ਭਾਜਪਾ ਦਾ ਪੱਲਾ ਫੜ ਦਿੱਲੀ ਤੋਂ ਵਿਧਾਨ ਸਭਾ ਦੀ ਚੋਣ ਲੜ ਸਕਦੈ ਗੌਤਮ ਗ਼ੰਭੀਰ
Published : Aug 20, 2018, 11:45 am IST
Updated : Aug 20, 2018, 11:45 am IST
SHARE ARTICLE
Gautam Gambhir
Gautam Gambhir

ਭਾਰਤੀ ਟੀਮ ਦੇ ਸ਼ਾਨਦਾਰ ਬੱਲੇਬਾਜ਼ ਗੌਤਮ ਗ਼ੰਭੀਰ ਹੁਣ ਰਾਜਨੀਤੀ ਵਿਚ ਉਤਰਨ ਦੀ ਤਿਆਰੀ ਕਰ ਚੁੱਕੇ ਹਨ............

ਨਵੀਂ ਦਿੱਲੀ : ਭਾਰਤੀ ਟੀਮ ਦੇ ਸ਼ਾਨਦਾਰ ਬੱਲੇਬਾਜ਼ ਗੌਤਮ ਗ਼ੰਭੀਰ ਹੁਣ ਰਾਜਨੀਤੀ ਵਿਚ ਉਤਰਨ ਦੀ ਤਿਆਰੀ ਕਰ ਚੁੱਕੇ ਹਨ। ਸੂਤਰਾਂ ਦੀ ਮੰਨੀਏ ਤਾਂ ਗ਼ੰਭੀਰ ਬਹੁਤ ਛੇਤੀ ਹੀ ਕੇਂਦਰ ਵਿਚ ਸੱਤਾਧਾਰੀ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਹੱਥ ਫੜ ਪਾਰਟੀ ਦੇ ਟਿਕਟ 'ਤੇ ਰਾਜਧਾਨੀ ਦਿੱਲੀ ਵਲੋਂ ਵਿਧਾਨ ਸਭਾ ਦਾ ਚੋਣ ਲੜ ਸਕਦੇ ਹਨ। ਕਿਹਾ ਜਾ ਰਿਹਾ ਹੈ ਕਿ ਭਾਜਪਾ ਅਪਣੇ ਮੁਖੀ ਦੇ ਰੂਪ ਵਿਚ ਗ਼ੰਭੀਰ ਨੂੰ ਅਗਲੀਆਂ ਆਮ ਚੋਣ ਵਿਚ ਹਰੀ ਝੰਡੀ ਦੇਣਾ ਚਾਹੁੰਦੀ ਹੈ।

ਨਾਲ ਹੀ ਦਸਿਆ ਜਾ ਰਿਹਾ ਹੈ ਕਿ ਗੰਭੀਰ ਦਿੱਲੀ ਵਿਚ ਹੋਣ ਵਾਲੀਆਂ ਅਗਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਟਿਕਟ 'ਤੇ ਚੋਣ ਲੜ ਸਕਦੇ ਹਨ। ਦਸਿਆ ਜਾ ਰਿਹਾ ਹੈ ਕਿ ਪਿਛਲੇ ਕੁੱਝ ਸਮੇਂ ਤੋਂ ਲਗਾਤਾਰ ਗੰਭੀਰ ਦੇ ਭਾਜਪਾ 'ਚ ਸ਼ਾਮਲ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਸੀ। ਰਾਜਧਾਨੀ ਵਿਚ ਅਪਣੀ ਪਕੜ ਮਜਬੂਤ ਕਰਨ ਦੇ ਮਕਸਦ ਨਾਲ ਭਾਜਪਾ ਇਹ ਫ਼ੈਸਲਾ ਲੈ ਸਕਦੀ ਹੈ।   (ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement