ਡੀਜ਼ਲ ਟੈਂਕਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਲੱਗੀ ਅੱਗ, 9 ਲੋਕਾਂ ਦੀ ਗਈ ਜਾਨ
Published : May 20, 2022, 3:01 pm IST
Updated : May 20, 2022, 3:01 pm IST
SHARE ARTICLE
Terrible accident happened
Terrible accident happened

ਮਹਾਰਾਸ਼ਟਰ ਦੇ ਜ਼ਿਲ੍ਹੇ ਚੰਦਰਪੁਰ ਦਾ ਹੈ ਮਾਮਲਾ

 

ਮੁੰਬਈ: ਮਹਾਰਾਸ਼ਟਰ ਦੇ ਚੰਦਰਪੁਰ ਜ਼ਿਲ੍ਹੇ ਵਿੱਚ ਇੱਕ ਭਿਆਨਕ ਸੜਕ ਹਾਦਸਾ  (Terrible accident in Maharashtra)  ਵਾਪਰ ਗਿਆ ਹੈ। ਡੀਜ਼ਲ ਟੈਂਕਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ (Terrible accident in Maharashtra)  ਹੋ ਗਈ। ਟੱਕਰ ਤੋਂ ਬਾਅਦ ਦੋਵਾਂ ਵਾਹਨਾਂ ਨੂੰ ਭਿਆਨਕ ਅੱਗ ਲੱਗ ਗਈ। ਅੱਗ 'ਚ ਝੁਲਸਣ ਕਾਰਨ 9 ਲੋਕਾਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ਵਿੱਚ ਟਰੱਕ ਡਰਾਈਵਰ ਦੀ ਵੀ (Terrible accident in Maharashtra)   ਜਾਨ ਚਲੀ ਗਈ।

Accident Accident

ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਚੰਦਰਪੁਰ ਜ਼ਿਲ੍ਹੇ ਦੇ ਇੱਕ ਇਲਾਕੇ ਵਿੱਚ ਵਾਪਰਿਆ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਟਰੱਕ (Terrible accident in Maharashtra)  ਲੱਕੜ ਨਾਲ ਲੱਦਿਆ ਹੋਇਆ ਸੀ। ਫਿਲਹਾਲ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਵੀਰਵਾਰ ਰਾਤ ਕਰੀਬ 10.30 ਵਜੇ ਚੰਦਰਪੁਰ-ਮੂਲ ਰੋਡ 'ਤੇ ਵਾਪਰਿਆ।

Accident Accident

ਚੰਦਰਪੁਰ ਸਬ-ਡਿਵੀਜ਼ਨਲ ਪੁਲਿਸ ਅਧਿਕਾਰੀ ਸੁਧੀਰ ਨੰਦਨਵਰ ਨੇ ਦੱਸਿਆ, “ਚੰਦਰਪੁਰ ਸ਼ਹਿਰ ਦੇ ਨੇੜੇ ਅਜੈਪੁਰ ਨੇੜੇ ਡੀਜ਼ਲ ਨਾਲ ਭਰਿਆ ਇੱਕ ਟੈਂਕਰ ਲੱਕੜਾਂ ਨਾਲ ਭਰੇ ਇੱਕ ਟਰੱਕ ਨਾਲ ਟਕਰਾ (Terrible accident in Maharashtra)  ਗਿਆ। ਹਾਦਸੇ ਤੋਂ ਬਾਅਦ ਅੱਗ ਲੱਗ ਗਈ, ਜਿਸ 'ਚ 9 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

AccidentAccident

ਜੰਗਲਾਤ ਵਿਭਾਗ ਦੇ ਸੂਤਰਾਂ ਨੇ ਦੱਸਿਆ ਕਿ ਹਾਦਸੇ ਤੋਂ ਕਰੀਬ ਇਕ ਘੰਟੇ ਬਾਅਦ ਫਾਇਰ ਬ੍ਰਿਗੇਡ ਦੇ ਕਰਮਚਾਰੀ ਅਜੈਪੁਰ ਪਹੁੰਚੇ ਅਤੇ ਕੁਝ ਘੰਟਿਆਂ ਬਾਅਦ ਅੱਗ 'ਤੇ ਕਾਬੂ ਪਾ ਲਿਆ ਗਿਆ। ਨੰਦਨਵਰ ਨੇ ਦੱਸਿਆ ਕਿ ਪੀੜਤਾਂ ਦੀਆਂ ਲਾਸ਼ਾਂ ਨੂੰ ਬਾਅਦ ਵਿੱਚ ਚੰਦਰਪੁਰ ਹਸਪਤਾਲ ਲਿਜਾਇਆ ਗਿਆ। ਇਸ ਘਟਨਾ ਤੋਂ ਬਾਅਦ ਸੜਕ ਦੇ ਦੋਵੇਂ ਪਾਸੇ ਵਾਹਨਾਂ ਦਾ ਜਾਮ ਲੱਗ ਗਿਆ। ਅੱਗ ਬੁਝਾਉਣ ਲਈ ਕਈ ਫਾਇਰ ਟੈਂਡਰ ਰਾਤ ਭਰ (Terrible accident in Maharashtra)   ਕੰਮ ਕਰਦੇ ਰਹੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement