ਕੁੱਝ ਲੋਕ ਸੋਚਦੇ ਹਨ ਰਾਮ ਮੰਦਰ ਬਣਾਉਣ ਨਾਲ ਖ਼ਤਮ ਹੋ ਜਾਵੇਗਾ ਕੋਰੋਨਾ : ਸ਼ਰਦ ਪਵਾਰ ਦਾ ਵਿਅੰਗ
Published : Jul 20, 2020, 9:26 am IST
Updated : Jul 20, 2020, 9:26 am IST
SHARE ARTICLE
sharad pawar
sharad pawar

ਐਨ.ਸੀ.ਪੀ ਸੁਪਰੀਮੋ ਸ਼ਰਦ ਪਵਾਰ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ ਹੈ।

ਮੁੰਬਈ, 19 ਜੁਲਾਈ : ਐਨ.ਸੀ.ਪੀ ਸੁਪਰੀਮੋ ਸ਼ਰਦ ਪਵਾਰ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਹ ਫ਼ੈਸਲਾ ਕਰਨਾ ਹੋਵੇਗਾ ਕਿ ਜ਼ਿਆਦਾ ਕੀ ਜ਼ਰੂਰੀ ਹੈ। ਕੋਰੋਨਾ ਨੂੰ ਖ਼ਤਮ ਕਰਨ ਲਈ ਸਰਕਾਰ ਨੂੰ ਕੰਮ ਕਰਨਾ ਚਾਹੀਦਾ ਹੈ। ਸ਼ਰਦ ਪਵਾਰ ਨੇ ਕਿਹਾ ਕਿ ਕੁੱਝ ਲੋਕ ਸੋਚਦੇ ਹਨ ਕਿ ਰਾਮ ਮੰਦਰ ਬਣਾਉਣ ਨਾਲ ਕੋਰੋਨਾ ਖ਼ਤਮ ਹੋ ਜਾਵੇਗਾ। ਫ਼ਿਲਹਾਲ ਸਰਕਾਰ ਤਾਲਾਬੰਦੀ ਨਾਲ ਅਰਥ ਵਿਵਸਥਾ ਨੂੰ ਹੋਏ ਨੁਕਸਾਨ ਵਲ ਧਿਆਨ ਦੇਵੇ। ਆਰਥਿਕ ਹਾਲਤ ਦੀ ਸਥਿਤੀ ਵਿਗੜਦੀ ਜਾ ਰਹੀ ਹੈ।

File Photo File Photo

ਸ਼ਰਦ ਪਵਾਰ ਦਾ ਬਿਆਨ ਅਜਿਹੇ ਸਮੇਂ 'ਤੇ ਆਇਆ ਹੈ, ਜਦੋਂ ਚਰਚਾ ਹੈ ਕਿ ਪ੍ਰਧਾਨ ਮੰਤਰੀ ਮੋਦੀ  ਅਯੁੱਧਿਆ 'ਚ ਸ਼੍ਰੀ ਰਾਮ ਮੰਦਰ ਨਿਰਮਾਣ ਦੇ ਭੂਮੀ ਪੂਜਨ 'ਚ ਸ਼ਾਮਲ ਹੋ ਸਕਦੇ ਹਨ। ਸਨਿਚਰਵਾਰ ਨੂੰ ਅਯੁੱਧਿਆ 'ਚ ਰਾਮ ਮੰਦਰ ਨਿਰਮਾਣ ਨੂੰ ਲੈ ਕੇ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੀ ਬੈਠਕ ਹੋਈ ਸੀ। ਇਸ ਬੈਠਕ 'ਚ ਇਸ 'ਤੇ ਚਰਚਾ ਕੀਤੀ ਗਈ ਕਿ ਭੂਮੀ ਪੂਜਨ ਦੀ ਤਾਰੀਖ਼ ਕਿਹੜੀ ਹੋਵੇ। ਚਰਚਾ ਇਹ ਵੀ ਹੈ ਕਿ ਪ੍ਰਧਾਨ ਮੰਤਰੀ ਦਫ਼ਤਰ (ਪੀ.ਐਮ.ਓ.) ਨੂੰ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਤੋਂ 3 ਅਗੱਸਤ ਅਤੇ 5 ਅਗੱਸਤ ਦੀ ਤਾਰੀਖ਼ ਭੇਜੀ ਗਈ ਹੈ। ਹਾਲਾਂਕਿ ਸੂਤਰਾਂ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ 5 ਅਗੱਸਤ ਨੂੰ ਅਯੁੱਧਿਆ ਜਾ ਸਕਦੇ ਹਨ। ਅਜੇ ਇਸ ਤਾਰੀਖ਼ ਦਾ ਅਧਿਕਾਰਤ ਐਲਾਨ ਨਹੀਂ ਹੋਇਆ ਹੈ। (ਏਜੰਸੀ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement