ਭਾਰਤੀ ਫ਼ੌਜ ਨੇ PoK ‘ਚ ਲਾਂਚਿੰਗ ਪੈਡ ‘ਤੇ ਆਟ੍ਰਿਲਰੀ ਗੰਨ ਨਾਲ ਉਡਾਏ ਅਤਿਵਾਦੀ ਟਿਕਾਣੇ
Published : Oct 20, 2019, 2:20 pm IST
Updated : Oct 20, 2019, 2:20 pm IST
SHARE ARTICLE
Indian Army
Indian Army

ਪਾਕਿਸਤਾਨੀ ਫੌਜ ਵਲੋਂ ਕੀਤੀ ਜਾ ਰਹੀ ਗੋਲੀਬਾਰੀ ਦਾ ਭਾਰਤੀ ਫੌਜ ਨੇ ਮੂੰਹ ਤੋੜ...

ਸ਼੍ਰੀਨਗਰ: ਪਾਕਿਸਤਾਨੀ ਫੌਜ ਵਲੋਂ ਕੀਤੀ ਜਾ ਰਹੀ ਗੋਲੀਬਾਰੀ ਦਾ ਭਾਰਤੀ ਫੌਜ ਨੇ ਮੂੰਹ ਤੋੜ ਜਵਾਬ ਦਿੱਤਾ ਹੈ। ਭਾਰਤੀ ਫੌਜ ਨੇ ਮਕਬੂਜ਼ਾ ਕਸ਼ਮੀਰ (ਪੀ. ਓ. ਕੇ.) 'ਚ ਅੱਤਵਾਦੀਆਂ ਦੇ ਟਿਕਾਣਿਆਂ 'ਤੇ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਭਾਰਤੀ ਫੌਜ ਵਲੋਂ ਕੀਤੀ ਗਈ ਇਸ ਕਾਰਵਾਈ 'ਚ ਕਈ ਅੱਤਵਾਦੀ ਟਿਕਾਣੇ ਤਬਾਹ ਹੋਏ ਹਨ। ਇਸ ਕਾਰਵਾਈ ਵਿਚ ਭਾਰਤੀ ਫੌਜ ਨੇ ਕਈ ਅੱਤਵਾਦੀ ਕੈਂਪਾਂ ਨੂੰ ਤਬਾਹ ਕਰ ਦਿੱਤਾ।

152 posts for religious positions in the Indian ArmyIndian Army

 ਭਾਰਤੀ ਫੌਜ ਨੇ ਤੰਗਧਾਰ ਸੈਕਟਰ ਦੇ ਸਾਹਮਣੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀ. ਓ. ਕੇ.) ਦੇ ਅੰਦਰ ਸਥਿਤ ਅੱਤਵਾਦੀਆਂ ਕੈਂਪ ਤਬਾਹ ਕਰ ਦਿੱਤੇ। ਪਾਕਿਸਤਾਨੀ ਫੌਜ ਵਲੋਂ ਅੱਤਵਾਦੀਆਂ ਨੂੰ ਭਾਰਤੀ ਖੇਤਰ ਅੰਦਰ ਗੋਲੀਬਾਰੀ ਕਰਨ ਲਈ ਦਿੱਤੀ ਜਾ ਰਹੀ ਮਦਦ ਦਾ ਭਾਰਤੀ ਫੌਜ ਨੇ ਬਦਲਾ ਲਿਆ।

Indian ArmyIndian Army

ਦੱਸਣਯੋਗ ਹੈ ਕਿ ਪਾਕਿਸਤਾਨ ਵਲੋਂ ਲਗਾਤਾਰ ਇਕ ਤੋਂ ਬਾਅਦ ਇਕ ਨਾਪਾਕ ਹਰਕਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਅੱਜ ਭਾਵ ਐਤਵਾਰ ਦੀ ਸਵੇਰ ਨੂੰ ਕੁਪਵਾੜਾ ਜ਼ਿਲੇ ਦੇ ਤੰਗਧਾਰ ਸੈਕਟਰ 'ਚ ਸਰਹੱਦ ਪਾਰ ਤੋਂ ਪਾਕਿਸਤਾਨ ਫੌਜ ਨੇ ਜੰਗਬੰਦੀ ਦੀ ਉਲੰਘਣਾ ਕੀਤੀ। ਪਾਕਿਸਤਾਨ ਦੀ ਇਸ ਕਾਇਰਾਨਾ ਹਰਕਤ ਵਿਚ ਭਾਰਤੀ ਸੁਰੱਖਿਆ ਫੋਰਸ ਦੇ 2 ਜਵਾਨ ਸ਼ਹੀਦ ਹੋ ਗਏ ਅਤੇ ਇਕ ਆਮ ਨਾਗਰਿਕ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਭਾਰਤੀ ਫੌਜ ਨੇ ਇਹ ਵੱਡੀ ਕਾਰਵਾਈ ਕੀਤੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement