Arvind Kejriwal News: ਕੇਜਰੀਵਾਲ ਲਈ ਜ਼ਮਾਨਤ ਦੀ ਪਟੀਸ਼ਨ ਦੇ ਮਾਮਲੇ ਵਿਚ ਅਦਾਲਤ ਵਲੋਂ 75,000 ਰੁਪਏ ਦਾ ਜੁਰਮਾਨਾ ਮੁਆਫ
Published : May 20, 2024, 3:41 pm IST
Updated : May 20, 2024, 3:41 pm IST
SHARE ARTICLE
Arvind Kejriwal
Arvind Kejriwal

ਪਟੀਸ਼ਨਰ ਵਲੋਂ ਅਦਾਲਤ ਵਿਚ ਪੇਸ਼ ਹੋਏ ਵਕੀਲ ਨੇ ਕਿਹਾ ਕਿ ਵਿਦਿਆਰਥੀ ਹੋਣ ਕਾਰਨ ਉਸ ਦੇ ਮੁਵੱਕਿਲ ਕੋਲ ਜੁਰਮਾਨਾ ਭਰਨ ਲਈ ਪੈਸੇ ਨਹੀਂ ਹਨ

Arvind Kejriwal News: ਦਿੱਲੀ ਹਾਈ ਕੋਰਟ ਨੇ ਸੋਮਵਾਰ ਨੂੰ ਬਿਨਾਂ ਸ਼ਰਤ ਮੁਆਫੀ ਮੰਗਣ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਈ "ਅਸਾਧਾਰਨ ਅੰਤਰਿਮ ਜ਼ਮਾਨਤ" ਦੀ ਮੰਗ ਕਰਨ ਵਾਲੀ ਜਨਹਿਤ ਪਟੀਸ਼ਨ ਦਾਇਰ ਕਰਨ ਲਈ ਕਾਨੂੰਨ ਦੇ ਵਿਦਿਆਰਥੀ 'ਤੇ ਲਗਾਇਆ ਗਿਆ 75,000 ਰੁਪਏ ਦਾ ਜੁਰਮਾਨਾ ਮੁਆਫ ਕਰ ਦਿਤਾ।

ਪਟੀਸ਼ਨਰ ਵਲੋਂ ਅਦਾਲਤ ਵਿਚ ਪੇਸ਼ ਹੋਏ ਵਕੀਲ ਨੇ ਕਿਹਾ ਕਿ ਵਿਦਿਆਰਥੀ ਹੋਣ ਕਾਰਨ ਉਸ ਦੇ ਮੁਵੱਕਿਲ ਕੋਲ ਜੁਰਮਾਨਾ ਭਰਨ ਲਈ ਪੈਸੇ ਨਹੀਂ ਅਤੇ ਅਦਾਲਤ ਦੇ ਫੈਸਲੇ ਨਾਲ ਨਿਆਂ ਪ੍ਰਣਾਲੀ ਬਾਰੇ ਉਸ ਦੀ ਸਮਝ ਵਿਚ ਸੁਧਾਰ ਹੋਇਆ ਹੈ। ਪਟੀਸ਼ਨਕਰਤਾ ਦੇ ਵਕੀਲ ਨੇ ਕਿਹਾ, ''ਮੈਂ ਅਪਣਾ ਸਬਕ ਚੰਗੀ ਤਰ੍ਹਾਂ ਸਿੱਖਿਆ ਹੈ। ਕਿਰਪਾ ਕਰਕੇ ਮੇਰੀ ਸਥਿਤੀ 'ਤੇ ਗੌਰ ਕਰੋ”।

ਦਲੀਲਾਂ ਦੇ ਮੱਦੇਨਜ਼ਰ, ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਅਤੇ ਜਸਟਿਸ ਮਨਮੀਤ ਪੀਐਸ ਅਰੋੜਾ ਦੇ ਬੈਂਚ ਨੇ ਕਿਹਾ, "ਪਟੀਸ਼ਨਰ 'ਤੇ ਲਗਾਇਆ ਗਿਆ 75,000 ਰੁਪਏ ਦਾ ਜੁਰਮਾਨਾ ਮਾਫ਼ ਕੀਤਾ ਜਾਂਦਾ ਹੈ।" 22 ਅਪ੍ਰੈਲ ਨੂੰ, ਅਦਾਲਤ ਨੇ ਆਮ ਆਦਮੀ ਪਾਰਟੀ (ਆਪ) ਦੇ ਆਗੂ ਕੇਜਰੀਵਾਲ ਲਈ "ਅਸਾਧਾਰਨ ਅੰਤਰਿਮ ਜ਼ਮਾਨਤ" ਦੀ ਮੰਗ ਕਰਨ ਵਾਲੀ ਜਨਹਿੱਤ ਪਟੀਸ਼ਨ ਨੂੰ ਰੱਦ ਕਰ ਦਿਤਾ ਸੀ, ਜੋ ਉਸ ਸਮੇਂ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਇਕ ਮਨੀ ਲਾਂਡਰਿੰਗ ਮਾਮਲੇ ਵਿਚ ਨਿਆਂਇਕ ਹਿਰਾਸਤ ਵਿਚ ਸਨ।

 (For more Punjabi news apart from Court waives off Rs 75,000 fine in bail request case for Kejriwal, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement