ਚੰਡੀਗੜ੍ਹ ਪੁਲਿਸ 'ਚ ਭਰਤੀ ਹੋਣ ਵਾਲੇ ਨੌਜਵਾਨਾਂ ਲਈ ਖੁਸ਼ਖ਼ਬਰੀ, 700 ਕਾਂਸਟੇਬਲਾਂ ਦੀ ਹੋਵੇਗੀ ਭਰਤੀ

By : GAGANDEEP

Published : May 20, 2023, 7:43 pm IST
Updated : May 20, 2023, 7:43 pm IST
SHARE ARTICLE
 photo
photo

ਕੇਂਦਰ ਦੀ ਮਨਜ਼ੂਰੀ ਤੋਂ ਬਾਅਦ ਨੋਟੀਫਿਕੇਸ਼ਨ ਹੋਇਆ ਜਾਰੀ

 

ਚੰਡੀਗੜ੍ਹ: ਚੰਡੀਗੜ੍ਹ ਪੁਲਿਸ 'ਚ ਨੌਕਰੀ ਕਰਨ ਦਾ ਸੁਪਨਾ ਦੇਖ ਰਹੇ ਨੌਜੁਆਨਾਂ ਲਈ ਖੁਸ਼ਖ਼ਬਰੀ ਹੈ। ਚੰਡੀਗੜ੍ਹ ਪੁਲਿਸ ਵਿਚ ਜਲਦੀ ਹੀ 700 ਕਾਂਸਟੇਬਲਾਂ ਦੀ ਭਰਤੀ ਕੀਤੀ ਜਾਵੇਗੀ। ਜਿਸ ਲਈ ਕੇਂਦਰ ਸਰਕਾਰ ਨੇ ਵੀ ਹਰੀ ਝੰਡੀ ਦੇ ਦਿਤੀ ਹੈ। ਇਸ ਸਬੰਧੀ ਅੱਜ ਪੁਲਿਸ ਵਿਭਾਗ ਵਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿਤਾ ਗਿਆ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ਦੇ ਡੀਜੀਪੀ ਨੇ ਵੀ ਟਵਿੱਟਰ 'ਤੇ ਇਸ ਸਬੰਧੀ ਇਕ ਪੋਸਟ ਅਪਲੋਡ ਕੀਤੀ ਹੈ।

ਇਹ ਵੀ ਪੜ੍ਹੋ: ਲੁਧਿਆਣਾ STF ਦੀ ਵੱਡੀ ਕਾਰਵਾਈ, ਢਾਈ ਕਰੋੜ ਰੁਪਏ ਦੀ ਹੈਰੋਇਨ ਸਮੇਤ ਦੋ ਤਸਕਰਾਂ ਨੂੰ ਕੀਤਾ ਕਾਬੂ  

ਦੱਸ ਦੇਈਏ ਕਿ ਇਹ ਭਰਤੀ ਕੇਂਦਰੀ ਸੇਵਾ ਨਿਯਮਾਂ ਦੇ ਤਹਿਤ ਕੀਤੀ ਜਾਵੇਗੀ। ਜਿਸ ਵਿਚ ਔਰਤਾਂ ਲਈ 223 ਅਸਾਮੀਆਂ ਰੱਖੀਆਂ ਗਈਆਂ ਹਨ। ਇਨ੍ਹਾਂ ਅਸਾਮੀਆਂ ਲਈ 12ਵੀਂ ਦੀ ਯੋਗਤਾ ਰੱਖੀ ਗਈ ਹੈ। ਚੰਡੀਗੜ੍ਹ ਪੁਲਿਸ ਦੀ ਵੈੱਬਸਾਈਟ chandigarhpolice.gov.in/ 'ਤੇ ਜਾ ਕੇ ਵਿਸਥਾਰ ਵਿਚ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਚੰਡੀਗੜ੍ਹ ਪੁਲਿਸ 2018 ਤੋਂ ਬਾਅਦ ਕਾਂਸਟੇਬਲ ਦੀ ਭਰਤੀ ਕਰਨ ਜਾ ਰਹੀ ਹੈ।

ਇਹ ਵੀ ਪੜ੍ਹੋ: 'ਇਹ ਆਰਡੀਨੈਂਸ ਅਦਾਲਤ 'ਚ ਪੰਜ ਮਿੰਟ ਵੀ ਨਹੀਂ ਚੱਲੇਗਾ', CM ਕੇਜਰੀਵਾਲ ਦੀ ਕੇਂਦਰ ਨੂੰ ਸਿੱਧੀ ਚੁਣੌਤੀ

ਆਨਲਾਈਨ ਅਰਜ਼ੀਆਂ ਅਗਲੇ ਹਫ਼ਤੇ ਤੋਂ ਸ਼ੁਰੂ ਹੋ ਜਾਣਗੀਆਂ। ਪਹਿਲੀ ਲਿਖਤੀ ਪ੍ਰੀਖਿਆ ਜੁਲਾਈ ਦੇ ਅੰਤ ਵਿਚ ਲਈ ਜਾਵੇਗੀ। 18 ਤੋਂ 25 ਸਾਲ ਦੀ ਉਮਰ ਦੇ ਨੌਜਵਾਨ ਅਪਲਾਈ ਕਰ ਸਕਣਗੇ। 33 ਫੀਸਦੀ ਅਸਾਮੀਆਂ ਔਰਤਾਂ ਲਈ ਰਾਖਵੀਆਂ ਹੋਣਗੀਆਂ। ਸਰੀਰਕ ਪ੍ਰੀਖਿਆ ਸਤੰਬਰ ਦੇ ਅੱਧ ਤੱਕ ਹੋਵੇਗੀ। ਚੁਣੇ ਗਏ ਉਮੀਦਵਾਰਾਂ ਦੀ ਸਿਖਲਾਈ ਸਾਰੰਗਪੁਰ ਸਥਿਤ ਪੁਲਿਸ ਸਿਖਲਾਈ ਕੇਂਦਰ ਵਿਖੇ ਸ਼ੁਰੂ ਹੋਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement