ਝੱਜਰ 'ਚ 7 ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ 'ਚ ਹੋਈ ਮੌਤ, ਚਾਚਾ ਗੰਭੀਰ ਜ਼ਖ਼ਮੀ

By : GAGANDEEP

Published : Oct 20, 2023, 12:57 pm IST
Updated : Oct 20, 2023, 1:20 pm IST
SHARE ARTICLE
photo
photo

ਟਰੱਕ ਨੇ ਟਰੈਕਟਰ ਨੂੰ ਪਿੱਛੋਂ ਮਾਰੀ ਟੱਕਰ

 

ਝੱਜਰ: ਹਰਿਆਣਾ ਦੇ ਝੱਜਰ ਵਿਚ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ। ਇਹ ਹਾਦਸਾ ਪਿੰਡ ਸੱਲ੍ਹਵਾਸ ਨੇੜੇ ਵਾਪਰਿਆ। ਇਥੇ ਇਕ ਤੇਜ਼ ਰਫ਼ਤਾਰ ਟਰੱਕ ਨੇ ਟਰੈਕਟਰ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਜਿਸ 'ਚ ਟਰੈਕਟਰ ਸਵਾਰ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਟਰੈਕਟਰ 'ਤੇ ਸਵਾਰ ਦੂਜੇ ਵਿਅਕਤੀ ਨੂੰ ਗੰਭੀਰ ਸੱਟਾਂ ਲੱਗੀਆਂ। ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: ਲੁਧਿਆਣਾ 'ਚ ਤੇਜ਼ ਰਫ਼ਤਾਰ ਟਰੱਕ ਨੇ ਸਕੂਟੀ ਸਵਾਰ ਨੂੰ ਕੁਚਲਿਆ, ਮੌਤ 

ਹਾਦਸੇ ਦੀ ਸੂਚਨਾ ਸਥਾਨਕ ਪੁਲਿਸ ਨੂੰ ਦਿਤੀ ਗਈ। ਸੂਚਨਾ ਮਿਲਦੇ ਹੀ ਪੁਲਿਸ ਟੀਮ ਵੀ ਮੌਕੇ 'ਤੇ ਪਹੁੰਚ ਗਈ ਅਤੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ 18 ਸਾਲਾ ਸਚਿਨ ਪੁੱਤਰ ਪਿਕ ਵਾਸੀ ਜਮਾਲਪੁਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸਚਿਨ ਆਪਣੇ ਚਾਚੇ ਪ੍ਰਵੀਨ ਨਾਲ ਟਰੈਕਟਰ 'ਤੇ ਸਵਾਰ ਹੋ ਕੇ ਆਪਣੇ ਪਿੰਡ ਜਮਾਲਪੁਰ ਆ ਰਿਹਾ ਸੀ।

ਇਹ ਵੀ ਪੜ੍ਹੋ: ਡੇਰਾ ਬਾਬਾ ਨਾਨਕ 'ਚ ਖੇਤਾਂ 'ਚੋ ਡਰੋਨ ਰਾਹੀਂ ਭੇਜੀ 2 ਪੈਕਟ ਹੈਰੋਇਨ ਬਰਾਮਦ

ਇਸ ਦੌਰਾਨ ਇਕ ਤੇਜ਼ ਰਫ਼ਤਾਰ ਟਰੱਕ ਨੇ ਟਰੈਕਟਰ ਨੂੰ ਪਿੱਛੇ ਤੋਂ ਟੱਕਰ ਮਾਰ ਦਿਤੀ। ਸਚਿਨ ਸੱਤ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ 12ਵੀਂ ਜਮਾਤ ਪਾਸ ਕਰਨ ਤੋਂ ਬਾਅਦ ਝੱਜਰ 'ਚ ਨੌਕਰੀ ਲਈ ਕੋਚਿੰਗ ਲੈ ਰਿਹਾ ਸੀ। ਪੜ੍ਹਾਈ ਦੇ ਨਾਲ-ਨਾਲ ਉਹ ਖੇਤੀ ਵਿਚ ਵੀ ਮਾਪਿਆਂ ਦੀ ਮਦਦ ਕਰਦਾ ਸੀ। ਥਾਣਾ ਸਲਹਾਸ ਤੋਂ ਆਏ ਤਫ਼ਤੀਸ਼ੀ ਅਫ਼ਸਰ ਐਸਆਈ ਸੰਜੇ ਕੁਮਾਰ ਨੇ ਮ੍ਰਿਤਕ ਸਚਿਨ ਦੇ ਪਿਤਾ ਸਚਿਨ ਦੇ ਬਿਆਨਾਂ ’ਤੇ ਟਰੱਕ ਚਾਲਕ ਖ਼ਿਲਾਫ਼ ਲਾਪਰਵਾਹੀ ਨਾਲ ਗੱਡੀ ਚਲਾਉਣ ਦਾ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿਤੀ ਗਈ ਹੈ।

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement