ਪਾਕਿਸਤਾਨ ਨੇ 20 ਦੇ ਕਰੀਬ ਭਾਰਤੀ ਮਛੇਰਿਆਂ ਨੂੰ ਕੀਤਾ ਰਿਹਾਅ 
Published : Jun 20, 2022, 8:01 pm IST
Updated : Jun 20, 2022, 8:01 pm IST
SHARE ARTICLE
 Pakistan releases about 20 Indian fishermen
Pakistan releases about 20 Indian fishermen

ਇਨ੍ਹਾਂ ਮਛੇਰਿਆਂ ਨੂੰ ਕਰਾਚੀ ਦੇ ਲਾਂਧੀ ਇਲਾਕੇ ਦੀ ਮਲੇਰ ਜ਼ਿਲ੍ਹਾ ਜੇਲ੍ਹ ਵਿਚ ਰੱਖਿਆ ਗਿਆ ਸੀ।

 

ਕਰਾਚੀ - ਪਾਕਿਸਤਾਨ ਨੇ ਐਤਵਾਰ ਨੂੰ 20 ਭਾਰਤੀ ਮਛੇਰਿਆਂ ਨੂੰ ਰਿਹਾਅ ਕੀਤਾ ਹੈ। ਉਹ ਪਾਕਿਸਤਾਨੀ ਜਲ ਖੇਤਰ ਵਿਚ ਗੈਰ-ਕਾਨੂੰਨੀ ਢੰਗ ਨਾਲ ਮੱਛੀਆਂ ਫੜਨ ਦੇ ਦੋਸ਼ ਵਿਚ ਪਿਛਲੇ ਪੰਜ ਸਾਲਾਂ ਤੋਂ ਕਰਾਚੀ ਦੀ ਜੇਲ੍ਹ ਵਿਚ ਕੈਦ ਸਨ। ਇਨ੍ਹਾਂ ਮਛੇਰਿਆਂ ਨੂੰ ਕਰਾਚੀ ਦੇ ਲਾਂਧੀ ਇਲਾਕੇ ਦੀ ਮਲੇਰ ਜ਼ਿਲ੍ਹਾ ਜੇਲ੍ਹ ਵਿਚ ਰੱਖਿਆ ਗਿਆ ਸੀ। ਮਛੇਰਿਆਂ ਨੂੰ ਵਾਹਗਾ ਸਰਹੱਦ 'ਤੇ ਜਾਣ ਲਈ ਲਾਹੌਰ ਭੇਜਿਆ ਗਿਆ ਹੈ, ਜਿੱਥੇ ਉਨ੍ਹਾਂ ਨੂੰ ਭਾਰਤੀ ਅਧਿਕਾਰੀਆਂ ਦੇ ਹਵਾਲੇ ਕੀਤਾ ਜਾਵੇਗਾ। 

ਜੇਲ੍ਹ ਸੁਪਰਡੈਂਟ ਮੁਹੰਮਦ ਇਰਸ਼ਾਦ ਨੇ ਦੱਸਿਆ ਕਿ ਫੈਡਰਲ ਸਰਕਾਰ ਦੇ ਹੁਕਮਾਂ 'ਤੇ ਮਛੇਰਿਆਂ ਨੂੰ ਰਿਹਾਅ ਕੀਤਾ ਗਿਆ ਹੈ। ਸੁਪਰਡੈਂਟ ਨੇ ਦੱਸਿਆ ਕਿ ਮਛੇਰੇ ਪਿਛਲੇ ਪੰਜ ਸਾਲਾਂ ਤੋਂ ਜੇਲ੍ਹ ਵਿਚ ਸਨ। ਅੱਜ ਉਨ੍ਹਾਂ ਨੂੰ ਈਧੀ ਟਰੱਸਟ ਦੇ ਹਵਾਲੇ ਕਰ ਦਿੱਤਾ ਗਿਆ, ਜੋ ਉਨ੍ਹਾਂ ਨੂੰ ਪੁਲਿਸ ਸੁਰੱਖਿਆ ਹੇਠ ਲਾਹੌਰ ਲੈ ਜਾਵੇਗਾ। ਇਰਸ਼ਾਦ ਦੇ ਅਨੁਸਾਰ, ਮਛੇਰਿਆਂ ਨੂੰ ਜੂਨ 2018 ਵਿਚ ਸਮੁੰਦਰੀ ਸੁਰੱਖਿਆ ਬਲ ਨੇ ਗ੍ਰਿਫ਼ਤਾਰ ਕੀਤਾ ਸੀ। ਈਧੀ ਟਰੱਸਟ ਦੇ ਮੁਖੀ ਫੈਜ਼ਲ ਈਧੀ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਭਾਰਤੀ ਮਛੇਰਿਆਂ ਦੀ ਯਾਤਰਾ ਦਾ ਸਾਰਾ ਖਰਚਾ ਚੁੱਕੇਗੀ। ਈਧੀ ਟਰੱਸਟ ਇੱਕ ਗੈਰ-ਲਾਭਕਾਰੀ ਸਮਾਜ ਭਲਾਈ ਸੰਸਥਾ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement