ਰਾਹੁਲ ਗਾਂਧੀ ਵੀ ਹੋਏ ਕੋਰੋਨਾ ਦਾ ਸ਼ਿਕਾਰ, ਰਿਪੋਰਟ ਆਈ ਪਾਜ਼ੀਟਿਵ
Published : Apr 20, 2021, 3:27 pm IST
Updated : Apr 20, 2021, 3:37 pm IST
SHARE ARTICLE
Rahul Gandhi tests positive for covid
Rahul Gandhi tests positive for covid

ਰਾਹੁਲ ਗਾਂਧੀ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ

ਨਵੀਂ ਦਿੱਲੀ: ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਟਵੀਟ ਕਰਕੇ ਦੱਸਿਆ ਕਿ ਉਹਨਾਂ ਦੀ ਕੋਰੋਨਾ ਵਾਇਰਸ ਰਿਪੋਰਟ ਪਾਜ਼ੀਟਿਵ ਆਈ ਹੈ। ਕੋਰੋਨਾ ਵਾਇਰਸ ਦੇ ਹਲਕੇ ਲੱਛਣ ਦਿਖਣ ਤੋਂ ਬਾਅਦ ਉਹਨਾਂ ਨੇ ਕੋਵਿਡ ਟੈਸਟ ਕਰਵਾਇਆ ਸੀ। ਰਾਹੁਲ ਗਾਂਧੀ ਨੇ ਅੱਗੇ ਲ਼ਿਖਿਆ, ‘ਜੋ ਵੀ ਮੇਰੇ ਸੰਪਰਕ ਵਿਚ ਆਏ ਹਨ, ਉਹ ਸਾਰੇ ਕੋਰੋਨਾ ਪ੍ਰੋਟੋਕਾਲ ਦਾ ਪਾਲਣ ਕਰਨ ਅਤੇ ਸੁਰੱਖਿਅਤ ਰਹਿਣ।

TweetTweet

ਅਰਵਿੰਦ ਕੇਜਰੀਵਾਲ ਦੀ ਪਤਨੀ ਕੋਰੋਨਾ ਪਾਜ਼ੀਟਿਵ

ਇਸ ਤੋਂ ਇਲਾਵਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਪਤਨੀ ਦੇ ਕੋਰੋਨਾ ਪਾਜ਼ੀਟਿਵ ਹੋਣ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਖ਼ੁਦ ਨੂੰ ਏਕਾਂਤਵਾਸ ਕਰ ਲਿਆ ਹੈ।

India reports 2,59,170 new COVID19 casesCOVID19 cases

ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ ਨੂੰ ਵੀ ਹੋਇਆ ਕੋਰੋਨਾ

ਕੇਂਦਰੀ ਮੰਤਰੀ ਡਾ. ਜਤਿੰਦਰ ਸਿੰਘ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਉਹਨਾਂ ਨੇ ਇਸ ਦੀ ਜਾਣਕਾਰੀ ਟਵੀਟ ਕਰ ਕੇ  ਦਿੱਤੀ ਹੈ। ਉਹਨਾਂ ਨੇ ਟਵੀਟ ਕਿ ਮੇਰੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਹਾਲ ਹੀ ਵਿਚ ਜਿਹੜੇ ਲੋਕ ਮੇਰੇ ਸੰਪਰਕ ਵਿਚ ਆਏ ਹਨ, ਉਹਨਾਂ ਨੂੰ ਆਪਣਾ ਕੋਰੋਨਾ ਟੈਸਟ ਕਰਵਾਉਣਾ ਚਾਹੀਦਾ ਹੈ ਅਤੇ ਆਪਣੀ ਦੇਖਭਾਲ ਕਰਨੀ ਚਾਹੀਦੀ ਹੈ। 

Manmohan SinghManmohan Singh

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵੀ ਕੋਰੋਨਾ ਪਾਜ਼ੀਟਿਵ

ਦੱਸ ਦਈਏ ਕਿ ਬੀਤੇ ਦਿਨ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਕੋਰੋਨਾ ਪਾਜ਼ੀਟਿਵ ਹੋਣ ਤੋਂ ਬਾਅਦ ਦਿੱਲੀ ਦੇ ਏਮਜ਼ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਜਾਣਕਾਰੀ ਦਿੱਤੀ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਹਾਲਤ ਸਥਿਰ ਹੈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement