ਹਰਿਆਣੇ ਦੇ ਸਿੱਖ ਇਕੱਠੇ ਹੋ ਜਾਣ ਤਾਂ ਅਕਾਲੀ ਦਲ ਦੀ ਸਰਕਾਰ ਤੈਅ : ਸੁਖਬੀਰ
Published : Aug 20, 2018, 4:51 pm IST
Updated : Aug 20, 2018, 4:51 pm IST
SHARE ARTICLE
Shiromani Akali Dal Haryana Rally
Shiromani Akali Dal Haryana Rally

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਲੜੇਗਾ ਅਤੇ ਜਿੱਤੇਗਾ..............

ਸ਼ਾਹਬਾਦ ਮਾਰਕੰਡਾ :  ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਕਿ ਅਕਾਲੀ ਦਲ ਹਰਿਆਣਾ ਵਿਚ ਵਿਧਾਨ ਸਭਾ ਚੋਣਾਂ ਲੜੇਗਾ ਅਤੇ ਜਿੱਤੇਗਾ। ਉਹ ਪਿੱਪਲੀ ਵਿਖੇ ਹੋਏ ਅਕਾਲੀ ਦਲ ਦੀ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਬਾਦਲ ਨੇ ਕਿਹਾ ਕਿ ਹਰਿਆਣਾ ਦੇ ਲੋਕਾਂ ਨੇ ਅੱਜ ਸਾਬਤ ਕਰ ਦਿਤਾ ਹੈ ਕਿ ਉਹ ਅਕਾਲੀ ਦਲ ਨਾਲ ਹਨ। ਉਨ੍ਹਾਂ ਕਿਹਾ ਕਿ ਹੁਣ ਮੌਕਾ ਹੈ ਇਕੱਠੇ ਹੋਣ ਦਾ, ਤਾਕਤ ਵਿਖਾਉਣ ਦਾ। ਜਿਹੜੀ ਕੌਮ ਦਾ ਝੰਡਾ ਮਜ਼ਬੂਤ ਹੁੰਦਾ ਹੈ, ਉਸ ਨੂੰ ਕੋਈ ਨਹੀਂ ਹਰਾ ਸਕਦਾ। ਉਨ੍ਹਾਂ ਕਿਹਾ ਕਿ ਹਰਿਆਣਾ ਵਿਚ 25 ਤੋਂ 30 ਲੱਖ ਸਿੱਖ ਹਨ।

ਜੇ ਇਹ ਸਾਰੇ ਇਕੱਠੇ ਹੋ ਜਾਣ ਤਾਂ ਹਰਿਆਣਾ ਵਿਚ ਅਕਾਲੀ ਦਲ ਦੀ ਸਰਕਾਰ ਬਣ ਸਕਦੀ ਹੈ। ਉਨ੍ਹਾਂ ਕਿਹਾ ਕਿ ਜੇ ਹਰਿਆਣਾ ਵਿਚ ਅਕਾਲੀ ਦਲ ਦੀ ਸਰਕਾਰ ਬਣੀ ਤਾਂ ਅਕਾਲੀ ਦਲ ਹਰਿਆਣਾ ਦੇ ਲੋਕਾਂ ਦੀ ਤਕਦੀਰ ਬਦਲ ਸਕਦਾ ਹੈ।  ਬਾਦਲ ਨੇ ਕਿਹਾ ਕਿ ਪੰਜਾਬ ਦੀ ਤਰਜ਼ 'ਤੇ ਹਰਿਆਣਾ ਵਿਚ ਵੀ ਕਿਸਾਨਾਂ ਦੇ ਟਿਊਬਵੈੱਲਾਂ ਦੇ  ਬਿਜਲੀ ਦੇ ਬਿਲ ਦੇ ਮਾਫ਼ ਕਰ ਦਿਤੇ ਜਾਣਗੇ। ਉਨ੍ਹਾਂ ਕਿਹਾ, 'ਕਾਂਗਰਸ ਮਗਰੋਂ ਅਕਾਲੀ ਦਲ ਸੱਭ ਤੋਂ ਪੁਰਾਣੀ ਪਾਰਟੀ ਹੈ। 1920 ਵਿਚ ਅਕਾਲੀ ਪਾਰਟੀ ਦਾ ਗਠਨ ਹੋਇਆ ਸੀ।

ਅਕਾਲੀ ਦਲ 36 ਬਿਰਾਦਰੀਆਂ ਦੇ ਲੋਕਾਂ ਨੂੰ ਨਾਲ ਲੈ ਕੇ ਚੱਲਣ ਵਾਲੀ ਪਾਰਟੀ ਹੈ ਅਤੇ ਗ਼ਰੀਬ, ਮਜ਼ਦੂਰ ਅਤੇ ਕਿਸਾਨ ਦੇ ਹੱਕ ਵਿਚ ਕੰਮ ਕਰਦੀ ਹੈ।' ਉਨ੍ਹਾਂ ਕਿਹਾ ਕਿ ਹਰਿਆਣਾ ਦੇ ਸਿੱਖਾਂ 'ਤੇ ਸਮੇਂ ਦੀਆਂ ਸਰਕਾਰਾਂ ਨੇ ਜ਼ੁਲਮ ਕੀਤੇ ਹਨ।  ਪਿਛਲੇ ਹਫ਼ਤੇ ਹਿਸਾਰ ਵਿਚ ਸਿੱਖ ਪਰਵਾਰ 'ਤੇ ਹਮਲਾ ਕੀਤਾ ਗਿਆ। ਅਕਾਲੀ ਦਲ ਮਹਿਲਾ ਵਿੰਗ ਦੀ ਕੌਮੀ ਪ੍ਰਧਾਨ ਜਗੀਰ ਕੌਰ ਨੇ ਕਿਹਾ ਕਿ ਰੈਲੀ ਵਿਚ ਏਨਾ ਇਕੱਠ ਹੋਇਆ ਹੈ ਕਿ ਅੱਧੀ ਲੜਾਈ ਹਰਿਆਣਾ ਦੇ ਲੋਕਾਂ ਨੇ ਅੱਜ ਜਿੱਤ ਲਈ ਹੈ।

ਹਰਿਆਣਾ ਅਕਾਲੀ ਦਲ ਦੇ ਪ੍ਰਧਾਨ ਸ਼ਰਨਜੀਤ ਸਿੰਘ ਸੌਥਾ ਨੇ ਅਪੀਲ ਕੀਤੀ ਕਿ ਦਿੱਲੀ ਦੀ ਤਰਜ਼ 'ਤੇ ਅਕਾਲੀ ਦਲ ਹਰਿਆਣਾ ਵਿਚ ਚੋਣ ਲੜੇ ਅਤੇ ਚੋਣਾਂ ਤਕ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਹਰਿਆਣਾ ਵਿਚ ਡੇਰਾ ਲਗਾ ਕੇ ਬੈਠ ਜਾਣ। ਰੈਲੀ ਵਿਚ ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ, ਤਿਰਲੋਚਨ ਸਿੰਘ, ਐਨ ਕੇ ਸ਼ਰਮਾ, ਬਕਲੌਰ ਸਿੰਘ, ਕਰਤਾਰ ਕੌਰ, ਰਣਜੀਤ ਕੌਰ, ਰਵਿੰਦਰ ਕੌਰ ਵੀ ਮੌਜੂਦ ਸਨ। 

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement