PM ਮੋਦੀ ਨੇ ਭਾਰਤੀ ਜ਼ਮੀਨ ਚੀਨ ਨੂੰ ਸੌਂਪੀ: ਰਾਹੁਲ ਗਾਂਧੀ
Published : Jun 20, 2020, 12:39 pm IST
Updated : Jun 20, 2020, 1:24 pm IST
SHARE ARTICLE
Rahul Gandhi
Rahul Gandhi

ਰਾਹੁਲ ਗਾਂਧੀ ਨੇ ਇਹ ਬਿਆਨ ਟਵੀਟ ਕਰ ਕੇ ਦਿੱਤਾ

ਨਵੀਂ ਦਿੱਲੀ - ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਲੱਦਾਖ ਵਿਚ ਚੀਨ ਨਾਲ ਹੋਏ ਵਿਵਾਦ ਉੱਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਬਿਆਨ ਨੂੰ ਲੈ ਕੇ ਆਖਿਆ ਹੈ ਕਿ ਪੀਐੱਮ ਨੇ ਭਾਰਤੀ ਖੇਤਰ ਚੀਨ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਟਵੀਟ ਕੀਤਾ, 'ਪ੍ਰਧਾਨ ਮੰਤਰੀ ਨੇ ਚੀਨੀ ਹਮਲੇ ਸਾਹਮਣੇ ਭਾਰਤੀ ਖੇਤਰ ਚੀਨ ਨੂੰ ਸੌਂਪ ਦਿੱਤਾ ਹੈ।'
ਕਾਂਗਰਸੀ ਆਗੂ ਨੇ ਸਵਾਲ ਕੀਤਾ ਕਿ ਜੇ ਇਹ ਧਰਤੀ ਚੀਨ ਦੀ ਹੈ ਤਾਂ ਸਾਡੇ ਸੈਨਿਕਾਂ ਨੂੰ ਕਿਉਂ ਸ਼ਹੀਦ ਕੀਤਾ ਗਿਆ?

File PhotoFile Photo

ਉਹ ਕਿੱਥੇ ਸ਼ਹੀਦ ਹੋਏ?' ਮਹੱਤਵਪੂਰਨ ਗੱਲ ਇਹ ਹੈ ਕਿ ਮੋਦੀ ਨੇ ਸ਼ੁੱਕਰਵਾਰ ਨੂੰ ਭਾਰਤ-ਚੀਨ ਤਣਾਅ ਬਾਰੇ ਸੱਦੀ ਗਈ ਸਰਬ ਪਾਰਟੀ ਮੀਟਿੰਗ ਵਿਚ ਕਿਹਾ ਸੀ ਕਿ ਨਾ ਤਾਂ ਕੋਈ ਸਾਡੇ ਖੇਤਰ ਵਿਚ ਦਾਖਲ ਹੋਇਆ ਅਤੇ ਨਾ ਹੀ ਕਿਸੇ ਨੇ ਸਾਡੀ ਚੌਕੀ ਹਾਸਲ ਕੀਤੀ। ਪ੍ਰਧਾਨ ਮੰਤਰੀ ਨੇ ਇਸ ਬੈਠਕ ਦੇ ਅਖੀਰ ਵਿਚ ਕਿਹਾ ਕਿ ਚੀਨ ਨੇ ਜੋ ਕੀਤਾ ਹੈ, ਉਸ ਨਾਲ ਪੂਰਾ ਦੇਸ਼ ਦੁਖੀ ਅਤੇ ਨਾਰਾਜ਼ ਹੈ। 

File PhotoFile Photo

ਦੱਸ ਦਈਏ ਕਿ ਇਸ ਤੋਂ ਪਹਿਲਾਂ ਰਾਹੁਲ ਨੇ ਕਿਹਾ ਸੀ ਕਿ ਚੀਨ ਦਾ ਹਮਲਾ ਪਹਿਲਾਂ ਤੋਂ ਹੀ ਪਲਾਨ ਸੀ ਪਰ ਸਾਡੀ ਸਰਕਾਰ ਸੁੱਤੀ ਰਹੀ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਚੀਨ ਦੇ ਨਾਲ ਹੋਈ ਝੜਪ ਦੇ ਮਾਮਲੇ ਨੂੰ ਲੈ ਕੇ ਟਵੀਟ ਕੀਤਾ ਅਤੇ ਤਿੰਨ ਮੁੱਖ ਪੁਆਇੰਟਾਂ ਦਾ ਜ਼ਿਕਰ ਕੀਤਾ। ਰਾਹੁਲ ਗਾਂਧੀ ਨੇ ਟਵੀਟ ਵਿਚ ਲਿਖਿਆ ਸੀ ਕਿ ਹੁਣ ਇਹ ਸਾਫ ਹੋ ਗਿਆ ਹੈ ਕਿ ਚੀਨ ਨੇ ਜੋ ਗਲਵਾਨ ਵਿਚ ਹਮਲਾ ਕੀਤਾ, ਉਹ ਪਹਿਲਾਂ ਤੋਂ ਹੀ ਪਲਾਨ ਕੀਤਾ ਹੋਇਆ ਸੀ, ਭਾਰਤ ਸਰਕਾਰ ਇਸ ਦੌਰਾਨ ਸੁੱਤੀ ਰਹੀ ਅਤੇ ਸਮੱਸਿਆ ਨੂੰ ਟਾਲਦੀ ਰਹੀ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement