ਸਰਕਾਰ ਸੁੱਤੀ ਪਈ ਸੀ ਤੇ ਕੀਮਤ ਫ਼ੌਜੀ ਜਵਾਨਾਂ ਨੂੰ ਚੁਕਾਉਣੀ ਪਈ
Published : Jun 20, 2020, 8:19 am IST
Updated : Jun 20, 2020, 8:19 am IST
SHARE ARTICLE
Rahul Gandhi
Rahul Gandhi

ਚੀਨ ਨਾਲ ਹੋਈ ਹਿੰਸਕ ਝੜਪ ’ਤੇ ਰਾਹੁਲ ਨੇ ਕੇਂਦਰ ਨੂੰ ਘੇਰਿਆ

ਨਵੀਂ ਦਿੱਲੀ, 19 ਜੂਨ : ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਲਦਾਖ਼ ਦੀ ਗਲਵਾਨ ਘਾਟੀ ’ਚ 20 ਭਾਰਤੀ ਜਵਾਨਾਂ ਦੀ ਸ਼ਹਾਦਤ ਸਬੰਧੀ ਦਾਅਵਾ ਕੀਤਾ ਕਿ ਚੀਨ ਵਲੋਂ ਹਮਲਾ ਕਰਨ ਦੇ ਮਨਸੂਬੇ ਨੂੰ ਲੈ ਕੇ ਸਰਕਾਰ ਬੇਖ਼ਬਰ ਸੀ, ਜਿਸ ਦਾ ਖ਼ਾਮਿਆਜ਼ਾ ਭਾਰਤੀ ਫ਼ੌਜੀਆਂ ਨੂੰ ਭੁਗਤਣਾ ਪਿਆ। ਉਨ੍ਹਾਂ ਰਖਿਆ ਰਾਜ ਮੰਤਰੀ ਸ੍ਰੀਪਦ ਨਾਇਕ ਦੇ ਇਕ ਬਿਆਨ ਨਾਲ ਜੁੜੀ ਖ਼ਬਰੀ ਦਾ ਹਵਾਲਾ ਦਿੰਦਿਆਂ ਟਵੀਟ ਕੀਤਾ ਕਿ ਇਹ ਗੱਲ ਪੂਰੀ ਤਰ੍ਹਾਂ ਸਪੱਸ਼ਟ ਹੋ ਚੁੱਕੀ ਹੈ ਕਿ ਗਲਵਾਨ ਘਾਟੀ ਵਿਚ ਚੀਨ ਦਾ ਹਮਲਾ ਪਹਿਲਾਂ ਤੋਂ ਯੋਜਨਾਬੱਧ ਸੀ। ਸਰਕਾਰ ਸੁੱਤੀ ਪਈ ਸੀ

Rahul Gandhi Rahul Gandhi

ਜਿਸ ਦੀ ਕੀਮਤ ਸਾਡੇ ਸ਼ਹੀਦ ਹੋਏ ਜਵਾਨਾਂ ਨੂੰ ਚੁਕਾਉਣੀ ਪਈ। ਕਾਂਗਰਸ ਨੇਤਾ ਨੇ ਨਾਇਕ ਦੇ ਬਿਆਨ ਨਾਲ ਜੁੜੀ ਜਿਸ ਖ਼ਬਰ ਦਾ ਹਵਾਲਾ ਦਿਤਾ ਉਸ ਮੁਤਾਬਕ ਮੰਤਰੀ ਨੇ ਕਿਹਾ ਕਿ ਭਾਰਤੀ ਫ਼ੌਜਾਂ ’ਤੇ ਹਮਲੇ ਦੀ ਯੋਜਨਾ ਚੀਨ ਨੇ ਪਹਿਲਾਂ ਤੋਂ ਹੀ ਬਣਾਈ ਹੋਈ ਸੀ ਅਤੇ ਭਾਰਤੀ ਸੁਰੱਖਿਆ ਬਲ ਇਸ ਦਾ ਢੁਕਵਾਂ ਜਵਾਬ ਦੇਣਗੇ। ਜ਼ਿਕਰਯੋਗ ਹੈ ਕਿ ਪੂਰਬੀ ਲਦਾਖ਼ ਦੀ ਗਲਵਾਨ ਘਾਟੀ ਵਿਚ ਸੋਮਵਾਰ ਦੀ ਰਾਤ ਨੂੰ ਚੀਨੀ ਸੈਨਿਕਾਂ ਨਾਲ ਹਿੰਸਕ ਝੜਪ ਵਿਚ ਭਾਰਤੀ ਫੌਜ ਦੇ ਇਕ ਕਰਨਲ ਸਮੇਤ 20 ਜਵਾਨ ਸ਼ਹੀਦ ਹੋ ਗਏ ਸਨ।    (ਪੀਟੀਆਈ)
 

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement