਜ਼ਦੂਰਾਂ ਅਤੇ ਪ੍ਰਵਾਸੀ ਮਜ਼ਦੂਰਾਂ ਕੋਲੋਂ ਕਿਰਾਇਆ ਨਾ ਮੰਗਣ। ਮੰਤਰਾਲੇ ਨੇ ਬਿਆਨ ਜਾਰੀ ਕਰ ਕੇ ਚਿਤਾਵਨੀ ਦਿਤੀ ਸੀ ਕਿ ਜਿਹੜੇ ਮਕਾਨ ਮਾਲਕ ਇਸ ਦੌਰਾਨ ਮਕਾਨ ਖ਼ਾਲੀ ਕਰਨ ਦਾ ਦਬਾਅ ਪਾਉਣਗੇ, ਉਨ੍ਹਾਂ ਵਿਰੁਧ ਕਾਰਵਾਈ ਕੀਤੀ ਜਾਵੇਗੀ।

ਵਕੀਲ ਪਵਨ ਪ੍ਰਕਾਸ਼ ਪਾਠਕ ਅਤੇ ਹੋਰਾਂ ਦੁਆਰਾ ਪਟੀਸ਼ਨ ਅਤੇ ਹੋਰਾਂ ਦੁਆਰਾ ਦਾਖ਼ਲ ਪਟੀਸ਼ਨ ਵਿਚ ਗ੍ਰਹਿ ਮੰਤਰਾਲੇ ਦੇ 29 ਮਾਰਚ ਦੇ ਹੁਕਮ ਦੇ ਲਾਗੂਕਰਨ ਦੀ ਬੇਨਤੀ ਕੀਤੀ ਗਈ ਹੈ ਕਿ ਕੋਈ ਵੀ ਮਕਾਨ ਮਾਲਕ ਤਾਲਾਬੰਦੀ ਦੌਰਾਨ ਇਕ ਮਹੀਨੇ ਤਕ ਵਿਦਿਆਰਥੀਆਂ ਅਤੇ ਮਜ਼ਦੂਰਾਂ ਕੋਲੋਂ ਕਿਰਾਇਆ ਨਹੀਂ ਮੰਗੇਗਾ ਅਤੇ ਉਲੰਘਣਾ ਕਰਨ ਵਾਲਿਆਂ ਨੂੰ ਸਜ਼ਾ ਦਿਤੀ ਜਾਵੇਗੀ। 

ਪਟੀਸ਼ਨ ਵਿਚ ਕਿਹਾ ਗਿਆ ਕਿ ਗ੍ਰਹਿ ਮੰਤਰਾਲੇ ਦੇ ਹੁਕਮ ਦੇ ਬਾਵਜੂਦ ਕਈ ਮਕਾਨ ਮਾਲਕ ਵਿਦਿਆਰਥੀਆਂ ਅਤੇ ਮਜ਼ਦੂਰਾਂ ਕੋਲੋਂ ਪੂਰਾ ਕਿਰਾਇਆ ਮੰਗ ਰਹੇ ਹਨ ਅਤੇ ਅਜਿਹਾ ਨਾ ਕਰਨ ’ਤੇ ਮਕਾਨ ਵਿਚੋਂ ਨਿਕਲਣ ਦੀ ਧਮਕੀ ਦੇ ਰਹੇ ਹਨ।     (ਏਜੰਸੀ

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement